India

ਫਾਈਵ ਸਟਾਰ ਹੋਟਲ ਦੇ ਏਸੀ ‘ਚ ਬੈਠ ਕੇ ਕਿਸਾਨਾਂ ਨੂੰ ਦੋਸ਼ ਦੇਣਾ ਆਸਾਨ ਹੈ : ਸੁਪਰੀਮ ਕੋਰਟ

ਨਵੀਂ ਦਿੱਲੀ – ਦਿੱਲੀ – ਐੱਨਸੀਆਰ ਵਿਚ ਪ੍ਰਦੂਸ਼ਣ ਦੇ ਮਾਮਲੇ ‘ਤੇ ਸੁਪਰੀਮ ਕੋਰਟ ਵਿਚ ਅੱਜ ਤਿੰਨ ਜੱਜਾਂ ਦੀ ਬੈਂਚ ਨੇ ਸੁਣਵਾਈ ਕੀਤੀ। ਮਾਮਲੇ ਦੀ ਅਗਲੀ ਸੁਣਵਾਈ 23 ਨਵੰਬਰ ਨੂੰ ਹੋਵੇਗੀ। ਤੁਸ਼ਾਰ ਮਹਿਤਾ ਨੇ ਕਿਹਾ ਕਿ ਮੇਰੇ ਬਾਰੇ ਮੀਡੀਆ ‘ਚ ਦੱਸਿਆ ਗਿਆ ਕਿ ਮੈਂ ਪਰਾਲੀ ਸਾੜਨ ਬਾਰੇ ਗਲਤ ਜਾਣਕਾਰੀ ਦਿੱਤੀ, ਮੈਂ ਇਸ ‘ਤੇ ਸਪੱਸ਼ਟੀਕਰਨ ਦੇਣਾ ਚਾਹੁੰਦਾ ਹਾਂ। ਇਸ ‘ਤੇ ਸੀਜੇਆਈ ਨੇ ਕਿਹਾ ਕਿ ਇਸ ਤਰ੍ਹਾਂ ਦੀ ਆਲੋਚਨਾ ਪਬਲਿਕ ਆਫਿਸ ‘ਚ ਹੁੰਦੀ ਰਹਿੰਦੀ ਹੈ, ਇਸ ਨੂੰ ਭੁੱਲ ਜਾਓ। ਜਸਟਿਸ ਚੰਦਰਚੂੜ ਨੇ ਕਿਹਾ ਕਿ ਮੈਂ ਦੇਖਿਆ ਹੈ ਕਿ ਇਹ ਚਾਰ ਫੀਸਦੀ ਹੈ ਪਰ ਵਿਕਾਸ ਸਿੰਘ ਨੇ ਦੱਸਿਆ ਕਿ ਰਿਪੋਰਟ ‘ਚ 35-40 ਫੀਸਦੀ ਹੈ। ਤੁਸ਼ਾਰ ਮਹਿਤਾ ਨੇ ਕਿਹਾ ਕਿ ਅਸੀਂ ਪੂਰੇ ਸਾਲ ਦਾ ਅੰਕੜਾ ਦਿੱਤਾ ਸੀ।

ਇਸ ਮੌਸਮ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵੱਧ ਜਾਂਦੀਆਂ ਹਨ। ਸੀਜੇਆਈ ਨੇ ਕਿਹਾ ਕਿ ਇਹ ਆਮ ਸਮਝ ਦੀ ਗੱਲ ਹੈ ਕਿ ਇਨ੍ਹਾਂ ਮਹੀਨਿਆਂ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਧਦੀਆਂ ਹਨ, ਇਸ ਬਾਰੇ ਹਰ ਕੋਈ ਜਾਣਦਾ ਹੈ ਪਰ ਕੋਈ ਕਦਮ ਨਹੀਂ ਚੁੱਕਿਆ ਗਿਆ। ਇਸ ‘ਤੇ ਤੁਸ਼ਾਰ ਮਹਿਤਾ ਨੇ ਕਿਹਾ ਕਿ ਅਸੀਂ ਆਪਣੇ ਹਲਫਨਾਮੇ ‘ਚ ਕਿਹਾ ਸੀ ਕਿ ਅਕਤੂਬਰ ਤੋਂ ਬਾਅਦ ਪਰਾਲੀ ਸਾੜਨ ਵਰਗੇ ਕੁਝ ਕਾਰਕ ਪ੍ਰਦੂਸ਼ਣ ‘ਚ ਜ਼ਿਆਦਾ ਯੋਗਦਾਨ ਪਾਉਂਦੇ ਹਨ। ਇਹ ਸਾਰਾ ਸਾਲ ਨਹੀਂ ਹੈ। ਅਸੀਂ ਉਦੋਂ ਕਿਹਾ ਸੀ ਕਿ ਇਹ ਉਨ੍ਹਾਂ ਦੋ ਮਹੀਨਿਆਂ ਵਿਚ ਵਧਦਾ ਹੈ ਤੇ ਇਹ ਲਗਪਗ 35-40% ਹੈ ਪਰ ਇਹ ਅੰਦਾਜ਼ਾ ਸੀ ਕਿ ਅਸੀਂ ਕਿਹਾ ਕਿ ਯੋਗਦਾਨ ਸਿਰਫ 4-7% ਪੰਜਾਬ ਚੋਣਾਂ ਕਾਰਨ ਹੈ। ਸੀਜੇਆਈ ਨੇ ਕਿਹਾ ਕਿ ਇਹ ਅੰਕੜੇ ਸਾਡੇ ਲਈ ਮਹੱਤਵਪੂਰਨ ਨਹੀਂ ਹਨ। ਮੁੱਦੇ ਨੂੰ ਘੁੰਮਾਉਣ ਦੀ ਕੋਸ਼ਿਸ਼ ਨਾ ਕਰੋ। ਅਸੀਂ ਪ੍ਰਦੂਸ਼ਣ ਨੂੰ ਘਟਾਉਣ ਲਈ ਚਿੰਤਤ ਹਾਂ। ਤੁਸ਼ਾਰ ਨੇ ਕਿਹਾ ਕਿ ਪਰ ਕੁਝ ਅਜਿਹੇ ਵੀ ਹਨ ਜੋ ਆਮ ਸਮਝ ਦੀ ਵਰਤੋਂ ਨਹੀਂ ਕਰ ਰਹੇ ਹਨ।

Related posts

ਉਬੇਰ ਇੰਡੀਆ ਤੇ ਦੱਖਣੀ ਏਸ਼ੀਆ ਦੇ ਪ੍ਰੈਜ਼ੀਡੈਂਟ ਪ੍ਰਭਜੀਤ ਸਿੰਘ !

admin

‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਨਵਾਂ ਫੁਰਮਾਨ ਜਾਰੀ

editor

11 ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

editor