India

ਬਦਲਣਗੇ ਅੰਗਰੇਜ਼ਾਂ ਦੇ ਜ਼ਮਾਨੇ ਦੇ ਕਾਨੂੰਨ: ਅਮਿਤ ਸ਼ਾਹ

**EDS: IMAGE VIA PIB** New Delhi: Union Minister for Home Affairs and Cooperation Amit Shah virtually lays the foundation stone of Shri Motibhai R Chaudhary Sagar Sainik School run by Dudhsagar Research and Development Association at Mehsana in Gujarat, on Tuesday, July 4, 2023. (PTI Photo)(PTI07_04_2023_000120A)

ਹੈਦਰਾਬਾਦ –  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੈਦਰਾਬਾਦ ਵਿੱਚ ਭਾਰਤੀ ਪੁਲਿਸ ਸੇਵਾ (ਆਈ. ਪੀ.ਐਸ.) ਪ੍ਰੋਬੇਸ਼ਨਰਾਂ ਦੇ 75ਵੇਂ ਬੈਚ ਦੀ ਪਾਸਿੰਗ ਆਊਟ ਪ੍ਰੇਡ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ੳਨ੍ਹਾਂ ਕਿਹਾ ਕਿ ਇੰਡੀਅਨ ਪੀਨਲ ਕੋਡ (ਆਈ.ਪੀ.ਸੀ.), ਸੀ.ਆਰ.ਪੀ.ਸੀ. ਅਤੇ ਇੰਡੀਅਨ ਐਵੀਡੈਂਸ ਐਕਟ ਦੀ ਥਾਂ ਲੈਣ ਵਾਲੇ ਤਿੰਨ ਨਵੇਂ ਬਿੱਲ ਜਲਦੀ ਹੀ ਸੰਸਦ ਵੱਲੋਂ ਪਾਸ ਕੀਤੇ ਜਾਣਗੇ। ਇੱਥੇ ਸਰਦਾਰ ਵੱਲਭ ਭਾਈ ਪਟੇਲ ਨੈਸ਼ਨਲ ਪੁਲਿਸ ਅਕੈਡਮੀ ਵਿੱਚ ਆਈ.ਪੀ.ਐਸ. ਕੈਡਿਟਾਂ ਦੀ ਪਾਸਿੰਗ ਆਊਟ ਪ੍ਰੇਡ ਵਿੱਚ ਬੋਲਦਿਆਂ ਸ਼ਾਹ ਨੇ ਕਿਹਾ ਕਿ ਭਾਰਤ ਬਿ੍ਰਟਿਸ਼ ਸ਼ਾਸਨ ਦੌਰਾਨ ਬਣੇ ਕਾਨੂੰਨਾਂ ਨੂੰ ਖ਼ਤਮ ਕਰ ਰਿਹਾ ਹੈ ਅਤੇ ਨਵੇਂ ਆਤਮ ਵਿਸ਼ਵਾਸ ਅਤੇ ਨਵੀਆਂ ਉਮੀਦਾਂ ਨਾਲ

ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਅਮਿਤ ਸ਼ਾਹ ਨੇ ਕਿਹਾ, ‘ਗ੍ਰਹਿ ਮਾਮਲਿਆਂ ਬਾਰੇ ਸੰਸਦੀ ਸਥਾਈ ਕਮੇਟੀ ਤਿੰਨ ਨਵੇਂ ਬਿੱਲਾਂ ਦੀ ਜਾਂਚ ਕਰ ਰਹੀ ਹੈ ਅਤੇ ਇਨ੍ਹਾਂ ਨੂੰ ਜਲਦੀ ਹੀ ਪਾਸ ਕਰ ਦਿੱਤਾ ਜਾਵੇਗਾ।’’ ੳਨ੍ਹਾਂ ਕਿਹਾ ਕਿ ਨਵੇਂ ਕਾਨੂੰਨਾਂ ਦਾ ਉਦੇਸ਼ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਵਿੱਚ ਅੱਗੇ ਵੱਧ ਰਿਹਾ ਹੈ। ਜ਼ਿਕਰਯੋਗ ਹੈ ਕਿ ਇਹ ਤਿੰਨੋਂ ਬਿੱਲ ਸੰਸਦ ਦੇ ਮਾਨਸੂਨ ਸੈਸ਼ਨ ’ਚ ਪੇਸ਼ ਕੀਤੇ ਗਏ ਸਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਨ੍ਹਾਂ ਬਿੱਲਾਂ ਨੂੰ ਵਿਆਪਕ ਸਲਾਹ-ਮਸ਼ਵਰੇ ਅਤੇ ਚਰਚਾ ਲਈ ਸਥਾਈ ਕਮੇਟੀ ਕੋਲ ਭੇਜਣ ਦੀ ਬੇਨਤੀ ਕੀਤੀ ਸੀ। ਕਮੇਟੀ ਨੂੰ ਅਗਸਤ ਮਹੀਨੇ ਦੇ ਤਿੰਨ ਬਿੱਲਾਂ ਦਾ ਅਧਿਐਨ ਕਰਨ ਲਈ ਤਿੰਨ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ।

Related posts

ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ: ਘਰਾਂ ‘ਤੇ 30 ਲੱਖ ਸੋਲਰ ਲਾਉਣ ਦਾ ਟੀਚਾ ਪੂਰਾ

admin

ਹੁਣ ਭਾਰਤ ਦੇ ਛੋਟੇ ਸ਼ਹਿਰਾਂ ਵਿੱਚ 70 ਫੀਸਦੀ ਰੁਜ਼ਗਾਰ ਦੇ ਮੌਕੇ

admin

ਆਈਫੋਨ 2025 ਵਿੱਚ ਭਾਰਤ ਦਾ ਸਭ ਤੋਂ ਵੱਧ ਨਿਰਯਾਤ ਉਤਪਾਦ ਬਣਿਆ

admin