International

ਬਰਤਾਨੀਆ ‘ਚ 3 ਲੜਕੀਆਂ ਦੀ ਮੌਤ ਤੋਂ ਬਾਅਦ ਨਹੀਂ ਰੁਕ ਰਹੀ ਹਿੰਸਾ

ਲੰਡਨ – ਬਿ੍ਰਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਸੋਮਵਾਰ ਨੂੰ ਇਥੇ ’10 ਡਾਊਨਿੰਗ ਸਟ੍ਰੀਟ’ ਵਿਖੇ ਸੀਨੀਅਰ ਮੰਤਰੀਆਂ ਅਤੇ ਪੁਲਸ ਮੁਖੀਆਂ ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦੇਸ਼ ਦੇ ਕਈ ਸ਼ਹਿਰਾਂ ਵਿੱਚ ਵੀਕੈਂਡ ਹਿੰਸਾ ਦੇ ਮੱਦੇਨਜ਼ਰ ਬੁਲਾਈ ਗਈ ਹੈ। ਲੰਡਨ ਸਥਿਤ ’10 ਡਾਊਨਿੰਗ ਸਟ੍ਰੀਟ’ ਵਿਚ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ ਹੈ। ਪ੍ਰਧਾਨ ਮੰਤਰੀ ਨੇ ਇਸ ਹਿੰਸਾ ਨੂੰ “ਸੱਜੇ-ਪੱਖੀ ਲੋਕਾਂ ਦੀ ਗੁੰਡਾਗਰਦੀ” ਕਰਾਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉੱਤਰ-ਪੱਛਮੀ ਇੰਗਲੈਂਡ ਦੇ ਸਾਊਥਪੋਰਟ ਵਿੱਚ ਤਿੰਨ ਸਕੂਲੀ ਵਿਦਿਆਰਥਣਾਂ ਦੀ ਚਾਕੂ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਬਾਅਦ ਦੇਸ਼ ਦੀਆਂ ਸੜਕਾਂ ‘ਤੇ ਹੋਏ ਹਿੰਸਕ ਪ੍ਰਦਰਸ਼ਨਾਂ ਦੇ ਦਿਨਾਂ ਬਾਅਦ ਰੋਦਰਹੈਮ, ਮਿਡਲਸਬਰੋ, ਬੋਲਟਨ ਅਤੇ ਬਿ੍ਰਟੇਨ ਦੇ ਹੋਰ ਹਿੱਸਿਆਂ ਦੇ ਪੁਲਸ ਅਧਿਕਾਰੀਆਂ ਨੇ ਐਤਵਾਰ ਨੂੰ ਸੈਂਕੜੇ ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਸੀ। ਇੰਟਰਨੈੱਟ ‘ਤੇ ਅਫਵਾਹਾਂ ਫੈਲ ਗਈਆਂ ਕਿ ਵਿਦਿਆਰਥਣਾਂ ਨੂੰ ਮਾਰਨ ਵਾਲਾ ਸ਼ੱਕੀ ਵਿਅਕਤੀ ਇੱਕ ਪ੍ਰਵਾਸੀ ਸੀ ਜੋ ਗੈਰ-ਕਾਨੂੰਨੀ ਢੰਗ ਨਾਲ ਦੇਸ਼ ਵਿੱਚ ਦਾਖਲ ਹੋਇਆ ਸੀ। ਇਸ ਤੋਂ ਬਾਅਦ ਪਰਵਾਸੀ ਵਿਰੋਧੀ ਭੀੜ ਨੇ ਉਨ੍ਹਾਂ ਮਸਜਿਦਾਂ ਅਤੇ ਹੋਟਲਾਂ ਨੂੰ ਨਿਸ਼ਾਨਾ ਬਣਾਇਆ, ਜਿੱਥੇ ਸ਼ਰਨਾਰਥੀ ਠਹਿਰੇ ਹੋਏ ਸਨ। ਸਟਾਰਮਰ ਨੇ ਐਤਵਾਰ ਨੂੰ ਇੱਕ ਬਿਆਨ ਵਿੱਚ ਕਿਹਾ, “ਮੈਂ ਇਸ ਹਫ਼ਤੇ ਦੇ ਅੰਤ ਵਿੱਚ ਹੋਈ ਸੱਜੇ-ਪੱਖੀ ਗੁੰਡਾਗਰਦੀ ਦੀ ਸਖ਼ਤ ਨਿੰਦਾ ਕਰਦਾ ਹਾਂ। ਕੋਈ ਵੀ ਇਸ ਭੁਲੇਖੇ ਵਿੱਚ ਨਾ ਰਹੇ ਕਿ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਵੇਗੀ। ਹਿੰਸਾ ਵਿੱਚ ਹਿੱਸਾ ਲੈਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।” ਉਸਨੇ ਕਿਹਾ, “ਇਸ ਐਕਟ ਲਈ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਜਾ ਸਕਦਾ ਹੈ ਅਤੇ ਦੇਸ਼ ਦੇ ਹਿੱਤ ਦੀ ਸੋਚ ਰੱਖਣ ਵਾਲੇ ਸਾਰੇ ਲੋਕਾਂ ਨੂੰ ਅਜਿਹੀ ਹਿੰਸਾ ਦੀ ਨਿੰਦਾ ਕਰਨੀ ਚਾਹੀਦੀ ਹੈ।”

Related posts

ਯੋਰਪ ਵਿੱਚ ਹੋਵੇਗਾ ਅਮਰੀਕਾ ਅਤੇ ਈਰਾਨ ਵਿਚਕਾਰ ਸਮਝੌਤਾ !

admin

ਹੈਲੀਕਾਪਟਰ ਸੁੱਟਣ ‘ਤੇ ਅਮਰੀਕਾ ਵਲੋਂ ਇਰਾਨੀ ਟਿਕਾਣਿਆਂ ਉਪਰ ਹਵਾਈ ਹਮਲਿਆਂ ਦੀ ਬਾਛੜ !

admin

ਅਮਰੀਕਨ ਕੋਰਟ ਵਲੋਂ ਨਵੇਂ ਐੱਚ-1ਬੀ ਵੀਜ਼ਾ ‘ਤੇ 1 ਲੱਖ ਡਾਲਰ ਫੀਸ ਗੈਰ-ਕਾਨੂੰਨੀ ਕਰਾਰ !

admin