India

ਬਰੇਕ ਫੇਲ੍ਹ ਹੋਣ ਕਾਰਨ ਨਦੀ ‘ਚ ਡਿੱਗੀ ਜਵਾਨਾਂ ਨਾਲ ਭਰੀ ਬੱਸ ; 6 ਸ਼ਹੀਦ, 35 ਜ਼ਖ਼ਮੀ, ਡਿਊਟੀ ਤੋਂ ਪਰਤ ਰਹੇ ਸਨ 39 ਜਵਾਨ

ਸ੍ਰੀਨਗਰ – ਜੰਮੂ-ਕਸ਼ਮੀਰ ਵਿੱਚ ਇੱਕ ਵੱਡਾ ਸੜਕ ਹਾਦਸਾ ਹੋਇਆ ਹੈ। ਇੱਥੇ ਆਈਟੀਬੀਪੀ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ‘ਚ ਹੁਣ ਤੱਕ 6 ਜਵਾਨ ਸ਼ਹੀਦ ਹੋ ਚੁੱਕੇ ਹਨ। ਬੱਸ ਚੰਦਨਵਾੜੀ ਤੋਂ ਪਹਿਲਗਾਮ ਜਾ ਰਹੀ ਸੀ। ਬੱਸ ਵਿੱਚ ਕੁੱਲ 39 ਮੁਲਾਜ਼ਮ ਸਵਾਰ ਸਨ, ਜਿਨ੍ਹਾਂ ਵਿੱਚ ਆਈਟੀਬੀਪੀ ਦੇ 37 ਅਤੇ ਜੰਮੂ-ਕਸ਼ਮੀਰ ਪੁਲੀਸ ਦੇ 2 ਮੁਲਾਜ਼ਮ ਸਨ। ਕੁਝ ਸੈਨਿਕਾਂ ਨੂੰ ਬਚਾਇਆ ਗਿਆ ਹੈ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਸਾਰੇ ਜਵਾਨ ਅਮਰਨਾਥ ਯਾਤਰਾ ਡਿਊਟੀ ਤੋਂ ਪਰਤ ਰਹੇ ਸਨ। ਜਿਸ ਦਰਿਆ ਵਿਚ ਬੱਸ ਡਿੱਗੀ ਹੈ, ਉਸ ਦਾ ਨਾਂ ਲਿੱਦੜ ਦਰਿਆ ਹੈ, ਜਿਸ ਦੀ ਬਹਾਲੀ ਦਾ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਹਾਦਸੇ ਵਿੱਚ ਕਰੀਬ ਇੱਕ ਦਰਜਨ ਆਈਟੀਬੀ ਮੁਲਾਜ਼ਮਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ।

Related posts

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ‘ਆਪ’ ਨੂੰ ਵੀ ਮੁਲਜ਼ਮ ਵੱਜੋਂ ਨਾਮਜ਼ਦ ਕੀਤਾ ਜਾਵੇਗਾ: ਈਡੀ

Bunty

ਮੈਂ ਭਾਰਤ-ਸ਼੍ਰੀਲੰਕਾ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ: ਰਾਸ਼ਟਰਪਤੀ ਅਨੁਰਾ ਕੁਮਾਰ ਦਿਸਾਨਾਇਕੇ

admin

ਜਨ ਧਨ ਯੋਜਨਾ ਨੇ ਇਤਿਹਾਸ ਰਚਿਆ, ਗਰੀਬਾਂ ਦੇ ਬੈਂਕ ਖਾਤਿਆਂ ਦੀ ਗਿਣਤੀ 55 ਕਰੋੜ ਤੋਂ ਪਾਰ ਹੋ ਗਈ !

admin