ਓਟਾਵਾ – ਕੈਨੇਡੀਅਨ ਪੁਲਿਸ ਨੇ ਪਿਛਲੇ ਦਿਨੀਂ ਬਰੈਂਪਟਨ ਦੇ ਹਿੰਦੂ ਸਭਾ ਮੰਦਰ ਵਿਚ ਚੱਲ ਰਹੇ ਕੌਂਸਲਰ ਕੈਂਪ ਦੌਰਾਨ ਹੋਈ ਹਿੰਸਾ ਨੂੰ ਲੈ ਕੇ 35 ਸਾਲਾ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਹੈ। ਪੀਲ ਪੁਲਿਸ ਨੇ ਇਕ ਬਿਆਨ ਵਿਚ ਗਿ੍ਰਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਇੰਦਰਜੀਤ ਗੋਸਲ ਵਜੋਂ ਦੱਸੀ ਹੈ। ਟੋਰਾਂਟੋ ਸਟਾਰ ਦੀ ਰਿਪੋਰਟ ਮੁਤਾਬਕ ਗੋਸਲ ਕੈਨੇਡਾ ਵਿਚ ਸਿੱਖਸ ਫਾਰ ਜਸਟਿਸ (ਐੱਸ.ਐੱਫ਼.ਜੇ.) ਦਾ ਕੋਆਰਡੀਨੇਟਰ ਹੈ। ਅਮਰੀਕਾ ਅਧਾਰਿਤ ਐੱਸ.ਐੱਫ਼.ਜੇ. ਉੱਤੇ ਭਾਰਤ ਵਿਚ ਪਾਬੰਦੀ ਹੈ। ਗੋਸਲ ਨੂੰ 8 ਨਵੰਬਰ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ ਤੇ ਉਸ ਉੱਤੇ ਹਥਿਆਰ ਨਾਲ ਹਮਲਾ ਕਰਨ ਦੇ ਦੋਸ਼ ਆਇਦ ਕੀਤੇ ਗਏ ਹਨ। ਹਾਲਾਂਕਿ ਮਗਰੋਂ ਉਸ ਨੂੰ ਸ਼ਰਤਾਂ ਤਹਿਤ ਰਿਹਾਅ ਕਰ ਦਿੱਤਾ ਗਿਆ ਤੇ ਉਸ ਨੂੰ ਬਰੈਂਪਟਨ ਦੀ ਓਂਟਾਰੀਓ ਕੋਰਟ ਆਫ ਜਸਟਿਸ ਵਿਚ ਪੇਸ਼ ਹੋਣ ਲਈ ਕਿਹਾ ਹੈ।