International

ਬਲੋਚਿਸਤਾਨ ਦੀ ਕੋਲਾ ਖਾਨ ‘ਚ ਜ਼ਬਰਦਸਤ ਹਮਲਾ, 20 ਮਜ਼ਦੂਰਾਂ ਦੀ ਮੌਤ, ਕਈ ਜ਼ਖਮੀ

ਬਲੋਚਿਸਤਾਨ – ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ’ਚ ਸ਼ੁਕਰਵਾਰ ਤੜਕੇ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਕੋਲਾ ਖਾਨਾਂ ’ਤੇ ਹਮਲਾ ਕਰ ਦਿਤਾ, ਜਿਸ ’ਚ ਘੱਟੋ-ਘੱਟ 20 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ ਇਹ ਘਟਨਾ ਸੂਬੇ ਦੇ ਡੁਕੀ ਇਲਾਕੇ ’ਚ ਵਾਪਰੀ। ਇਹ ਹਮਲਾ ਪਾਕਿਸਤਾਨ ਵਿਚ ਹਿੰਸਾ ਦੀ ਲੜੀ ਵਿਚ ਤਾਜ਼ਾ ਹੈ। ਇਹ ਹਮਲਾ ਕੌਮੀ ਰਾਜਧਾਨੀ ’ਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਸਿਖਰ ਸੰਮੇਲਨ ਤੋਂ ਠੀਕ ਪਹਿਲਾਂ ਹੋਇਆ ਹੈ।ਡੁਕੀ ਜ਼ਿਲ੍ਹੇ ਦੇ ਚੇਅਰਮੈਨ ਹਾਜੀ ਖੈਰੁੱਲਾ ਨਾਸਿਰ ਨੇ ਦਸਿਆ ਕਿ ਹਮਲਾਵਰਾਂ ਨੇ ਹਮਲੇ ’ਚ ਗ੍ਰੇਨੇਡ ਅਤੇ ਰਾਕੇਟ ਲਾਂਚਰ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਇਲਾਕੇ ’ਚ ਕੋਲੇ ਦੀਆਂ 10 ਖਾਣਾਂ ਹਨ। ਨਾਸਿਰ ਨੇ ਦਸਿਆ ਕਿ ਹਮਲਾਵਰਾਂ ਨੇ ਮੌਕੇ ਤੋਂ ਭੱਜਣ ਤੋਂ ਪਹਿਲਾਂ ਖੁਦਾਈ ਕਰਨ ਵਾਲੀਆਂ ਮਸ਼ੀਨਾਂ ਨੂੰ ਵੀ ਅੱਗ ਲਾ ਦਿਤੀ।ਘੱਟੋ-ਘੱਟ 20 ਮਜ਼ਦੂਰ ਮਾਰੇ ਗਏ ਅਤੇ ਅੱਠ ਜ਼ਖਮੀ ਹੋ ਗਏ। ਹਮਲੇ ਤੋਂ ਬਾਅਦ ਪੁਲਿਸ, ਅਰਧ ਸੈਨਿਕ ਫਰੰਟੀਅਰ ਕੋਰ (ਐਫ.ਸੀ.) ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਪੁਲਿਸ ਸੂਤਰਾਂ ਨੇ ਦਸਿਆ ਕਿ ਮਿ੍ਰਤਕਾਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਕੁੱਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ।

Related posts

ਤਾਲਿਬਾਨ ਦੇ ਆਉਣ ਤੋਂ ਬਾਅਦ ਪਾਏ ਹੋਏ ਕੱਪੜਿਆਂ ‘ਚ ਭੱਜੇ ਗਨੀ : ਰਿਪੋਰਟ

Bunty

17 ਬੱਚਿਆਂ ਦੀ ਤਸਕਰੀ ਦੇ ਦੋਸ਼ ਚ ਚੀਨੀ ਔਰਤ ਖ਼ਿਲਾਫ਼ ਮੁੜ ਚਲਾਇਆ ਗਿਆ ਮੁਕੱਦਮਾ

Bunty

ਅਫਗਾਨਿਸਤਾਨ ’ਚ ਤੇਜ਼ੀ ਨਾਲ ਬਦਲੇ ਹਾਲਾਤ, ਤਾਲਿਬਾਨ ਵਿਰੋਧੀ ਲੜਾਕਿਆਂ ਨੇ ਤਿੰਨ ਜ਼ਿਲ੍ਹਿਆਂ ਨੂੰ ਕਰਾਇਆ ਆਜ਼ਾਦ

Bunty