ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ ਐਜੂਕੇਸ਼ਨ, ਜੀ. ਟੀ. ਰੋਡ ਵਿਖੇ ਬਸੰਤ ਤਿਉਹਾਰ ਨੂੰ ਸਬੰਧਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਦੇ ਡੀਨ ਡਾ: ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ’ਚ ਵਿਦਿਆਰਥੀਆਂ ਨੇ ਵੱਖ—ਵੱਖ ਸੱਭਿਆਚਾਰਕ ਗਤੀਵਿਧੀਆਂ ’ਚ ਭਾਗ ਲੈ ਕੇ ਬਸੰਤ ਦੇ ਤਿਉਹਾਰ ਦੀਆਂ ਖੁਸ਼ੀਆਂ ਨੂੰ ਸਾਂਝਾ ਕੀਤਾ।
ਇਸ ਮੌਕੇ ਡਾ: ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਰੁੱਤਾਂ ਨਾਲ ਸੰਬੰਧਤ ਇਹ ਪ੍ਰਾਚੀਨ ਤਿਉਹਾਰ ਖੁਸ਼ੀਆਂ, ਸਾਕਰਾਤਮਕ ਪ੍ਰਵਿਰਤੀਆਂ ਅਤੇ ਬਹਾਰ ਦਾ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਕਾਲਜ ਵਿਖੇ ਪ੍ਰਾਚੀਨ ਤਿਉਹਾਰਾਂ ਨੂੰ ਮਨਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਅਤੇ ਸੰਸਕ੍ਰਿਤੀ ਨਾਲ ਜੋੜੇ ਰੱਖਣਾ ਹੈ।ਵਿਦਿਆਰਥੀਆਂ ਨੇ ਕਾਲਜ ਦੇ ਅਸਿਸਟੈਂਟ ਪ੍ਰੋ: ਸ੍ਰੀਮਤੀ ਪੂਨਮਪ੍ਰੀਤ ਕੌਰ, ਡਾ: ਬਲਜੀਤ ਕੌਰ, ਡਾ: ਅਵਨੀਤ ਕੌਰ ਅਤੇ ਸ੍ਰੀਮਤੀ ਪੂਜਾ ਸ਼ਰਮਾ ਦੀ ਯੋਗ ਅਗਵਾਈ ’ਚ ਪਤੰਗਬਾਜੀ ਮੁਕਾਬਲਾ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ’ਚ ਹਿੱਸਾ ਲਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਦੁਆਰਾ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ।
ਪੋ੍ਰਗਰਾਮ ਦੇ ਅੰਤ ’ਚ ਡਾ: ਕੁਮਾਰ ਨੇ ਵਾਈਸ ਪ੍ਰਿੰਸੀਪਲ ਡਾ: ਨਿਰਮਲਜੀਤ ਕੌਰ ਨਾਲ ਮਿਲ ਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਪੋ੍ਰਗਰਾਮ ਦੌਰਾਨ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।