India

ਬਾਂਡੀਪੋਰਾ ਦੇ ਸੁੰਬਲ ਇਲਾਕੇ ’ਚ ਗ੍ਰੇਨੇਡ ਹਮਲਾ, ਮਹਿਲਾ ਸਮੇਤ 6 ਲੋਕ ਜ਼ਖ਼ਮੀ

ਸ਼੍ਰੀਨਗਰ – ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਂਡੀਪੋਰਾ ਦੇ ਸੁੰਬਲ ਪੁਲ਼ ਇਲਾਕੇ ’ਚ ਅੱਜ ਮੰਗਲਵਾਰ ਨੂੰ ਸ਼ੱਕੀ ਅੱਤਵਾਦੀਆਂ ਦੁਆਰਾ ਗ੍ਰੇਨੇਡ ਸੁੱਟੇ ਜਾਣ ਤੋਂ ਬਾਅਦ ਇਕ ਔਰਤ ਸਮੇਤ 6 ਨਾਗਰਿਕ ਜ਼ਖ਼ਮੀ ਹੋ ਗਏ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਤਵਾਦੀਆਂ ਨੇ ਸੁੰਬਲ ’ਚ ਗਸ਼ਤ ਲਗਾ ਰਹੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗ੍ਰੇਨੇਡ ਨਿਸ਼ਾਨੇ ਸੁੱਟਿਆ, ਹਾਲਾਂਕਿ ਗ੍ਰੇਨੇਡ ਨਿਸ਼ਾਨੇ ’ਤੇ ਨਹੀਂ ਲੱਗਾ ਅਤੇ ਸੜਕ ਕਿਨਾਰੇ ਫੱਟ ਗਿਆ। ਇਸ ਦੌਰਾਨ ਉਥੋਂ ਲੰਘ ਰਹੇ ਕੁਝ ਸਥਾਨਕ ਲੋਕ ਜਿਨ੍ਹਾਂ ’ਚ ਇਕ ਔਰਤ ਵੀ ਸ਼ਾਮਿਲ ਸੀ, ਲਪੇਟ ’ਚ ਆ ਕੇ ਗੰਭੀਰ ਜ਼ਖ਼ਮੀ ਹੋ ਗਏ।ਪੁਲਿਸ ਨੇ ਦੱਸਿਆ ਕਿ ਇਸ ਹਮਲੇ ’ਚ ਔਰਤ ਸਮੇਤ ਪੰਜ ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਭਰਤੀ ਕਰ ਦਿੱਤਾ ਗਿਆ ਹੈ। ਹਮਲੇ ਤੋਂ ਤੁਰੰਤ ਬਾਅਦ ਸੈਨਾ, ਐੱਸਓਜੀ ਤੇ ਸੀਆਰਪੀਐੱਫ ਦੇ ਜਵਾਨ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਹਮਲਾਵਰਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਸੁਰੱਖਿਆ ਬਲਾਂ ਨੇ ਸੁੰਬਲ ਪੁਲ਼ ਇਲਾਕੇ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਬਾਹਰੀ ਇਲਾਕਿਆਂ ’ਚ ਤਲਾਸ਼ੀ ਲਈ ਜਾ ਰਹੀ ਹੈ। ਇਸਤੋਂ ਬਾਅਦ ਘਰਾਂ ’ਚ ਜਾ ਕੇ ਵੀ ਅੱਤਵਾਦੀਆਂ ਨੂੰ ਖੰਗਾਲਿਆ ਜਾਵੇਗਾ। ਇਸਤੋਂ ਇਲਾਵਾ ਪੁਲਿਸ ਸੁੰਬਲ ਪੁਲ਼ ਇਲਾਕੇ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਵੀ ਖੰਗਾਲਣ ਦਾ ਯਤਨ ਕਰ ਰਹੀ ਹੈ। ਹਮਲੇ ਤੋਂ ਤੁਰੰਤ ਬਾਅਦ ਇਲਾਕਿਆਂ ’ਚ ਹਫੜਾ-ਤਫੜੀ ਦਾ ਮਾਹੌਲ ਬਣ ਗਿਆ। ਗ੍ਰੇਨੇਡ ਹਮਲੇ ਦੇ ਤੁਰੰਤ ਬਾਅਦ ਲੋਕ ਇਧਰ-ਉਧਰ ਭੱਜਣੇ ਸ਼ੁਰੂ ਹੋ ਹਏ। ਪੁਲਿਸ ਨੇ ਦਾਅਵਾ ਕੀਤਾ ਕਿ ਜਲਦ ਹੀ ਹਮਲਾਵਰਾਂ ਦੀ ਪਛਾਣ ਕਰ ਲਈ ਜਾਵੇਗੀ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin