Punjab

ਬਾਇਲਰ ਦਾ ਸੰਚਾਲਨ ਬੰਦ ਕਰਨ ਦੇ ਨਿਰਦੇਸ਼ ਵੀ ਦਿੱਤੇ ਜਾ ਚੁੱਕੇ ਹਨ: ਡਾ. ਹਿਮਾਂਸ਼ੂ ਅਗਰਵਾਲ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਭੋਗਪੁਰ ਵਿੱਚ ਇਕ ਇਕੱਠ ਨੂੰ ਸੰਬੋਧਨ ਕਰਦੇ ਹੋਏ।

ਜਲੰਧਰ, (ਪਰਮਿੰਦਰ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਭੋਗਪੁਰ ਵਿੱਚ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਕੁਦਰਤੀ ਸਰੋਤਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਬਾਇਓ-ਸੀਐਨਜੀ ਪਲਾਂਟ ਖਿਲਾਫ਼ ਕੀਤੇ ਜਾ ਰਹੇ ਵਿਰੋਧ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ. ਜਲੰਧਰ (ਦਿਹਾਤੀ) ਸ਼੍ਰੀ ਗੁਰਮੀਤ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਭੋਗਪੁਰ ਦੇ ਦੌਰੇ ਦੌਰਾਨ ਸਥਾਨਕ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਵਿਚਾਰ-ਚਰਚਾ ਰਾਹੀਂ ਉਨ੍ਹਾਂ ਦੇ ਸ਼ੰਕੇ ਦੂਰ ਕੀਤੇ। ਡਾ. ਅਗਰਵਾਲ ਨੇ ਦੱਸਿਆ ਕਿ ਪਲਾਂਟ ਨੂੰ ਬੈਂਕ ਗਰੰਟੀ ਜਮ੍ਹਾ ਕਰਨ ਦਾ ਆਦੇਸ਼ ਦਿੱਤਾ ਗਿਆ ਹੈ ਅਤੇ ਧੂੰਆਂ ਨਿਕਲਣ ’ਤੇ ਬਾਇਲਰ ਦਾ ਸੰਚਾਲਨ ਬੰਦ ਕਰਨ ਦੇ ਨਿਰਦੇਸ਼ ਵੀ ਦਿੱਤੇ ਜਾ ਚੁੱਕੇ ਹਨ।  ਤਜਵੀਜ਼ਤ ਬਾਇਓ-ਸੀਐਨਜੀ ਪਲਾਂਟ ਦੇ ਮੱਦੇਨਜ਼ਰ ਡਾ. ਅਗਰਵਾਲ ਨੇ ਸਥਾਨਕ ਨਿਵਾਸੀਆਂ ਦੀ ਇੱਕ ਤਾਲਮੇਲ ਕਮੇਟੀ ਦੇ ਗਠਨ ਦਾ ਐਲਾਨ ਕੀਤਾ, ਜਿਸ ਨੂੰ ਪ੍ਰਾਜੈਕਟ ਦੇ ਸੰਭਾਵੀ ਵਾਤਾਵਰਣ ਅਤੇ ਸਮਾਜਿਕ ਪ੍ਰਭਾਵਾਂ ਦਾ ਮੁਲਾਂਕਣ ਕਰਨ ਦਾ ਕੰਮ ਸੌਂਪਿਆ ਗਿਆ ਹੈ।  ਵਾਤਾਵਰਣ ਕਾਨੂੰਨਾਂ ਨੂੰ ਲਾਗੂ ਕਰਨ ਪ੍ਰਤੀ ਆਪਣੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਮਾਣਯੋਗ ਹਾਈਕੋਰਟ ਦੇ ਨਿਰਦੇਸ਼ ਵੀ ਪ੍ਰਾਪਤ ਹੋਏ ਹਨ, ਇਸ ਲਈ ਸਭ ਨੂੰ ਮਾਣਯੋਗ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਹੜਕੰਬ ਮਚ ਗਿਆ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin