Punjab

ਬਾਣੀ ਬਾਣਾ ਅਤੇ ਗਤਕਾ ਸਿੱਖ ਕੌਮ ਦੀ ਵਿਰਾਸਤ ਹੈ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਲਈ ਜਥੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਜਤਨ ਪ੍ਰਸੰਸਾਜਨਕ: ਗਿ: ਹਰਪ੍ਰੀਤ ਸਿੰਘ

ਸ੍ਰੀ ਅਨੰਦਪੁਰ ਸਾਹਿਬ – ਹੋਲਾ-ਮਹੱਲਾ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਵਿਰਸਾ ਸੰਭਾਲ ਨੈਸ਼ਨਲ ਗੱਤਕਾ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਪ੍ਰਾਤਾਂ ਜਿਲਿਆਂ ਦੀਆਂ 20 ਟੀਮਾਂ ਨੇ ਸਿੱਖ ਸ਼ਸਤਰ ਕਲਾ ਦਾ ਬਾਖੂਬੀ ਪ੍ਰਗਟਾਵਾ ਕੀਤਾ। ਇਨ੍ਹਾਂ ਮੁਕਾਬਲਿਆਂ ਦੇ ਅੱਜ ਦੂਸਰੇ ਦਿਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਜਥੇ: ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸਮੇਤ ਹੋਰ ਅਹਿਮ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਿੱਖ ਪੰਥ ਦੀਆਂ ਅਹਿਮ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਜਿਨ੍ਹਾਂ ਵਿਚ ਉੱਘੇ ਵਿਦਵਾਨ ਕਰਨਲ ਦਲਵਿੰਦਰ ਸਿੰਘ ਗਰੇਵਾਲ, ਸੰਤ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਮੇਜਰ ਸਿੰਘ ਮੁਖੀ ਦਸ਼ਮੇਸ਼ ਤਰਨਾ ਦਲ, ਡਾ. ਗਿ: ਭੁਪਿੰਦਰਪਾਲ ਸਿੰਘ ਕਥਾਵਾਚਕ ਨੂੰ ਬੁੱਢਾ ਦਲ ਦੇ ਤੀਸਰੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਨਵਾਬ ਕਪੂਰ ਸਿੰਘ ਐਵਾਰਡ ਅਤੇ ਸ੍ਰ. ਜਗਜੀਤ ਸਿੰਘ ਦਰਦੀ ਸੰਪਾਦਕ ਚੜ੍ਹਦੀ ਕਲਾ ਗਰੁੱਪ, ਨਿਰਮਲੇ ਸੰਪਰਦਾਇ ਦੇ ਸੰਤ ਤੇਜਾ ਸਿੰਘ ਗੁਰੂਸਰ ਖੁੱਡੇ ਵਾਲੇ, ਬਾਬਾ ਹਰਜੀਤ ਸਿੰਘ ਸਿੰਘ ਰਾਗੀ ਮਹਿਤਾ ਚੌਂਕ ਵਾਲੇ ਨੂੰ ਬੁੱਢਾ ਦਲ ਦੇ ਚੌਥੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਯਾਦਗਾਰੀ ਅਵਾਰਡ ਨਾਲ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਅਮਰੀਕਾ ਤੋਂ ਜਸਵਿੰਦਰ ਸਿੰਘ ਜੱਸੀ ਦਾ ਬੁੱਢਾ ਦਲ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਸਨਮਾਨਤ ਸਖਸੀਅਤਾਂ ਨੂੰ ਬੁੱਢਾ ਦਲ ਦੇ ਮੁੱਖੀ ਵੱਲੋ ਸ੍ਰੀ ਸਾਹਿਬ, ਦੁਸ਼ਾਲਾ, ਸਿਰਪਾਓ,ਧਾਰਮਿਕ ਪੁਸਤਕਾਂ ਦਾ ਸੈੱਟ, ਸਨਮਾਨ ਪੱਤਰ, ਸਨਮਾਨ ਚਿੰਨ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਆ ਗਿਆ।
       ਇਸ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਵਿਰਾਸਤ ਦੀ ਸ਼ਾਨਾਮੱਤੀ ਸ਼ਸਤਰ ਕਲਾ ਨੂੰ ਸੰਭਾਲਣ ਲਈ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਰੰਤਰ ਯਤਨਸ਼ੀਲ ਹਨ।ਇਨ੍ਹਾਂ ਵੱਲੋਂ ਹਰ ਹੋਲਾ ਮਹੱਲਾ ਅਤੇ ਖਾਲਸੇ ਦੀ ਸਿਰਜਨਾ ਦਿਵਸ ਵਿਸਾਖੀ ਮੌਕੇ ਗੱਤਕਾ ਮੁਕਾਬਲੇ ਕਰਵਾ ਕੇ ਸੰਗਤ ਨੂੰ ਖਾਲਸਾਈ ਸ਼ਾਨ ਦੇ ਰੂਬਰੂ ਕੀਤਾ ਜਾਂਦਾ ਹੈ, ਜਿਸ ਨਾਲ ਨੌਜੁਆਨੀ ਅੰਦਰ ਯੁੱਧ ਕਲਾ ਦੇ ਪ੍ਰਤੀਕ ਗੱਤਕਾਬਾਜ਼ੀ ਦੀ ਖਿੱਚ ਪੈਦਾ ਹੁੰਦੀ ਹੈ।ਨਿਰਸੰਦੇਹ ਅਜਿਹੇ ਉਪਰਾਲੇ ਵਰਤਮਾਨ ਸਿੱਖ ਨੌਜੁਆਨੀ ਨੂੰ ਆਪਣੀਆਂ ਵਿਰਾਸਤੀ ਜੜਾਂ ਨਾਲ ਜੋੜਨ ਲਈ ਵਡਮੁੱਲੀ ਭੂਮਿਕਾ ਅਦਾ ਕਰਦੇ ਹਨ। ਜਥੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਇਸ ਮੌਕੇ ਸਿੰਘ ਸਾਹਿਬਾਨ, ਨਿਹੰਗ ਸਿੰਘ ਦਲਾਂ ਦੇ ਮੁਖੀਆਂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ।ਗਤਕਾ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਨਮਾਨਿਤ ਕੀਤਾ ਗਿਆ।ਦੋ ਰੋਜ਼ਾ ਇੰਟਰਨੈਸ਼ਨਲ ਗਤਕਾ ਮੁਕਾਬਲਿਆਂ ਵਿੱਚ ਭਾਰਤ ਭਰ ਵਿੱਚੋਂ 22 ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਕ੍ਰਿਪਾਨ ਕਿਰਤ ਗਤਕਾ ਅਖਾੜਾ, ਅਮਿਤੋਜ ਗਤਕਾ ਸਪੋਰਟਸ ਕਲੱਬ ਸ੍ਰੀ ਅੰਮ੍ਰਿਤਸਰ ਸਾਹਿਬ, ਸ਼ਹੀਦ ਬਾਬਾ ਦੀਪ ਸਿੰਘ ਜੀ ਗਤਕਾ ਅਖਾੜਾ ਮਾਣੂੰਕੇ, ਭਾਈ ਬਚਿੱਤਰ ਸਿੰਘ ਗਤਕਾ ਅਖਾੜਾ ਹਠੂਰ, ਸ੍ਰ. ਹਰੀ ਸਿੰਘ ਨਲੂਆ ਗਤਕਾ ਅਖਾੜਾ ਬਠਿੰਡਾ, ਸ਼ਹੀਦ ਭਾਈ ਬਚਿੱਤਰ ਸਿੰਘ ਜੀ ਤੱਤ ਖਾਲਸਾ ਗਤਕਾ ਗਰੁੱਪ ਰੋਪੜ, ਗੁਰੂ ਹਰਿਗੋਬਿੰਦ ਸਾਹਿਬ ਗਤਕਾ ਅਖਾੜਾ ਦਿੱਲੀ, ਇੰਟਰਨੈਸ਼ਨਲ ਦਸ਼ਮੇਸ਼ ਗਤਕਾ ਅਕੈਡਮੀ ਦਮਦਮਾ ਸਾਹਿਬ, ਸ੍ਰੀ ਗੁਰੂ ਤੇਗ ਬਹਾਦਰ ਗਤਕਾ ਅਖਾੜਾ ਵੱਲਾ, ਸੁਰਜੀਤ ਗਤਕਾ ਅਖਾੜਾ ਮੋਗਾ, ਦਲ ਬਾਬਾ ਬਿੰਧੀ ਚੰਦ ਸਾਹਿਬ ਗਤਕਾ ਅਖਾੜਾ ਸ੍ਰੀ ਅੰਮ੍ਰਿਤਸਰ, ਤਵ ਪ੍ਰਸ਼ਾਦਿ ਸ਼ਸ਼ਤਰ ਵਿਦਿਆ ਅਖਾੜਾ ਪਿੰਡ ਕਾਲੇ ਸ੍ਰੀ ਅੰਮ੍ਰਿਤਸਰ, ਸਾਹਿਬਜਾਦਾ ਬਾਬਾ ਫਤਹਿ ਸਿੰਘ ਗਤਕਾ ਅਖਾੜਾ ਹਸਨਪੁਰ, ਇੰਟਰਨੈਸ਼ਨਲ ਨਿਰਵੈਰ ਖਾਲਸਾ ਗਤਕਾ ਅਖਾੜਾ ਰਾਜਪੁਰਾ, ਗੁਰੂ ਗੋਬਿੰਦ ਸਿੰਘ ਗਤਕਾ ਅਖਾੜਾ ਰਤਨ, ਨਿਰਵੈਰ ਖਾਲਸਾ ਗਤਕਾ ਅਖਾੜਾ ਬਾਸਮਾਂ, ਸਦਾ ਅੰਗਸੰਗੇ ਗਤਕਾ ਅਖਾੜਾ, ਮੀਰੀ ਪੀਰੀ ਗਤਕਾ ਅਖਾੜਾ ਕਪੂਰਥਲਾ, ਸ਼ਹੀਦ ਭਾਈ ਮਨੀ ਸਿੰਘ ਸ਼ਹੀਦ ਗਤਕਾ ਅਖਾੜਾ ਪਟਿਆਲਾ, ਨਿਰਵੈਰ ਖਾਲਸਾ ਗਤਕਾ ਅਖਾੜਾ ਬੁਰਜ ਕੁਲਾਰਾ, ਹਰਿਗੋਬਿੰਦ ਅਜੀਤ ਗਤਕਾ ਅਖਾੜਾ ਬੁੱਢਾ ਦਲ ਦਿੱਲੀ, ਮੀਰੀ ਪੀਰੀ ਗਤਕਾ ਸਪੋਰਟਸ ਕਲੱਬ ਲੁਧਿਆਣਾ।ਬੁੱਢਾ ਦਲ ਵੱਲੋਂ ਸ੍ਰ. ਕਰਨਰਾਜਵੀਰ ਸਿੰਘ ਨੇ ਪਹਿਲੇ, ਦੂਜੇ ਅਤੇ ਤੀਜੇ ਦਰਜੇ ਤੇ ਰਹਿਣ ਵਾਲੀਆਂ ਜੇਤੂ ਟੀਮਾਂ ਨੂੰ  ਵਿਸ਼ੇਸ਼ ਟਰਾਫੀਆਂ, ਸਰਟੀਫਿਕੇਟ ਤੇ ਨਕਦ ਰਾਸ਼ੀ ਨਾਲ ਸਨਮਾਨਿਆਂ।ਇਸ ਮੌਕੇ ਬੁੱਢਾ ਦਲ ਦੇ ਨਿਹੰਗ ਸਿੰਘਾਂ ਦਾ ਵਿਸ਼ੇਸ਼ ਕਿਤਾਬਚਾ “ਨਿਹੰਗ ਸਿੰਘ ਸੰਦੇਸ਼” ਨੂੰ ਵੀ ਰਲੀਜ਼ ਕੀਤਾ ਗਿਆ।ਗਤਕਾ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਇੰਗਲੈਂਡ ਤੋਂ ਗਿ: ਗੁਰਬਖ਼ਸ਼ ਸਿੰਘ ਗੁਲਸ਼ਨ, ਦਿੱਲੀ ਤੋਂ ਸ੍ਰੀ ਦਲੇਰ ਮਹਿੰਦੀ ਗਾਇਕ, ਅਮਰੀਕਾ ਤੋਂ ਜਸਵਿੰਦਰ ਸਿੰਘ ਜੱਸੀ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿ: ਗੁਰਬਚਨ ਸਿੰਘ, ਬਾਬਾ ਬਿਧੀ ਚੰਦ ਤਰਨਾ ਦਲ ਸੁਰ ਸਿੰਘ ਤੋਂ ਬਾਬਾ ਚਰਨਜੀਤ ਸਿੰਘ, ਸ੍ਰ. ਦਲਮੇਘ ਸਿੰਘ ਖਟੜਾ, ਸ੍ਰ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਸ੍ਰ. ਗੁਰਮੀਤ ਸਿੰਘ ਕਾਹਲੋਂ ਮਾਛੀਵਾੜਾ, ਸ੍ਰ. ਇੰਦਰਪਾਲ ਸਿੰਘ ਫੌਜੀ ਸ੍ਰ. ਰਣਜੋਧ ਸਿੰਘ ਹਜ਼ੂਰ ਸਾਹਿਬ, ਰਣਵੀਰ ਸਿੰਘ ਰਾਣਾ, ਸੁਪ੍ਰੀਤ ਸਿੰਘ ਗਤਕਾ ਮਾਸਟਰ, ਬਾਬਾ ਸ਼ੇਰ ਸਿੰਘ ਪਟਿਆਲਾ, ਬਾਬਾ ਨਾਗਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਰਣਜੋਧ ਸਿੰਘ, ਬਾਬਾ ਹਰਪ੍ਰੀਤ ਸਿੰਘ ਅਤੇ ਅਨੇਕਾਂ ਹੀ ਤਰਨਾ ਦਲ ਦੇ ਮੁਖੀ ਹਾਜ਼ਰ ਹੋਏ।

Related posts

ਸੁਪਰੀਮ ਕੋਰਟ ਰਾਜੋਆਣਾ ਦੀ ਪਟੀਸ਼ਨ ’ਤੇ 18 ਮਾਰਚ ਨੂੰ ਸੁਣਵਾਈ ਕਰੇਗੀ

admin

ਕੈਦੀਆਂ ਵਲੋਂ ਜੇਲ੍ਹਾਂ ’ਚੋਂ ਉਡਾਰੀ ਮਾਰਨ ਵਾਲਿਆਂ ’ਚੋਂ ਪੰਜਾਬ ਮੋਹਰੀ

admin

ਸਰਕਾਰੀ ਸਮਾਗਮ ਨੂੰ ਰਾਜਨੀਤਕ ਰੈਲੀ ਵਜੋਂ ਵਰਤਣ ‘ਤੇ ਰੰਧਾਵਾ ਵਲੋਂ ਪ੍ਰਧਾਨ ਮੰਤਰੀ ਨੂੰ ਸਿ਼ਕਾਇਤ

admin