ਉੱਤਰਾਖੰਡ ਦੇ ਪ੍ਰਸਿੱਧ ਗੁਰਦੁਆਰਾ ਨਾਨਕਮੱਤਾ ਸਾਹਿਬ (Gurdwara Nanakmatta Sahib) ਵਿਖੇ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦਾ 28 ਮਾਰਚ 2024 ਨੂੰ ਕਤਲ ਕਰ ਦਿੱਤਾ ਗਿਆ ਸੀ। ਕਤਲ ਕਾਂਡ ਨੂੰ ਅੰਜਾਮ ਦੇਣ ਵਾਲਾ ਦੂਜਾ ਮੁੱਖ ਮੁਲਜ਼ਮ ਸਰਬਜੀਤ ਸਿੰਘ ਘਟਨਾ ਸਮੇਂ ਤੋਂ ਹੀ ਫਰਾਰ ਸੀ। ਇਸ ਮਾਮਲੇ ਵਿੱਚ ਊਧਮ ਸਿੰਘ ਨਗਰ ਪੁਲਿਸ ਨੇ ਸਰਬਜੀਤ ਸਿੰਘ ‘ਤੇ 2 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਸੀ।ਹਾਲਾਂਕਿ ਇਸ ਦੌਰਾਨ ਫਰਾਰ ਮੁਲਜ਼ਮਾਂ ਦਾ ਟਿਕਾਣਾ ਤਰਨਤਾਰਨ, ਪੰਜਾਬ ਦਾ ਪਤਾ ਲੱਗਾ ਹੈ। ਇਸ ਤੋਂ ਤੁਰੰਤ ਬਾਅਦ ਪੁਲਿਸ (Uttarakhand Police) ਅਤੇ ਐਸਓਜੀ ਦੀ ਸਾਂਝੀ ਟੀਮ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਜਦੋਂ ਪੁਲਿਸ, ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਵਾਪਸ ਲਿਆ ਰਹੀ ਸੀ ਤਾਂ ਕਾਸ਼ੀਪੁਰ ਪੁੱਜਦਿਆਂ ਪੁਲਿਸ ਦੀ ਗੱਡੀ ਦਾ ਟਾਇਰ ਫਟ ਗਿਆ। ਇਸ ਦੌਰਾਨ ਸਰਬਜੀਤ ਨੇ ਸਬ-ਇੰਸਪੈਕਟਰ ਦੀ ਪਿਸਤੌਲ ਖੋਹ ਲਈ ਅਤੇ ਫਰਾਰ ਹੋ ਗਿਆ।
ਪੁਲਿਸ ਅਨੁਸਾਰ ਸਰਬਜੀਤ ਸਿੰਘ ਨੇ ਇਸ ਦੌਰਾਨ ਕਾਸ਼ੀਪੁਰ ‘ਚ ਪੁਲਿਸ ‘ਤੇ ਗੋਲੀਆਂ ਚਲਾਈਆਂ, ਜਿਸ ਦੇ ਜਵਾਬ ਵਿੱਚ ਪੁਲਿਸ ਦੀ ਗੋਲੀਬਾਰੀ ਵਿੱਚ ਮੁਲਜ਼ਮ ਦੇ ਲੱਤ ਵਿੱਚ ਗੋਲੀਆਂ ਵੱਜੀਆਂ ਅਤੇ ਜ਼ਖ਼ਮੀ ਹੋ ਗਿਆ। ਪੁਲਿਸ ਤੁਰੰਤ ਮੁਲਜ਼ਮ ਨੂੰ ਹਸਪਤਾਲ ਲੈ ਗਈ, ਜਿੱਥੇ ਉਸ ਦਾ ਇਲਾਜ ਕੀਤਾ ਗਿਆ ਅਤੇ ਫਿਰ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਇਸ ਮੁਕਾਬਲੇ ‘ਚ ਇਕ ਪੁਲਿਸ ਕਰਮਚਾਰੀ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਇਸ ਤੋਂ ਪਹਿਲਾਂ ਉਤਰਾਖੰਡ STF ਅਤੇ ਪੁਲਿਸ ਦੀ ਸਾਂਝੀ ਟੀਮ ਨੇ ਰੁੜਕੀ ‘ਚ ਬਾਬਾ ਤਰਸੇਮ ਸਿੰਘ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਮਰਜੀਤ ਸਿੰਘ ਉਰਫ਼ ਬਿੱਟੂ ਨੂੰ ਐਨਕਾਊਂਟਰ ‘ਚ ਮਾਰ ਦਿੱਤਾ ਸੀ, ਜਿਸ ਦੀ ਵੀਡੀਓ ਵੀ ਪੁਲਿਸ ਨੇ ਜਾਰੀ ਕੀਤੀ ਸੀ।
ਪੁਲਿਸ ਨੂੰ ਸਰਬਜੀਤ ਸਿੰਘ ਦੇ ਤਰਨਤਾਰਨ ਵਿੱਚ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਉਤਰਾਖੰਡ ਐਸਟੀਐਫ ਅਤੇ ਪੁਲਿਸ ਨੇ ਸਰਬਜੀਤ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਜਦੋਂ ਪੁਲਿਸ ਉਸ ਨੂੰ ਲੈ ਕੇ ਆ ਰਹੀ ਸੀ ਤਾਂ ਕਾਸ਼ੀਪੁਰ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਪੁਲਿਸ ਦੀ ਕਾਰ ਪਲਟ ਗਈ। ਇਸ ਮਗਰੋਂ ਮੌਕਾ ਦੇਖ ਕੇ ਸਰਬਜੀਤ ਸਿੰਘ ਨੇ ਪੁਲਿਸ ਮੁਲਾਜ਼ਮ ਦੀ ਬੰਦੂਕ ਖੋਹ ਲਈ ਅਤੇ ਭੱਜਣ ਦੀ ਕੋਸ਼ਿਸ਼ ਕੀਤੀ।
ਪੁਲਿਸ ਅਨੁਸਾਰ, ਸਰਬਜੀਤ ਸਿੰਘ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਸਰਬਜੀਤ ਸਿੰਘ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਗੋਲੀ ਚਲਾ ਦਿੱਤੀ ਅਤੇ ਸਰਬਜੀਤ ਸਿੰਘ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋ ਗਿਆ। ਸਰਬਜੀਤ ਦੀਆਂ ਦੋਵੇਂ ਲੱਤਾਂ ‘ਚ ਗੋਲੀ ਲੱਗੀ ਹੈ ਅਤੇ ਉਹ ਫਿਲਹਾਲ ਹਸਪਤਾਲ ‘ਚ ਦਾਖਲ ਹੈ। ਇਸ ਮੁਕਾਬਲੇ ‘ਚ ਇਕ ਕਾਂਸਟੇਬਲ ਵੀ ਜ਼ਖਮੀ ਹੋਇਆ ਹੈ, ਜਿਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।