Punjab

ਬਾਬਾ ਸਿੱਦੀਕੀ ਕਤਲ ਕੇਸ ਵਿਚ ਲੁਧਿਆਣਾ ਤੋਂ ਇਕ ਗ੍ਰਿਫ਼ਤਾਰ

ਚੰਡੀਗੜ੍ਹ – ਐਨਸੀਪੀ ਆਗੂ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਦੇ ਮਾਮਲੇ ਵਿੱਚ ਲੁਧਿਆਣਾ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਮੁਖੀ ਗੌਰਵ ਯਾਦਵ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੁਰਜੀਤ ਸੁਸ਼ੀਲ ਸਿੰਘ ਨੂੰ ਪੰਜਾਬ ਪੁਲੀਸ ਅਤੇ ਮੁੰਬਈ ਪੁਲੀਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਕਾਬੂ ਕੀਤਾ ਗਿਆ ਹੈ ਅਤੇ ਉਸ ਨੂੰ ਮੁੰਬਈ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ‘ਐਕਸ’ ਪੋਸਟ ਵਿਚ ਕਿਹਾ ਕਿ ਇਕ ਵੱਡੀ ਸਫਲਤਾ ਵਿੱਚ ਮੁੰਬਈ ਪੁਲੀਸ ਨੇ ਪੰਜਾਬ ਪੁਲੀਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਮੁੰਬਈ ਦੇ ਰਹਿਣ ਵਾਲੇ ਸੁਜੀਤ ਸੁਸ਼ੀਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਜੋ ਹਾਈ ਪ੍ਰੋਫਾਈਲ ਕਤਲ ਵਿੱਚ ਲੋੜੀਂਦਾ ਸੀ। ਉਨ੍ਹਾਂ ਦੱਸਿਆ ਕਿ ਸੁਜੀਤ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਸੀ ਅਤੇ ਉਸ ਨੂੰ ਤਿੰਨ ਦਿਨ ਪਹਿਲਾਂ ਨਿਤਿਨ ਗੌਤਮ (ਗੌਤਮ) ਸਪਰੇ ਵੱਲੋਂ ਸਾਜ਼ਿਸ਼ ਨਾਲ ਸਹਾਇਤਾ ਪ੍ਰਦਾਨ ਕੀਤੀ ਗਈ ਸੀ, ਅਗਲੇਰੀ ਜਾਂਚ ਲਈ ਉਸਨੂੰ ਮੁੰਬਈ ਪੁਲੀਸ ਨੂੰ ਸੌਂਪ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੁੰਬਈ ਦੇ ਮਸ਼ਹੂਸ ਸਿਆਸੀ ਆਗੂ ਬਾਬਾ ਸਿਦੀਕੀ (66) ਦੀ 12 ਅਕਤੂਬਰ ਨੂੰ ਮੁੰਬਈ ਦੇ ਬਾਂਦਰਾ ਖੇਤਰ ਦੇ ਖੇਰ ਨਗਰ ਵਿੱਚ ਤਿੰਨ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

admin

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ

admin