Punjab

ਬਾਰਡਰ ਏਰੀਏ ਦੇ ਗੁਰੂਘਰਾਂ ’ਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਥਾਵਾਂ ’ਤੇ ਲੈ ਜਾਣ ਦੇ ਹੁਕਮ !

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਲੋਂ ਸਰਹੱਦੀ ਪਿੰਡਾਂ ਦੇ ਗੁਰੂਘਰਾਂ ’ਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਥਾਵਾਂ ਤੇ ਲੈਜਾਣ ਦੇ ਹੁਕਮ ਜਾਰੀ ਕੀਤੇ ਹਨ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੱਲੋਂ ਸਰਹੱਦੀ ਪਿੰਡਾਂ ਦੇ ਗੁਰੂਘਰਾਂ ’ਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਥਾਵਾਂ ਤੇ ਲੈਜਾਣ ਦੇ ਹੁਕਮ ਜਾਰੀ ਕੀਤੇ ਹਨ।

ਭਾਰਤ ਪਾਕਿਸਤਾਨ ਵਿਵਾਦ ਦੇ ਚਲਦਿਆਂ ਸਰਹੱਦੀ ਜ਼ਿਲ੍ਹਿਆਂ ਦੇ ਕਈ ਪਿੰਡਾਂ ਨੂੰ ਲੋਕਾਂ ਵੱਲੋਂ ਖਾਲੀ  ਕਰ ਦਿੱਤੇ ਜਾਣ ਦੀਆਂ ਸਾਹਮਣੇ ਆ ਰਹੀਆਂ ਖ਼ਬਰਾਂ ਦਰਮਿਆਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਖਾਲੀ ਹੋ ਚੁੱਕੇ ਪਿੰਡਾਂ ਦੇ ਗੁਰਦਵਾਰਾ ਸਾਹਿਬਾਨ ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ  ਦੇ ਪਾਵਨ ਸਰੂਪ ਸੁਰੱਖਿਅਤ ਥਾਂਵਾਂ ਤੇ ਪਹੁੰਚਾਏ ਜਾਣ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਸਰਹੱਦੀ ਖੇਤਰ ਦੀਆਂ ਸਿੱਖ ਜਥੇਬੰਦੀਆਂ ਨੂੰ ਵੀ ਜਿੱਥੇ ਇਸ ਕਾਰਜ ਲਈ ਸਹਿਯੋਗ ਦੇਣਾ ਚਾਹੀਦਾ ਹੈ ਓਥੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਸਰਹੱਦੀ ਖੇਤਰਾਂ ਦੇ ਸਾਰੇ ਹੀ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

Related posts

ਹੀਟ ਸਟਰੈੱਸ ਨਾਲ ਦੁੱਧ ਉਤਪਾਦਨ ’ਚ 5 ਤੋਂ 15 ਫੀਸਦੀ ਤੱਕ ਕਮੀ ਆ ਸਕਦੀ

admin

ਸੰਸਦੀ ਹਲਕਿਆਂ ਦੀ ਹੱਦਬੰਦੀ ਨੂੰ ਹੋਰ 25 ਸਾਲਾਂ ਲਈ ਰੋਕਿਆ ਜਾਵੇ: ਸਾਂਝੀ ਐਕਸ਼ਨ ਕਮੇਟੀ

admin

ਸੁਲਤਾਨਪੁਰ ਲੋਧੀ ਘਟਨਾ ’ਚ ਪੁਲਿਸ ਕਾਰਵਾਈ ’ਤੇ ਐਡਵੋਕੇਟ ਧਾਮੀ ਨੇ ਚੁੱਕੇ ਸਵਾਲ

Bunty