Punjab

ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਕਰਵਾਇਆ !

ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਪ੍ਰੋਗਰਾਮ ਮੌਕੇ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਜੇਤੂ ਵਿਦਿਆਰਥਣਾਂ ਅਤੇ ਸਕੂਲ ਸਟਾਫ ਦਰਮਿਆਨ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ।ਇਸ ਮੌਕੇ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਮਾਡਲਿੰਗ ਦੇ ਮੁਕਾਬਲੇ ’ਚ ਵੀ ਉਤਸ਼ਾਹ ਨਾਲ ਹਿੱਸਾ ਲਿਆ ਗਿਆ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦਿੰਦਿਆਂ ਸਖਤ ਮਿਹਨਤ ਕਰਨ ਅਤੇ ਉੱਚ ਮੁਕਾਮ ਹਾਸਲ ਕਰਕੇ ਸਕੂਲ, ਅਧਿਆਪਕਾਂ ਤੇ ਮਾਪਿਆਂ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਵਿਦਿਆਰਥਣਾਂ ਨੂੰ ਜਾਗ੍ਰਿਤ ਕਰਦਿਆਂ ਕਿਹਾ ਕਿ ਉਹ ਆਪਣੇ ਜੀਵਨ ’ਚ ਨਿਮਰਤਾ, ਹਲੀਮੀ, ਸਮੇਂ ਦੀ ਪਾਬੰਦੀ, ਅਨੁਸ਼ਾਸਨ ਜਿਹੇ ਨੈਤਿਕ ਮੁੱਲਾਂ ਨੂੰ ਅਪਨਾ ਕੇ ਸਮਾਜ ’ਚ ਚੰਗੀ ਸ਼ਖਸ਼ੀਅਤ ਦਾ ਸਬੂਤ ਦੇਣ।

ਇਸ ਮੌਕੇ ਪ੍ਰਿੰ: ਨਾਗਪਾਲ ਨੇ ਕਿਹਾ ਕਿ ਉਕਤ ਸਮਾਗਮ ਦੌਰਾਨ ਵਿਦਆਰਥਣਾਂ ਵੱਲੋਂ ਰੰਗਾਰੰਗ ਪ੍ਰੋਗਰਾਮ ਤੇ ਸੂਫੀ ਗਾਇਕੀ ਦੀ ਪੇਸ਼ਕਾਰੀ ਕੀਤੀ ਗਈ ਅਤੇ ਇਸ ਤੋਂ ਇਲਾਵਾ ਮਾਡਲਿੰਗ ਮੁਕਾਬਲਾ ਵੀ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਉਕਤ ਮੁਕਾਬਲੇ ’ਚ 12ਵੀਂ ਏ ਦੀ ਵਿਦਿਆਰਥਣ ਹਰਨੂਰ ਕੌਰ ‘ਮਿਸ ਬਿਊਟੀਫੁਲ ਸਮਾਈਲ’, ਜਮਾਤ ਸੀ ਦੀ ਮਨਮੀਤ ਕੌਰ ‘ਯੂਨੀਕ ਅਟਾਇਰ’, ਸੀ ਦੀ ਸੇਜਲ ‘ਮਿਸ ਲੋਂਗ ਹੇਅਰ’, ਸੀ ਦੀ ਮੁਸਕਾਨ ‘ਮਿਸ ਕੌਨਫੀਡੈਂਟ’ ਤੇ 12ਵੀਂ ਦੀ ਸ਼ੀਤਲ ਵਰਮਾ ‘ਮਿਸ ਫੇਅਰਵੈਲ’ ਚੁਣੀ ਗਈ।ਇਸ ਮੌਕੇ ਪ੍ਰਿੰ: ਨਾਗਪਾਲ ਨੇ ਉਕਤ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ।

Related posts

ਮੁੱਖ-ਮੰਤਰੀ ਵਲੋਂ ਕਾਰੋਬਾਰੀਆਂ ਨੂੰ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ

admin

ਡੀਜੀਪੀ ਵਲੋਂ ਪੰਜਾਬ ਵਿੱਚ ਸ਼ਾਂਤੀ ਲਈ ਪੁਲਿਸ ਨੂੰ ਹਾਈ-ਅਲਰਟ ‘ਤੇ ਰਹਿਣ ਦੇ ਹੁਕਮ !

admin

ਭਾਈ ਬਲਵੰਤ ਸਿੰਘ ਰਾਜੋਆਣਾ ਕੇਸ: 29 ਸਾਲਾਂ ਤੋਂ ਤਰੀਕ ਤੇ ਤਰੀਕ !

admin