Punjab

ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ !

ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਮਨਾਏ ਗਏ ਪ੍ਰਕਾਸ਼ ਪੁਰਬ ਮੌਕੇ ਸ: ਲਖਵਿੰਦਰ ਸਿੰਘ ਢਿੱਲੋਂ ਸ਼ਬਦ ਗਾਇਨ ਕਰ ਰਹੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕਰਦੇ ਹੋਏ ਨਾਲ ਡਾ. ਮਹਿਲ ਸਿੰਘ ਅਤੇ ਹਾਜ਼ਰ ਸੰਗਤ ਦਾ ਦ੍ਰਿਸ਼।

ਅੰਮ੍ਰਿਤਸਰ – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਲਖਵਿੰਦਰ ਸਿੰਘ ਢਿੱਲੋਂ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਂਦਿਆਂ ਸਮੂਹ ਜਗਤ ਤੇ ਹਾਜ਼ਰ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।

ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਆਈਆਂ ਸੰਗਤ ਨੂੰ ਨਿਹਾਲ ਕੀਤਾ। ਉਪਰੰਤ ਸਿੱਖ ਇਤਿਹਾਸ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਹਾਜ਼ਰ ਸੰਗਤਾਂ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਸ: ਢਿੱਲੋਂ ਨੇ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।

ਇਸ ਦੌਰਾਨ ਸ: ਢਿੱਲੋਂ ਨੇ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚੱਲਦਿਆਂ ਸਰਬੱਤ ਦੇ ਭਲੇ ਦੇ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸ੍ਰੀਮਤੀ ਰਮਿੰਦਰ ਕੌਰ, ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਸ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਘੁੱਗ (ਜਲੰਧਰ) ਪ੍ਰਿੰਸੀਪਲ ਸ: ਪਰਮਜੀਤ ਸਿੰਘ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਭਾਈ ਹਰਪ੍ਰੀਤ ਸਿੰਘ ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਕਾਲਜ ਵਿਦਿਆਰਥੀ ਹਾਜ਼ਰ ਸਨ।

Related posts

ਮੁੱਖ-ਮੰਤਰੀ ਵਲੋਂ ਕਾਰੋਬਾਰੀਆਂ ਨੂੰ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ

admin

ਡੀਜੀਪੀ ਵਲੋਂ ਪੰਜਾਬ ਵਿੱਚ ਸ਼ਾਂਤੀ ਲਈ ਪੁਲਿਸ ਨੂੰ ਹਾਈ-ਅਲਰਟ ‘ਤੇ ਰਹਿਣ ਦੇ ਹੁਕਮ !

admin

ਭਾਈ ਬਲਵੰਤ ਸਿੰਘ ਰਾਜੋਆਣਾ ਕੇਸ: 29 ਸਾਲਾਂ ਤੋਂ ਤਰੀਕ ਤੇ ਤਰੀਕ !

admin