Bollywood

ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਮੁਸੀਬਤ ‘ਚ, ਦਿੱਲੀ ਕੋਰਟ ਦਾ ਹੁਕਮ- ’26 ਸਤੰਬਰ ਨੂੰ ਹੋਵੇ ਪੇਸ਼’

ਨਵੀਂ ਦਿੱਲੀ – ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਪੂਰਕ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ, ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ 26 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਇਹ ਮਾਮਲਾ ਸੁਕੇਸ਼ ਚੰਦਰਸ਼ੇਖਰ ਵੱਲੋਂ 200 ਕਰੋੜ ਰੁਪਏ ਦੀ ਧੋਖਾਧੜੀ ਨਾਲ ਸਬੰਧਤ ਹੈ।

ਪਟਿਆਲਾ ਹਾਈ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ 26 ਸਤੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਈਡੀ ਨੇ ਜੈਕਲੀਨ ਫਰਨਾਂਡੀਜ਼ ਨੂੰ ਸੁਕੇਸ਼ ਚੰਦਰਸ਼ੇਖਰ ਦੇ 200 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ਦੀ ਚਾਰਜਸ਼ੀਟ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। ਈਡੀ ਨੇ ਫਿਲਮ ਅਦਾਕਾਰਾ ਖਿਲਾਫ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ। ਜਾਣਕਾਰੀ ਮੁਤਾਬਕ ਇਹ ਚਾਰਜਸ਼ੀਟ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਤਹਿਤ ਦਾਇਰ ਕੀਤੀ ਗਈ ਹੈ।

ਖਾਸ ਗੱਲ ਇਹ ਹੈ ਕਿ ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਚੰਦਰਸ਼ੇਖਰ ਦਾ ਅਫੇਅਰ ਸੀ।ਦੋਵਾਂ ਦੀਆਂ ਕਈ ਇੰਟੀਮੇਟ ਤਸਵੀਰਾਂ ਵੀ ਲੀਕ ਹੋ ਚੁੱਕੀਆਂ ਹਨ।ਉੱਥੇ ਹੀ ਸੁਕੇਸ਼ ਚੰਦਰਸ਼ੇਖਰ ਨੇ ਵੀ ਆਪਣੀ ਚਿੱਠੀ ਵਿੱਚ ਮੰਨਿਆ ਹੈ ਕਿ ਉਹ ਜੈਕਲੀਨ ਫਰਨਾਂਡੀਜ਼ ਨੂੰ ਡੇਟ ਕਰ ਰਹੇ ਸਨ।ਸੁਕੇਸ਼ ਚੰਦਰਸ਼ੇਖਰ ਵੀ ਜੈਕਲੀਨ ਫਰਨਾਂਡੀਜ਼ ਨੂੰ ਕਿੱਸ ਕਰਦੇ ਨਜ਼ਰ ਆਏ ਹਨ। ਹਵਾਲਾ ਮਾਮਲੇ ਕਾਰਨ ਜੈਕਲੀਨ ਨੂੰ ਈਡੀ ਨੇ ਦੇਸ਼ ਛੱਡਣ ਤੋਂ ਵੀ ਰੋਕ ਦਿੱਤਾ ਹੈ।ਇਸ ਤੋਂ ਇਲਾਵਾ ਸੁਕੇਸ਼ ਵੱਲੋਂ ਜੈਕਲੀਨ ਨੂੰ ਮਿਲੇ ਤੋਹਫ਼ੇ ਵੀ ਜ਼ਬਤ ਕਰ ਲਏ ਹਨ।
ਦੱਸ ਦੇਈਏ ਕਿ ਸੁਕੇਸ਼ ਚੰਦਰਸ਼ੇਖਰ ਕਰਨਾਟਕ ਦੇ ਬੈਂਗਲੁਰੂ ਦਾ ਰਹਿਣ ਵਾਲਾ ਹੈ। ਉਸ ਨੇ 17 ਸਾਲ ਦੀ ਉਮਰ ਤੋਂ ਹੀ ਆਲੀਸ਼ਾਨ ਜੀਵਨ ਸ਼ੈਲੀ ਜਿਉਣ ਲਈ ਲੋਕਾਂ ਨੂੰ ਧੋਖਾ ਦੇਣਾ ਸ਼ੁਰੂ ਕਰ ਦਿੱਤਾ। ਬੈਂਗਲੁਰੂ ‘ਚ ਧੋਖਾਧੜੀ ਕਰਨ ਤੋਂ ਬਾਅਦ ਉਸ ਨੇ ਚੇਨਈ ਅਤੇ ਹੋਰ ਸ਼ਹਿਰਾਂ ‘ਚ ਵੀ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ। ਉਸ ਦਾ ਨਿਸ਼ਾਨਾ ਚੋਟੀ ਦੇ ਸਿਆਸਤਦਾਨ, ਕਾਰੋਬਾਰੀ ਤੋਂ ਲੈ ਕੇ ਬਾਲੀਵੁੱਡ ਹਸਤੀਆਂ ਤੱਕ ਰਿਹਾ ਹੈ।

Related posts

ਮੈਨੂੰ ਸੋਸ਼ਲ ਮੀਡੀਆ ਨਾਲ ਪਤਾ ਲੱਗ ਜਾਂਦਾ ਹੈ ਕਿ ਤੁਹਾਡੇ ਬਾਰੇ ਕੌਣ ਕੀ ਸੋਚਦਾ ਹੈ : ਅਨੰਨਿਆ ਪਾਂਡੇ

Bunty

ਕਰੀਨਾ ਕਪੂਰ ਨੇ ਫਿਲਮ ਇੰਡਸਟਰੀ ਵਿੱਚ ਆਪਣੇ 25 ਸਾਲ ਪੂਰੇ ਕੀਤੇ

admin

ਬਾਲੀਵੁੱਡ ਅਦਾਕਾਰਾ ਕਾਜੋਲ ਦੇਵਗਨ ਆਪਣੀ ਭੈਣ ਤਨੀਸ਼ਾ ਮੁਖਰਜੀ ਨਾਲ !

admin