Punjab

ਬਿਕਰਮ ਮਜੀਠੀਆ ਖਿਲਾਫ਼ ਕਿਹੜੀਆਂ ਧਾਰਾਵਾਂ ਤਹਿਤ ਦਰਜ ਹੋਇਆ ਕੇਸ

ਚੰਡੀਗੜ੍ਹ – ਬਿਊਰੋ ਆਫ ਇਨਵੈਸਟੀਗੇਸ਼ਨ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ਼ ਡਰੱਗਜ਼ ਮਾਮਲੇ ‘ਚ ਜਾਂਚ ਪੂਰੀ ਕਰ ਕੇ ਨਵਾਂ ਕੇਸ ਦਰਜ ਕਰ ਲਿਆ ਹੈ। ਮਜੀਠੀਆ ਖਿਲਾਫ਼ ਐੱਨਡੀਪੀਐੱਸ ਦੀ ਧਾਰਾ 24, 27ਏ ਤੇ 29 ਤਹਤ ਮਾਮਲੇ ਦਰਜ ਕੀਤਾ ਗਿਆ ਹੈ। ਮਜੀਠੀਆ ਨੂੰ ਕਿਸੇ ਵੀ ਸਮੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉੱਥੇ ਹੀ ਡੀਜੀਪੀ ਪੰਜਾਬ ਸਿਧਾਰਥ ਚਟੋਪਾਧਿਆਏ ਨੇ ਮਾਮਲੇ ‘ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸੀਟ) ਬਣਾ ਦਿੱਤੀ ਹੈ। ਏਆਈਜੀ ਬਲਰਾਜ ਸਿੰਘ, ਡੀਐਸਪੀ ਰਾਜੇਸ਼ ਕੁਮਾਰ ਅਤੇ ਡੀਐਸਪੀ ਕੁਲਵੰਤ ਸਿੰਘ ਨੂੰ ਐਸਆਈਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਮਜੀਠੀਆ ਕੇਸ ਦੀ ਜਾਂਚ ਲਈ ਮੁੱਖ ਮੰਤਰੀ ਚੰਨੀ ‘ਤੇ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ। ਇਸ ਦੇ ਨਾਲ ਹੀ ਹੁਣ ਏਆਈਜੀ ਦੀ ਅਗਵਾਈ ‘ਚ ਬਣਾਈ ਗਈ ਐਸਆਈਟੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰੇਗੀ। ਇਸ ਮਾਮਲੇ ‘ਚ ਏਜੀ ਦੀ ਰਿਪੋਰਟ ‘ਤੇ ਸੱਤ ਸਾਲ ਪੁਰਾਣੇ ਮਾਮਲੇ ਦੀ ਜਾਂਚ ਮੁੜ ਸ਼ੁਰੂ ਹੋ ਗਈ ਹੈ। ਇਸ ਮਾਮਲੇ ਵਿੱਚ ਮਜੀਠੀਆ ਦੇ ਕਰੀਬੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

ਦੱਸ ਦੇਈਏ ਕਿ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਮੁਖੀ ਐਸਕੇ ਅਸਥਾਨਾ ਦੀ ਜਾਂਚ ਰਿਪੋਰਟ ਲੀਕ ਹੋਣ ਦੇ ਮਾਮਲੇ ‘ਚ ਸੋਮਵਾਰ ਨੂੰ ਹੀ ਪੁਲਿਸ ਨੇ ਪੰਜਾਬ ਸਟੇਟ ਸਾਈਬਰ ਸੈੱਲ, ਮੋਹਾਲੀ ਫੇਜ਼-4 ਵਿਚ ਐਫਆਈਆਰ ਨੰਬਰ-52 ਦਰਜ ਕੀਤੀ ਹੈ। ਇਸ ਪੱਤਰ ‘ਚ ਅਸਥਾਨਾ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ ਜਾਂਚ ਨੂੰ ਅੱਗੇ ਲੈ ਜਾਣ ‘ਤੇ ਕਈ ਸਵਾਲ ਖੜ੍ਹੇ ਕਰਦੇ ਹੋਏ ਹੱਥ ਖੜ੍ਹੇ ਕਰ ਦਿੱਤੇ ਹਨ। ਅਸਥਾਨਾ ਵੱਲੋਂ ਨਸ਼ਿਆਂ ਦੇ ਮਾਮਲੇ ‘ਚ ਨਵੇਂ ਸਿਰਿਓਂ ਜਾਂਚ ਸ਼ੁਰੂ ਕਰਨ ਲਈ ਪਿਛਲੇ ਕੇਸਾਂ ਦੇ ਆਧਾਰ ’ਤੇ ਡੀਜੀਪੀ ਨੂੰ ਲਿਖੇ ਪੱਤਰ ਵਿੱਚ ਅੱਠ ਸਵਾਲ ਉਠਾਏ ਗਏ ਹਨ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin