Punjab

ਬਿਜਲੀ ਮੰਤਰੀ ਨੇ ਸੜਕੀ ਹਾਦਸੇ ਦੀ ਸ਼ਿਕਾਰ ਗਰੀਬ ਔਰਤ ਦੇ ਘਰ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਵਾਇਆ

ਚੰਡੀਗੜ – ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀਆਂ ਹਦਾਇਤਾਂ ‘ਤੇ ਅੱਜ ਜ਼ਿਲਾ ਤਰਨਤਾਰਨ ਦੀ ਗਰੀਬ ਔਰਤ ਜੋ ਪਿਛਲੇ ਦਿਨੀਂ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ, ਦੇ ਘਰ ਦਾ ਬਿਜਲੀ ਕੁਨੈਕਸ਼ਨ ਬਹਾਲ ਕਰ ਦਿੱਤਾ ਗਿਆ ਹੈ।
ਬਿਜਲੀ ਵਿਭਾਗ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਜਲੀ ਮੰਤਰੀ ਨੂੰ ਇਕ ਵੀਡਿਓ ਰਾਹੀਂ ਪਤਾ ਲੱਗਿਆ ਸੀ ਕਿ ਜੰਡੋ ਕੇ ਸਰਹਾਲੀ, ਤਹਿਸੀਲ ਪੱਟੀ, ਜ਼ਿਲਾ ਤਰਨਤਾਰਨ ਦੀ ਵਸਨੀਕ ਸ੍ਰੀਮਤੀ ਸਵਰਨਜੀਤ ਕੌਰ ਪਤਨੀ ਸ. ਦਿਲਬਾਗ ਸਿੰਘ ਆਪਣੇ ਤਿੰਨ ਛੋਟੇ ਬੱਚਿਆਂ ਨਾਲ ਗਰਮੀ ਦੇ ਮੌਸਮ ‘ਚ ਬਿਨਾਂ ਬਿਜਲੀ/ਪੱਖੇ ਤੋਂ ਰਹਿ ਰਹੀ ਹੈ। ਇਹ ਵੀ ਪਤਾ ਲੱਗਾ ਸੀ ਕਿ ਉਹ ਕੁੱਝ ਸਮਾਂ ਪਹਿਲਾਂ ਇੱਕ ਸੜਕੀ ਹਾਦਸੇ ਦੀ ਸ਼ਿਕਾਰ ਹੋ ਗਈ ਸੀ ਅਤੇ ਉਸ ਦੇ ਚੂਲੇ ‘ਤੇ ਸੱਟ ਲੱਗੀ ਹੋਈ ਹੈ, ਜੋ ਕਿ ਤੁਰਨ ਤੇ ਕੰਮ ਕਰਨ ‘ਚ ਅਸਮਰੱਥ ਹੈ।
ਜ਼ਿਕਰਯੋਗ ਹੈ ਕਿ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਨਿਗਰਾਨ ਇੰਜੀਨੀਅਰ, ਤਰਨ ਤਾਰਨ ਨੂੰ ਸਬੰਧਤ ਔਰਤ ਦੇ ਘਰ ਬਿਜਲੀ ਦਾ ਪ੍ਰਬੰਧ ਕਰਨ ਲਈ ਕਿਹਾ ਸੀ ਅਤੇ ਉਸ ਔਰਤ ਦੇ ਘਰ ਬਿਜਲੀ ਦਾ ਪ੍ਰਬੰਧ ਕਰਕੇ ਉਸ ਨੂੰ ਗਰਮੀ ਦੇ ਮੌਸਮ ‘ਚ ਕੁਝ ਰਾਹਤ ਦੇਣ ਲਈ ਕਿਹਾ ਸੀ।
ਬਿਜਲੀ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਸੂਬੇ ਵਿੱਚ ਅਜਿਹੇ ਲੋੜਵੰਦ ਅਤੇ ਗਰੀਬ ਪਰਿਵਾਰਾਂ ਨੂੰ ਬਿਜਲੀ ਬਹਾਲ ਕਰਨ ਦੇ ਮਾਮਲਿਆਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇ ਅਤੇ ਉਨਾਂ ਦੀ ਜ਼ਰੂਰਤ ਅਨੁਸਾਰ ਮਦਦ ਕੀਤੀ ਜਾਵੇ।

Related posts

ਸ਼੍ਰੋਮਣੀ ਕਮੇਟੀ ਨੇ ਜਥੇਦਾਰ ਕਾਉਂਕੇ ਕਤਲ ਮਾਮਲੇ ’ਚ ਕਨੂੰਨੀ ਕਾਰਵਾਈ ਲਈ ਮਾਹਰਾਂ ਦੀ ਕਮੇਟੀ ਗਠਤ ਕੀਤੀ ਕਨੂੰਨੀ ਪਹਿਲੂਆਂ ਨੂੰ ਵਿਚਾਰ ਕੇ ਪੁਖਤਾ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ- ਐਡਵੋਕੇਟ ਧਾਮੀ

Bunty

ਅਤਿ-ਆਧੁਨਿਕ ਕੈਂਸਰ ਕੇਅਰ ਸੇਵਾਵਾਂ ਨਵੰਬਰ ਤੋਂ ਮੁਹੱਈਆ ਕਰਵਾਈਆਂ ਜਾਣਗੀਆਂ: ਮੁੱਖ ਸਕੱਤਰ

Bunty

ਹੁਣ ਮਨਪ੍ਰੀਤ ਸਿੰਘ ਇਆਲੀ ‘ਅਕਾਲੀਦਲ ਵਾਰਿਸ ਪੰਜਾਬ’ ਦੇ ਹੋ ਗਏ !

admin