Pollywood

ਬਿਨਾਂ ਇਜਾਜ਼ਤ ਚੋਣ ਪ੍ਰਚਾਰ ਕਰਨ ‘ਤੇ ਮਾਹੀ ਗਿੱਲ ਤੇ ਭਾਜਪਾ ਉਮੀਦਵਾਰ ਦਾ ਪੁੱਤ ਨਾਮਜ਼ਦ

ਫਿਰੋਜ਼ਪੁਰ – ਥਾਣਾ ਕੈਂਟ ਪੁਲਿਸ ਨੇ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਈ ਫਿਲਮ ਅਦਾਕਾਰਾ ਮਾਹੀ ਗਿੱਲ ਅਤੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਪੁੱਤਰ ਅਨੁਮੀਤ ਸਿੰਘ ਹੀਰਾ ਸੋਢੀ ਖ਼ਿਲਾਫ਼ ਬਿਨਾਂ ਇਜਾਜ਼ਤ ਚੋਣ ਪ੍ਰਚਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸੁਖਦੀਪ ਸਿੰਘ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ 11 ਜਨਵਰੀ ਨੂੰ ਮਾਹੀ ਗਿੱਲ ਨੇ ਆਜ਼ਾਦ ਚੌਕ ਵਿੱਚ ਬਿਨਾਂ ਇਜਾਜ਼ਤ ਚੋਣ ਪ੍ਰਚਾਰ ਕੀਤਾ ਸੀ। ਥਾਣਾ ਕੈਂਟ ਦੀ ਪੁਲੀਸ ਨੇ ਮਾਮਲੇ ਦੀ ਜਾਂਚ ਕਰਕੇ ਕੇਸ ਦਰਜ ਕਰ ਲਿਆ ਹੈ।

19 ਸਾਲਾਂ ਦੇ ਆਪਣੇ ਫਿਲਮੀ ਕਰੀਅਰ ‘ਚ ਮਾਹੀ ਗਿੱਲ ਨੇ 30 ਤੋਂ ਵੱਧ ਫਿਲਮਾਂ ਕੀਤੀਆਂ ਹਨ। ਕੁਝ ਦਿਨ ਪਹਿਲਾਂ ਮਾਹੀ ਚੰਡੀਗੜ੍ਹ ‘ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਰਾਜ ਸਭਾ ਮੈਂਬਰ ਦੁਸ਼ਯੰਤ ਗੌਤਮ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ ਹੋਈ ਸੀ। ‘ਦੇਵ-ਡੀ’ ਵਰਗੀਆਂ ਵੱਡੀਆਂ ਫਿਲਮਾਂ ‘ਚ ਕੰਮ ਕਰ ਚੁੱਕੀ ਮਾਹੀ ਗਿੱਲ ਦਾ ਅਸਲੀ ਨਾਂ ਰਿੰਪੀ ਕੌਰ ਗਿੱਲ ਹੈ। ਮਾਹੀ ਚੰਡੀਗੜ੍ਹ ਦੇ ਇੱਕ ਪੰਜਾਬੀ ਪਰਿਵਾਰ ਨਾਲ ਸਬੰਧਤ ਹੈ।

Related posts

ਜੋਬਨ ਰੁੱਤੇ ਤੁਰ ਗਿਆ : ਗਾਇਕ ਰਾਜਵੀਰ ਸਿੰਘ ਜਵੰਦਾ !

admin

ਪੰਜਾਬ ਵਿੱਚ ਕੈਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਮਹਿਸੂਸ ਕਰਦਾ ਹਾਂ : ਕਰਨ ਔਜਲਾ

admin

ਦਿਲਜੀਤ ਦੋਸਾਂਝ ਵਲੋਂ ਰਾਜਵੀਰ ਜਵੰਦਾ ਦੇ ਜਲਦੀ ਠੀਕ ਹੋਣ ਦੀ ਦੁਆ !

admin