India

ਬਿਭਵ ਕੁਮਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ

ਨਵੀਂ ਦਿੱਲੀ – ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਸ਼ੁੱਕਰਵਾਰ (31 ਮਈ) ਨੂੰ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਸਵੇਰ ਦੀ ਸੁਣਵਾਈ ’ਚ ਅਦਾਲਤ ਨੇ ਬਿਭਵ ਦੀ ਪਟੀਸ਼ਨ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਬਿਭਵ ਨੇ ਬੁੱਧਵਾਰ (29 ਮਈ) ਨੂੰ ਆਪਣੀ ਗਿ੍ਰਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ ਅਤੇ ਦਿੱਲੀ ਪੁਲਿਸ ਅਧਿਕਾਰੀਆਂ ਖਿਲਾਫ਼ ਮੁਆਵਜ਼ੇ ਅਤੇ ਵਿਭਾਗੀ ਜਾਂਚ ਦੀ ਮੰਗ ਕੀਤੀ ਸੀ। ਜਸਟਿਸ ਸ਼ਰਮਾ ਨੇ ਇਸ ਮਾਮਲੇ ’ਚ ਦਿੱਲੀ ਪੁਲਿਸ ਅਤੇ ਬਿਭਵ ਕੁਮਾਰ ਦੇ ਵਕੀਲਾਂ ਦੀਆਂ ਦਲੀਲਾਂ ਸੁਣੀਆਂ ਹਨ।
ਜਸਟਿਸ ਨਵੀਨ ਚਾਵਲਾ ਦੀ ਬੈਂਚ ਨੇ ਬਿਭਵ ਦੀ ਪਟੀਸ਼ਨ ’ਤੇ ਪਹਿਲਾਂ ਸੁਣਵਾਈ ਕਰਨੀ ਸੀ। ਹਾਲਾਂਕਿ ਜਸਟਿਸ ਚਾਵਲਾ ਨੇ ਇਸ ਮਾਮਲੇ ਨੂੰ ਜਸਟਿਸ ਸ਼ਰਮਾ ਦੀ ਬੈਂਚ ਕੋਲ ਟਰਾਂਸਫਰ ਕਰ ਦਿੱਤਾ।
ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਵਕੀਲ ਸੰਜੇ ਜੈਨ ਨੇ ਸੁਣਵਾਈ ਦੌਰਾਨ ਬਿਭਵ ਦੀ ਪਟੀਸ਼ਨ ’ਤੇ ਇਤਰਾਜ਼ ਜਤਾਇਆ ਅਤੇ ਕਿਹਾ ਕਿ ਇਹ ਸੁਣਵਾਈ ਦੇ ਲਾਇਕ ਨਹੀਂ ਹੈ। ਬਿਭਵ ਦੇ ਵਕੀਲ ਐੱਨ ਹਰੀਹਰਨ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਗਿ੍ਰਫ਼ਤਾਰੀ ਮੈਮੋ ਅਤੇ ਗਿ੍ਰਫ਼ਤਾਰੀ ਦੇ ਆਧਾਰ ਦਾ ਖੁਲਾਸਾ ਨਹੀਂ ਕੀਤਾ ਹੈ। ਇਹ ਮਾਮਲਾ ਨਿੱਜੀ ਆਜ਼ਾਦੀ ਦਾ ਮੁੱਦਾ ਹੈ, ਜਿਸ ਨੂੰ ਹਲਕੇ ਵਿਚ ਨਹੀਂ ਲਿਆ ਜਾਣਾ ਚਾਹੀਦਾ।

Related posts

‘ਆਪ’ ਨੂੰ ਚੁਣੌਤੀ ਸਮਝਦੀ ਹੈ ਭਾਜਪਾ, ਪਾਰਟੀ ਨੂੰ ਕੁਚਲਣ ਲਈ ‘ਅਪਰੇਸ਼ਨ ਝਾੜੂ’ ਚਲਾਇਆ: ਕੇਜਰੀਵਾਲ

Bunty

‘ਵਿਸਾਖੀ’ ਦੀਆਂ ‘ਇੰਡੋ ਟਾਈਮਜ਼’ ਵਲੋਂ ਸਾਰਿਆਂ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ !

admin

ਮਦਰਾਸ ਤੇ ਤਿਲੰਗਾਨਾ ਹਾਈ ਕੋਰਟਾਂ ਦੇ ਪੰਜ ਸਥਾਈ ਜੱਜਾਂ ਵਜੋਂ ਨਿਯੁਕਤੀ ਨੂੰ ਮਨਜ਼ੂਰੀ !

admin