India

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਮਾਮਲੇ ’ਚ ਦਰਜ ਐੱਫਆਈਆਰ

ਨਵੀਂ ਦਿੱਲੀ – ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਕਥਿਤ ਤੌਰ ’ਤੇ ਕਈ ਵਾਰ ਲੱਤ ਮਾਰੀ ਅਤੇ ਥੱਪੜ ਮਾਰਿਆ। ਉਹ ਕਈ ਵਾਰ ਮਦਦ ਲਈ ਲਗਾਤਾਰ ਰੌਲਾ ਪਾਉਂਦੀ ਰਹੀ। ਮਾਲੀਵਾਲ ‘ਤੇ ਹੋਏ ਕਥਿਤ ਹਮਲੇ ਦੇ ਵੇਰਵੇ ਅੱਜ ਉਦੋਂ ਸਾਹਮਣੇ ਆਏ ਜਦੋਂ ਰਾਜ ਸਭਾ ਮੈਂਬਰ ਇਸ ਮਾਮਲੇ ‘ਚ ਆਪਣਾ ਬਿਆਨ ਦਰਜ ਕਰਵਾਉਣ ਲਈ ਮੈਜਿਸਟ੍ਰੇਟ ਸਾਹਮਣੇ ਪੇਸ਼ ਹੋਈ।
ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲੀਸ ਨੇ ਵੀਰਵਾਰ ਨੂੰ ਐੱਫਆਈਆਰ ਦਰਜ ਕੀਤੀ ਅਤੇ ਬਿਭਵ ਕੁਮਾਰ ਨੂੰ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ। ਐੱਫਆਈਆਰ ਵਿੱਚ ਕਿਹਾ ਗਿਆ ਹੈ ਕਿ ਮਾਲੀਵਾਲ ਮਦਦ ਲਈ ਲਗਾਤਾਰ ਚੀਕ ਰਹੀ ਸੀ ਪਰ ਬਿਭਵ ਕੁਮਾਰ ਉਸ ਦੀ ਛਾਤੀ, ਪੇਟ ਅਤੇ ਉਸ ਦੇ ਸਰੀਰ ਦੇ ਹੇਠਲੇ ਹਿੱਸਿਆਂ ਵਿੱਚ ਲੱਤਾਂ ਮਾਰਦਾ ਰਿਹਾ। ਆਪਣੀ ਸ਼ਿਕਾਇਤ ਵਿਚ ਮਾਲੀਵਾਲ ਨੇ ਕਿਹਾ ਕਿ ਮੁਲਜ਼ਮ ਨੇ ਉਸ ‘ਤੇ ਪੂਰੀ ਤਾਕਤ ਨਾਲ ਵਾਰ-ਵਾਰ ਹਮਲਾ ਕੀਤਾ ਅਤੇ ਕਥਿਤ ਤੌਰ ‘ਤੇ ਉਸ ਦੇ ਸੱਤ-ਅੱਠ ਥੱਪੜ ਮਾਰੇ।

Related posts

ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ ਟੀ-20 ਵਿਸ਼ਵ ਕੱਪ 2026 ‘ਚ ਹਰਾ ਕੇ ਕਾਇਮ ਕੀਤੇ ਕਈ ਨਵੇਂ ਰਿਕਾਰਡ

admin

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

admin

ਦੂਜੇ ਸੈਮੀਫਾਈਨਲ ‘ਚ ਭਾਰਤ ਦੀ ਇੰਗਲੈਂਡ ‘ਤੇ ਜਿੱਤ, 8 ਮਾਰਚ ਨੂੰ ਫਾਈਨਲ ਨਿਊਜ਼ੀਲੈਂਡ ਨਾਲ

admin