International

ਬਿ੍ਰਟੇਨ ਚ ਇੱਛਾਮੌਤ ਬਿੱਲ ਤੇ ਵੋਟਿੰਗ, ਜਲਦ ਬਣ ਸਕਦਾ ਹੈ ਕਾਨੂੰਨ

ਲੰਡਨ – ਬਿ੍ਰਟੇਨ ਦੀ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਜ਼ ਦੇ ਸੰਸਦ ਮੈਂਬਰਾਂ ਨੇ ਇੱਛਮੌਤ ਵਾਲੇ ਬਿੱਲ ‘ਤੇ ਵੋਟਿੰਗ ਕੀਤੀ। ਇੰਗਲੈਂਡ ਅਤੇ ਵੇਲਜ਼ ਵਿੱਚ ਗੰਭੀਰ ਰੋਗਾਂ ਤੋਂ ਪੀੜਤ ਲੋਕਾਂ ਨੂੰ ਆਪਣੀ ਜ਼ਿੰਦਗੀ ਖ਼ਤਮ ਕਰਨ ਲਈ ਡਾਕਟਰੀ ਸਹਾਇਤਾ ਦੀ ਬੇਨਤੀ ਕਰਨ ਦੀ ਇਜਾਜ਼ਤ ਦੇਣ ਵਾਲੇ ਇਤਿਹਾਸਕ ਬਿੱਲ ਦੇ ਹੱਕ ਵਿੱਚ ਵੋਟ ਦਿੱਤੀ। ਲੇਬਰ ਪਾਰਟੀ ਦੇ ਸੰਸਦ ਮੈਂਬਰ ਕਿਮ ਲੀਡਬੀਟਰ ਦੁਆਰਾ ਇੱਕ ਨਿੱਜੀ ਬਿੱਲ ਵਜੋਂ ਪੇਸ਼ ਕੀਤੇ ਗਏ ਅਡਲਟਸ ਵਿਦ ਟਰਮੀਨਲ ਇਲਨੈਸ (ਐਂਡ ਆਫ ਲਾਈਫ) ਬਿੱਲ ਦੇ ਹੱਕ ਵਿੱਚ 330 ਵੋਟਾਂ ਪਈਆਂ, ਜਦੋਂ ਕਿ ਵਿਰੋਧ ਵਿੱਚ 275 ਵੋਟਾਂ ਪਈਆਂ।ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਸੱਭਿਆਚਾਰ ਮੰਤਰੀ ਲੀਜ਼ਾ ਨੰਦੀ ਉਨ੍ਹਾਂ ਬਿ੍ਰਟਿਸ਼-ਭਾਰਤੀ ਸੰਸਦ ਮੈਂਬਰਾਂ ਵਿੱਚੋਂ ਸਨ ਜਿਨ੍ਹਾਂ ਨੇ ਬਿੱਲ ਦੇ ਹੱਕ ਵਿੱਚ ਵੋਟ ਪਾਈ। ਪ੍ਰਸਤਾਵਿਤ ਬਿੱਲ ਤਹਿਤ ਇੰਗਲੈਂਡ ਅਤੇ ਵੇਲਜ਼ ਵਿੱਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ, ਜੋ ਲਾਇਲਾਜ ਬੀਮਾਰੀ ਨਾਲ ਪੀੜਤ ਹਨ ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੀ ਮੌਤ ਛੇ ਮਹੀਨਿਆਂ ਦੇ ਅੰਦਰ-ਅੰਦਰ ਹੋਣ ਦੀ ਸੰਭਾਵਨਾ ਹੈ, ਉਹ ਆਪਣੀ ਜ਼ਿੰਦਗੀ ਨੂੰ ਖ਼ਤਮ ਕਰਨ ਲਈ ਸਹਾਇਤਾ ਦੀ ਬੇਨਤੀ ਕਰਨ ਦੇ ਯੋਗ ਹੋਣਗੇ। ਉਨ੍ਹਾਂ ਨੂੰ ਸੂਚਿਤ, ਸਵੈ-ਇੱਛਤ ਫ਼ੈਸਲਾ ਲੈਣ ਲਈ ਮਾਨਸਿਕ ਸਮਰੱਥਾ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਇਸ ਪ੍ਰਕਿਰਿਆ ਲਈ ਹਰੇਕ ਕੇਸ ਲਈ ਹਾਈ ਕੋਰਟ ਦੀ ਮਨਜ਼ੂਰੀ ਦੀ ਲੋੜ ਹੁੰਦੀ ਹੈ। ਵਿਅਕਤੀ ਨੂੰ ਆਪਣੇ ਇਰਾਦੇ ਦੀ ਪੁਸ਼ਟੀ ਕਰਨੀ ਹੋਵੇਗੀ।ਬਿੱਲ ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਇੱਕ ਗੰਭੀਰ ਬਿਮਾਰੀ ਤੋਂ ਪੀੜਤ ਵਿਅਕਤੀ ਦੀ ਜ਼ਿੰਦਗੀ ਨੂੰ ਖ਼ਤਮ ਕਰਨ ਦੇ ਫ਼ੈਸਲੇ ਲਈ ਦੋ ਡਾਕਟਰਾਂ ਦੀ ਮਨਜ਼ੂਰੀ ਦੀ ਲੋੜ ਹੋਵੇਗੀ, ਜਿਨ੍ਹਾਂ ਨੂੰ ਫਿਰ ਹਾਈ ਕੋਰਟ ਦੇ ਜੱਜ ਤੋਂ ਮਨਜ਼ੂਰੀ ਦੀ ਲੋੜ ਹੋਵੇਗੀ।

Related posts

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

admin

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

admin

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?

admin