India

ਬੀਜੇਪੀ ਵਰਕਰਾਂ ਦੀ ਹੱਤਿਆ ਕਰਨ ਦੇ ਦੋਸ਼ ‘ਚ SIT ਨੇ 2 ਕਿਸਾਨਾਂ ਨੂੰ ਕੀਤਾ ਗ੍ਰਿਫ਼ਤਾਰ

ਲਖੀਮਪੁਰ ਖੀਰੀ – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ  ‘ਚ ਪਿਛਲੇ ਸਾਲ 3 ਅਕਤੂਬਰ ਨੂੰ ਹੋਈ ਹਿੰਸਾ ਦੌਰਾਨ ਭਾਜਪਾ ਦੇ ਤਿੰਨ ਵਰਕਰਾਂ ਦੀ ਕਥਿਤ ਤੌਰ ‘ਤੇ ਕੁੱਟ-ਕੁੱਟ ਕੇ ਹੱਤਿਆ ਕਰਨ ਦੇ ਮਾਮਲੇ ‘ਚ ਇਕ ਵਿਸ਼ੇਸ਼ ਜਾਂਚ ਟੀਮ   ਨੇ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਆਈਟੀ ਸੂਤਰਾਂ ਅਨੁਸਾਰ ਸ਼ਨਿਚਰਵਾਰ ਨੂੰ SIT ਨੇ ਦੋ ਕਿਸਾਨਾਂ 29 ਸਾਲਾ ਕਮਲਜੀਤ ਸਿੰਘ ਤੇ 35 ਸਾਲਾ ਕੰਵਲਜੀਤ ਸਿੰਘ ਸੋਨੂੰ ਨੂੰ ਗ੍ਰਿਫਤਾਰ ਕੀਤਾ ਹੈ। ਉਹ ਕਥਿਤ ਤੌਰ ‘ਤੇ ਕਰੀਬ ਦੋ ਮਹੀਨੇ ਤੋਂ ਪੁਲਿਸ ਤੋਂ ਲੁਕੇ ਹੋਏ ਸਨ। ਐੱਸਆਈਟੀ ਨੇ ਪਹਿਲਾਂ ਦੋਵਾਂ ਕੁਝ ਸ਼ੱਕੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ, ਜਿਨ੍ਹਾਂ ਨੂੰ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਜਾਵੇਗਾ ਤੇ ਜਾਂਚ ਅਧਿਕਾਰੀ ਵੱਲੋਂ ਉਨ੍ਹਾਂ ਦੀ ਰਿਮਾਂਡ ਕਸਟੱਡੀ ਮੰਗੀ ਜਾਵੇਗੀ। ਭਾਜਪਾ ਦੇ ਤਿੰਨ ਵਰਕਰਾਂ ਦੀ ਮੌਤ ਦੇ ਮਾਮਲੇ ‘ਚ ਹੁਣ ਤਕ 6 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਜਾ ਜਾ ਚੁੱਕਾ ਹੈ।

ਐੱਸਆਈਟੀ ਨੇ ਪਹਿਲੇ ਬਚਿੱਤਰ ਸਿੰਘ, ਗੁਰਵਿੰਦਰ ਸਿੰਘ, ਅਵਤਾਰ ਸਿੰਘ ਤੇ ਰਣਜੀਤ ਸਿੰਘ ਨੂੰ ਸ਼ੱਕੀਆਂ ਦੇ ਰੂਪ ‘ਚ ਪਛਾਣੇ ਜਾਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਮੌਤਾਂ ਦੇ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਪੁੱਤਰ ਆਸ਼ੀਸ਼ ਮਿਸ਼ਰਾ ਦੇ ਨਾਲ ਸਹਿ-ਮੁਲਜ਼ਮ ਭਾਜਪਾ ਵਰਕਰ ਸੁਮਿਤ ਜਾਇਸਵਾਲ ਦੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਕਿਸਾਨਾਂ ਖਿਲਾਫ਼ ਹੱਤਿਆ ਤੇ ਦੰਗੇ ਦੇ ਦੋਸ਼ ‘ਚ ਐੱਫਆਈਆਰ ਦਰਜ ਕੀਤੀ ਗਈ ਸੀ। ਸੁਮਿਤ ਵੱਲੋਂ ਦਰਜ ਕੀਤੀ ਗਈ ਐੱਫਆਈਆਰ ‘ਚ ਉਨ੍ਹਾਂ ਪੰਜਾਂ ਦੀ ਮੌਤ ਦਾ ਜ਼ਿਕਰ ਨਹੀਂ ਸੀ ਜਿਨ੍ਹਾਂ ਨੂੰ ਕਥਿਤ ਤੌਰ ‘ਤੇ ਆਸ਼ੀਸ਼ ਦੇ ਕਾਫ਼ਿਲੇ ਨੇ ਕੁਚਲ ਦਿੱਤਾ ਸੀ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin