Punjab

ਬੀਬੀ ਪਰਮਜੀਤ ਕੌਰ ਖਾਲੜਾ ਵਲੋਂ ਕੋਈ ਵੀ ਚੋਣ ਨਾ ਲੜਨ ਦਾ ਐਲਾਨ !

ਜਸਵੰਤ ਸਿੰਘ ਖਾਲੜਾ ਦੀ ਪਤਨੀ ਅਤੇ ਸਮਾਜ ਸੇਵੀ ਪਰਮਜੀਤ ਕੌਰ ਖਾਲੜਾ ਨੇ ਆਉਣ ਵਾਲੀਆਂ ਤਰਨਤਾਰਨ ਦੀ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ।

ਜਸਵੰਤ ਸਿੰਘ ਖਾਲੜਾ ਦੀ ਪਤਨੀ ਅਤੇ ਸਮਾਜ ਸੇਵੀ ਪਰਮਜੀਤ ਕੌਰ ਖਾਲੜਾ ਨੇ ਆਉਣ ਵਾਲੀਆਂ ਤਰਨਤਾਰਨ ਦੀ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ ਅਤੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਅਹਿਮ ਇਕੱਤਰਤਾ ਹੋਈ ਜਿਸ ਮਗਰੋਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਆ ਰਹੀ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਚੋਣ ਹੀ ਨਹੀਂ ਸਗੋਂ ਕੋਈ ਵੀ ਚੋਣ ਨਹੀਂ ਲੜਣਗੇ। ਇਸ ਤੋਂ ਇਲਾਵਾ ਜਥੇਬੰਦੀ ਨੇ ਇਹ ਵੀ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਨੇ ਖਬੂਰ ਸਾਹਿਬ ਐਮਪੀ ਦੀਆਂ ਚੋਣਾਂ ਪੰਜਾਬ ਦੇ ਭਲੇ ਲਈ ਅਤੇ ਪੰਥ ਵਿਰੋਧੀਆਂ ਨੂੰ ਨੰਗਿਆ ਕਰਨ ਦੇ ਲਈ ਲੜੀ ਸੀ, ਜਿਸ ’ਚ ਸਿੱਖ ਪੰਥ ਨੇ ਸਹਿਯੋਗ ਦਿੱਤਾ। ਚੋਣਾਂ ਲੜਨਾ ਪੇਸ਼ਾ ਨਹੀਂ ਹੈ ਸਿਰਫ ਵਿਸ਼ੇਸ਼ ਹਾਲਤ ’ਚ ਚੋਣ ਲੜਨ ਦਾ ਫੈਸਲਾ ਲਿਆ ਗਿਆ ਸੀ। ਜਥੇਬੰਦੀ ਨੇ ਅੱਗੇ ਕਿਹਾ ਕਿ ਉਹ ਸਮੁੱਚੇ ਪੰਥ ਤੇ ਪੰਜਾਬ ਦਾ ਅੱਜ ਤੱਕ ਸਹਿਯੋਗ ਦੇਣ ਲਈ ਧੰਨਵਾਦ ਕਰਦੇ ਹਨ ਅਤੇ ਜਬਰ ਤੇ ਜੁਲਮ ਖਿਲਾਫ ਆਪਣਾ ਨਿਮਾਣਾ ਯੋਗਦਾਨ ਪਾਉਂਦੇ ਰਹਿਣਗੇ।

ਵਰਨਣਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਬੀਬੀ ਪਰਮਜੀਤ ਖਾਲੜਾ ਨੂੰ ਆਪਣੀ ਪਾਰਟੀ ਵੱਲੋਂ ਉਮੀਦਵਾਰ ਬਨਾਉਣ ਦੀ ਗੱਲ ਆਖੀ ਗਈ ਸੀ।

Related posts

ਐਡਵੋਕੇਟ ਮੁਕੇਸ਼ ਅਤੇ ਐਡਵੋਕੇਟ ਅੰਸਾਰ ਇੰਦੌਰੀ ਖ਼ਿਲਾਫ਼ ਯੂਏਪੀਏ ਤਹਿਤ ਮਾਮਲਾ ਦਰਜ

Bunty

94 ਸਾਲ ਦੇ ਪ੍ਰਕਾਸ਼ ਸਿੰਘ ਬਾਦਲ ਮੁੜ ਤੋਂ ਲੰਬੀ ਸੀਟ ਤੋਂ ਚੋਣ ਲੜਨ ਦੇ ਮੂਡ ’ਚ

Bunty

ਮਜੀਠੀਆ ਨੂੰ ਰਾਹਤ ਨਾ ਮਿਲੀ ਅਗਲੀ ਸੁਣਵਾਈ 13 ਅਗਸਤ ਨੂੰ !

admin