India

ਬੀ.ਐਮ.ਡਬਲਿਊ. ਹਿੱਟ ਐਂਡ ਰਨ ਮਾਮਲੇ ’ਚ ਮੁੱਖ ਮੁਲਜ਼ਮ ਗਿ੍ਰਫ਼ਤਾਰ

ਮੁੰਬਈ – ਇੱਥੋਂ ਦੀ ਪੁਲੀਸ ਨੇ ਬੀਐਮਡਬਲਿਊ ਹਿੱਟ ਐਂਡ ਰਨ ਮਾਮਲੇ ਦੇ ਮੁੱਖ ਮੁਲਜ਼ਮ 24 ਸਾਲਾ ਮਿਹਿਰ ਸ਼ਾਹ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਪੁਲੀਸ ਨੇ ਉਸ ਖ਼ਿਲਾਫ਼ ਇਕ ਦਿਨ ਪਹਿਲਾਂ ਲੁੱਕ ਆਊਟ ਸਰਕੁਲਰ (ਐੱਲਓਸੀ) ਜਾਰੀ ਕੀਤਾ ਸੀ। ਉਸ ਨੇ ਵਰਲੀ ਇਲਾਕੇ ਵਿੱਚ ਇਕ ਮਹਿਲਾ ਨੂੰ ਬੀਐੱਮਡਬਲਿਊ ਕਾਰ ਨਾਲ ਕਥਿਤ ਤੌਰ ’ਤੇ ਟੱਕਰ ਮਾਰ ਦਿੱਤੀ ਸੀ। ਇਸ ਘਟਨਾ ਵਿੱਚ ਮਹਿਲਾ ਦੀ ਮੌਤ ਹੋ ਗਈ ਸੀ। ਮੁਲਜ਼ਮ ਗੁਆਂਢੀ ਪਾਲਘਰ ਜ਼ਿਲ੍ਹੇ ਦੇ ਸ਼ਿਵ ਸੈਨਾ ਆਗੂ ਰਾਜੇਸ਼ ਸ਼ਾਹ ਦਾ ਪੁੱਤਰ ਹੈ। ਪੁਲੀਸ ਮੁਤਾਬਕ, ਵਰਲੀ ਕੋਲੀਵਾੜਾ ਦੀ ਵਸਨੀਕ ਕਾਵੇਰੀ ਨਖਵਾ ਐਤਵਾਰ ਨੂੰ ਆਪਣੇ ਪਤੀ ਪ੍ਰਦੀਪ ਨਾਲ ਡਾ. ਐਨੀ ਬੇਸੈਂਟ ਮਾਰਗ ਤੋਂ ਲੰਘ ਰਹੀ ਸੀ ਤਾਂ ਬੀਐੱਮਡਬਲਿਊ ਕਾਰ ਸਵਾਰ ਮਿਹਿਰ ਸ਼ਾਹ ਨੇ ਜੋੜੇ ਦੇ ਦੋ-ਪਹੀਆ ਵਾਹਨ ਨੂੰ ਕਥਿਤ ਤੌਰ ’ਤੇ ਟੱਕਰ ਮਾਰ ਦਿੱਤੀ ਸੀ। ਹਾਦਸੇ ’ਚ ਜ਼ਖ਼ਮੀ ਹੋਈ ਮਹਿਲਾ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ ਸੀ।
ਅਧਿਕਾਰੀ ਮੁਤਾਕਬ ਹਾਦਸੇ ਤੋਂ ਬਾਅਦ ਮੁਲਜ਼ਮ ਬਾਂਦਰਾ-ਵਰਲੀ ਸੀ ਲਿੰਕ ਵੱਲ ਭੱਜ ਗਿਆ। ਮੁਲਜ਼ਮ ਆਪਣੀ ਕਾਰ ਅਤੇ ਨਾਲ ਵਾਲੀ ਸੀਟ ’ਤੇ ਬੈਠੇ ਡਰਾਈਵਰ ਰਾਜਰਿਸ਼ੀ ਬਿਦਾਵਤ ਨੂੰ ਬਾਂਦਰਾ ਇਲਾਕੇ ਵਿੱਚ ਕਲਾ ਨਗਰ ਕੋਲ ਛੱਡ ਕੇ ਫ਼ਰਾਰ ਹੋ ਗਿਆ। ਅਧਿਕਾਰੀ ਮੁਤਾਬਕ ਵਰਲੀ ਪੁਲੀਸ ਨੇ ਮਿਹਿਰ ਦੇ ਪਿਤਾ ਰਾਜੇਸ਼ ਸ਼ਾਹ ਤੇ ਡਰਾਈਵਰ ਬਿਦਾਵਤ ਨੂੰ ਹਾਦਸੇ ਤੋਂ ਬਾਅਦ ਭੱਜਣ ਵਿੱਚ ਮਿਹਿਰ ਦੀ ਮਦਦ ਕਰਨ ਦੇ ਦੋਸ਼ ਹੇਠ ਐਤਵਾਰ ਨੂੰ ਗਿ੍ਰਫ਼ਤਾਰ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਕਾਰ ਦਾ ਮਾਲਕ ਰਾਜੇਸ਼ ਸ਼ਾਹ ਹੈ।

 

Related posts

ਹਾਈਵੇਅ ‘ਤੇ ਅਚਾਨਕ ਰੁਕਣਾ ਲਾਪਰਵਾਹੀ ਦਾ ਦੋਸ਼ੀ ਮੰਨਿਆ ਜਾਵੇਗਾ: ਸੁਪਰੀਮ ਕੋਰਟ

admin

ਹਾਈਵੇਅ ਅਤੇ ਐਕਸਪ੍ਰੈਸਵੇਅ ‘ਤੇ 4,557 EV ਪਬਲਿਕ ਚਾਰਜਿੰਗ ਸਟੇਸ਼ਨ ਲਾਏ: ਗਡਕਰੀ

admin

19 ਸਾਲਾ ਦਿਵਿਆ ਦੇਸ਼ਮੁਖ ਨੇ ਮਹਿਲਾ ਸ਼ਤਰੰਜ ਵਿਸ਼ਵ ਚੈਂਪੀਅਨ 2025 ਬਣਕੇ ਇਤਿਹਾਸ ਰਚਿਆ !

admin