Sport

ਬੀ.ਸੀ.ਸੀ.ਆਈ ਨੇ ਸੁਰੱਖਿਆ ਨੂੰ ਲੈ ਕੇ ਪ੍ਰਗਟਾਈ ਚਿੰਤਾ ਚੈਂਪੀਅਨਸ ਟਰਾਫੀ ਖੇਡਣ ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ

ਮੁੰਬਈ – ਭਾਰਤੀ ਟੀਮ ਅਗਲੇ ਸਾਲ ਹੋਣ ਵਾਲੇ ਚੈਂਪੀਅਨਸ ਟਰਾਫੀ ਕ੍ਰਿਕਟ ਟੂਰਨਾਮੈਂਟ ਲਈ ਪਾਕਿਸਤਾਨ ਨਹੀਂ ਜਾਵੇਗੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਹਾਲ ਹੀ ਵਿੱਚ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੂੰ ਇੱਕ ਪੱਤਰ ਭੇਜ ਕੇ ਆਪਣੇ ਫੈਸਲੇ ਪਿੱਛੇ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੱਤਾ ਹੈ। ਬੋਰਡ ਨੇ ਆਪਣੇ ਸਾਰੇ ਮੈਚ ਦੁਬਈ ‘ਚ ਖੇਡਣ ਦੀ ਇੱਛਾ ਪ੍ਰਗਟਾਈ ਹੈ।ਇਕ ਰਿਪੋਰਟ ਮੁਤਾਬਕ ਮਾਮਲੇ ਨਾਲ ਜੁੜੇ ਇੱਕ ਸੂਤਰ ਨੇ ਕਿਹਾ, ਇਹ ਸਾਡਾ ਫੈਸਲਾ ਹੈ। ਅਸੀਂ ਪੀਸੀਬੀ ਨੂੰ ਪੱਤਰ ਲਿਖ ਕੇ ਦੁਬਈ ਵਿੱਚ ਸਾਡੇ ਮੈਚ ਕਰਵਾਉਣ ਲਈ ਕਿਹਾ ਹੈ। ਡਰਾਫਟ ਸ਼ਡਿਊਲ ਮੁਤਾਬਕ ਚੈਂਪੀਅਨਸ ਟਰਾਫੀ ਅਗਲੇ ਸਾਲ 19 ਫਰਵਰੀ ਤੋਂ 9 ਮਾਰਚ ਤੱਕ ਖੇਡੀ ਜਾਵੇਗੀ। ਇਸ ਈਵੈਂਟ ਦੇ ਮੈਚ ਕਰਾਚੀ, ਲਾਹੌਰ ਅਤੇ ਰਾਵਲਪਿੰਡੀ ਵਿੱਚ ਕਰਵਾਏ ਜਾ ਸਕਦੇ ਹਨ।ਭਾਰਤੀ ਟੀਮ ਨੇ 2007-08 ਤੋਂ ਬਾਅਦ ਪਾਕਿਸਤਾਨ ਦਾ ਦੌਰਾ ਨਹੀਂ ਕੀਤਾ ਹੈ। 2008 ‘ਚ ਮੁੰਬਈ ‘ਤੇ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ‘ਚ ਕ੍ਰਿਕਟ ਖੇਡਣ ਤੋਂ ਇਨਕਾਰ ਕਰ ਦਿੱਤਾ ਸੀ। ਉਦੋਂ ਤੋਂ ਦੋਵੇਂ ਟੀਮਾਂ ਸਿਰਫ਼ ਆਈਸੀਸੀ ਅਤੇ ਏਸੀਸੀ ਟੂਰਨਾਮੈਂਟਾਂ ਵਿੱਚ ਹੀ ਖੇਡਦੀਆਂ ਹਨ। 2013 ਤੋਂ ਲੈ ਕੇ, ਦੋਵਾਂ ਟੀਮਾਂ ਨੇ ਨਿਰਪੱਖ ਸਥਾਨਾਂ ‘ਤੇ 13 ਵਨਡੇ ਅਤੇ 8 ਟੀ-20 ਮੈਚ ਖੇਡੇ ਹਨ।

Related posts

ਮਹਿਲਾ ਹਾਕੀ: ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ

admin

ਯਸ਼ਸਵੀ ਜਾਇਸਵਾਲ ਆਸਟ੍ਰੇਲੀਆ ਦੌਰੇ ਤੋਂ ਇਕ ਬਿਹਤਰ ਬੱਲੇਬਾਜ਼ ਬਣ ਕੇ ਪਰਤੇਗਾ ; ਰਵੀ ਸ਼ਾਸਤਰੀ

editor

ਨਡਾਲ ਆਪਣੇ ਆਖਰੀ ਮੈਚ ਚ ਹਾਰਿਆ, ਸਪੇਨ ਦੀ ਡੇਵਿਸ ਕੱਪ ਮੁਹਿੰਮ ਦਾ ਅੰਤ

editor