India

ਬੁਲੰਦਸ਼ਹਿਰ ’ਚ ਸਿਲੰਡਰ ਫਟਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਬੁਲੰਦਸ਼ਹਿਰ  – ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ’ਚ ਸ਼ਟਰਿੰਗ ਦਾ ਕਾਰੋਬਾਰ ਕਰਨ ਵਾਲੇ ਰਿਆਜ਼ੂਦੀਨ ਦੇ ਘਰ ’ਚ ਅਚਾਨਕ ਸਿਲੰਡਰ ਫਟਣ ਕਾਰਨ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ’ਚ ਹੁਣ ਤੱਕ 3 ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੋਮਵਾਰ ਰਾਤ 8 ਵਜੇ ਆਕਸੀਜਨ ਸਿਲੰਡਰ ਫਟ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਦੋ ਮੰਜ਼ਿਲਾ ਮਕਾਨ ਢਹਿ ਗਿਆ।
ਸੂਚਨਾ ਮਿਲਦੇ ਹੀ ਐਸਪੀ ਸਿਟੀ, ਐਸਡੀਐਮ ਸੀਓ ਅਤੇ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਜੇਸੀਬੀ ਦੀ ਮਦਦ ਨਾਲ ਮਲਬਾ ਹਟਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਹਾਦਸਾ ਆਸ਼ਾਪੁਰੀ ਕਲੋਨੀ ਗੁਲਾਵਤੀ ਰੋਡ ਸਿਕੰਦਰਾਬਾਦ ਵਿੱਚ ਵਾਪਰਿਆ।
ਬੁਲੰਦਸ਼ਹਿਰ ਹਾਦਸੇ ’ਤੇ ਡੀਐੱਮ ਸੀਪੀ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਸਿਲੰਡਰ ਫਟਣ ਕਾਰਨ ਸ਼ਟਰਰ ਦਾ ਕੰਮ ਕਰਨ ਵਾਲੇ ਰਿਆਜ਼ੂਦੀਨ ਦਾ ਘਰ ਜ਼ਮੀਨ ’ਤੇ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ’ਚ 17 ਤੋਂ 18 ਲੋਕ ਰਹਿ ਰਹੇ ਹਨ, ਜਿਨ੍ਹਾਂ ’ਚੋਂ 8 ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ।ਦੋ ਨੂੰ ਗੰਭੀਰ ਹਾਲਤ ’ਚ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਦੇਰ ਰਾਤ ਫਾਇਰ ਬਿ੍ਰਗੇਡ ਅਤੇ ਐਸਡੀਆਰਐਫ ਦੇ ਕਰਮਚਾਰੀ ਮਲਬੇ ਹੇਠ ਦੱਬੇ 17 ਲੋਕਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਸਨ। ਡੀਐਮ ਨੇ ਦੱਸਿਆ ਕਿ ਮਲਬੇ ਹੇਠ ਦੱਬੇ ਪਰਿਵਾਰ ਦੇ 10 ਮੈਂਬਰ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਦਰਅਸਲ, ਆਸ਼ਾਪੁਰੀ ਕਲੋਨੀ, ਗੁਲਾਵਥੀ ਰੋਡ ਵਾਸੀ ਰਾਜੂਦੀਨ ਪਤਨੀ ਰੁਖਸਾਨਾ ਦੀ ਸਿਹਤ ਠੀਕ ਨਹੀਂ ਸੀ। ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਸੋਮਵਾਰ ਸ਼ਾਮ ਨੂੰ ਹਸਪਤਾਲ ਤੋਂ ਘਰ ਭੇਜ ਦਿੱਤਾ ਗਿਆ। ਘਰ ਆਉਣ ਤੋਂ ਬਾਅਦ ਰੁਖਸਾਨਾ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ। ਇਸ ’ਤੇ ਪਰਿਵਾਰਕ ਮੈਂਬਰਾਂ ਨੇ ਘਰ ’ਚ ਸਿਲੰਡਰ ਤੋਂ ਆਕਸੀਜਨ ਸਪਲਾਈ ਕਰਨੀ ਸ਼ੁਰੂ ਕਰ ਦਿੱਤੀ। ਸਿਲੰਡਰ ਸੈਟ ਨਹੀਂ ਹੋਇਆ ਅਤੇ ਅਚਾਨਕ ਸਿਲੰਡਰ ਫਟ ਗਿਆ।ਸਵੇਰੇ ਪੋਸਟਮਾਰਟਮ ਤੋਂ ਬਾਅਦ ਸਾਰੀਆਂ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ। ਲਾਸ਼ਾਂ ਦੇਖ ਕੇ ਪਰਿਵਾਰ ’ਚ ਮਾਤਮ ਛਾ ਗਿਆ। ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ ਅਤੇ ਰੋ ਰਹੇ ਹਨ। ਸ਼ਾਮ ਤੱਕ ਸਾਰੀਆਂ ਲਾਸ਼ਾਂ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin