Punjab

ਬੂਟੀਕ ਤੇ ਹੈਰੀਟੇਜ ਹੋਟਲ ‘ਰਨ-ਬਾਸ’ ਲੋਕਾਂ ਨੂੰ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਪਟਿਆਲਾ ਵਿੱਚ ਵਿਰਾਸਤੀ ਬੁਟੀਕ ਹੋਟਲ 'ਰਣ ਬਾਸ - ਦ ਪੈਲੇਸ' ਦੇ ਉਦਘਾਟਨ ਦੌਰਾਨ। (ਫੋਟੋ: ਏ ਐਨ ਆਈ)

ਪਟਿਆਲਾ – ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਹੀ ਸ਼ਹਿਰ ਦੇ ਕਿਲਾ ਮੁਬਾਰਕ ਵਿੱਚ ਬੂਟੀਕ ਤੇ ਹੈਰੀਟੇਜ ਹੋਟਲ ਰਨ-ਬਾਸ ਪੈਲੇਸ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਹੋਟਲ ਮਹਿਮਾਨ ਨਿਵਾਜ਼ੀ ਅਤੇ ਸ਼ਾਨੋ-ਸ਼ੌਕਤ ਦੇ ਮਾਪਦੰਡਾਂ ਨੂੰ ਧਿਆਨ ਵਿੱਚ ਜਨਤਕ ਤੇ ਨਿੱਜੀ ਭਾਈਵਾਲੀ ਤਹਿਤ ਉਸਾਰਿਆ ਗਿਆ, ਜੋ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਇਹ ਵਿਰਾਸਤੀ ਹੋਟਲ ਲੋਕਾਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਇਹ ਹੋਟਲ ਸੂਬੇ ਵਿੱਚ ਸੈਰ-ਸਪਾਟਾ ਖੇਤਰ ਵਿਸ਼ੇਸ਼ ਕਰ ਕੇ ਸ਼ਾਹੀ ਸ਼ਹਿਰ ਪਟਿਆਲਾ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਉਨ੍ਹਾਂ ਦੀ ਸਰਕਾਰ ਸਰਕਾਰੀ ਖਜ਼ਾਨੇ ਦੀ ਆਮਦਨ ਵਧਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਇਸ ਹੋਟਲ ਦੀ ਉਸਾਰੀ ਇਸ ਦਿਸ਼ਾ ਵਿੱਚ ਸਾਰਥਕ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਗੋਆ, ਜੈਪੁਰ (ਰਾਜਸਥਾਨ), ਮੈਕਲੌਡਗੰਜ (ਹਿਮਾਚਲ ਪ੍ਰਦੇਸ਼) ਅਤੇ ਹੋਰ ਰਾਜਾਂ ਵਿੱਚ ਵੀ ਜ਼ਮੀਨ ਹੈ, ਜਿਸ ਨੂੰ ਆਗਾਮੀ ਦਿਨਾਂ ਵਿੱਚ ਸੈਰ-ਸਪਾਟੇ ਦੇ ਸਥਾਨਾਂ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ, ਟੂਰਿਜ਼ਮ ਤੇ ਸੱਭਿਆਚਾਰ ਮਾਮਲੇ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਤੇ ਡਾਇਰੈਕਟਰ ਅੰਮ੍ਰਿਤਾ ਸਿੰਘ ਆਦਿ ਹਾਜ਼ਰ ਸਨ।

Related posts

ਪੰਜਾਬ ਭਰ ਵਿੱਚ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਗੋਇਲ

admin

ਸ਼੍ਰੋਮਣੀ ਅਕਾਲੀ ਦਲ ਵਲੋਂ 33 ਜ਼ਿਲ੍ਹਾ (ਸ਼ਹਿਰੀ ਤੇ ਦਿਹਾਤੀ) ਪ੍ਰਧਾਨ ਨਿਯੁਕਤ !

admin

ਮੁੜ ਉਤਸ਼ਾਹਿਤ ਹੋਣਗੀਆਂ ਬੈਲਗੱਡੀਆਂ ਦੀਆਂ ਦੌੜਾਂ ਤੇ ਪੇਂਡੂ ਰਵਾਇਤੀ ਖੇਡਾਂ: ਚੀਮਾ

admin