ਜਲੰਧਰ – ਸ਼ੋ੍ਮਣੀ ਅਕਾਲੀ ਦਲ ਤੇ ਇਸ ਦੀ ਲੀਡਰਸ਼ਿਪ ‘ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਲਾਏ ਗਏ ਬੇਅਦਬੀ ਦੇ ਝੂਠੇ ਇਲਜਾਮ ਵਿਸ਼ੇਸ ਜਾਂਚ ਦੀਮ ਵੱਲੋਂ ਗਲਤ ਸਾਬਤ ਹੋਏ ਹਨ। ਇਸ ਲਈ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਸਮੁੱਚੇ ਸਿੱਖ ਪੰਥ ਦੇ ਨਾਲ ਹੀ ਸ਼ੋ੍ਮਣੀ ਅਕਾਲੀ ਦਲ ਤੇ ਉਸ ਦੀ ਲੀਡਰਸ਼ਿਪ ਤੋਂ ਮਾਫੀ ਮੰਗਣੀ ਚਾਹੀਦੀ ਹੈ। ਇਹ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਦੀ ਜ਼ਿਲ੍ਹਾ ਦਿਹਾਤੀ ਤੇ ਸ਼ਹਿਰੀ ਇਕਾਈ ਦੇ ਆਗੂਆਂ ਨੇ ਸ਼ਨਿਚਰਵਾਰ ਇਥੇ ਪ੍ਰਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕੀਤਾ। ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਨਕੋਦਰ ਤੋਂ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸੂਬੇ ‘ਚ ਪਿਛਲੇ ਸਮੇਂ ਹੋਈਆਂ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਲੈ ਕੇ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਗੁਰੂ ਗੰ੍ਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਦੇ ‘ਤੇ ਸਿਆਸਤ ਖੇਡੀ ਗਈ। ਇਸ ਨੂੰ ਲੈ ਕੇ ਇਨ੍ਹਾਂ ਦੋਵਾਂ ਸਿਆਸੀ ਪਾਰਟੀਆਂ ਨੇ ਸ਼ੋ੍ਮਣੀ ਅਕਾਲੀ ਦਲ ਦੇ ਲੀਡਰਾਂ ‘ਤੇ ਗਲਤ ਇਲਜ਼ਾਮ ਲਾਏ ਜਿਨ੍ਹਾਂ ਨੂੰ ਐੱਸਆਈਟੀ ਦੀ ਰਿਪੋਰਟ ਨੇ ਝੂਠੇ ਸਾਬਤ ਕਰ ਦਿੱਤਾ ਹੈ। ਜਥੇਦਾਰ ਵਡਾਲਾ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਇਸ ਘਟੀਆ ਤੇ ਿਘਨਾਉਣੀ ਸੋਚ ਦਾ ਸ਼ਿਕਾਰ ਬਣਾਇਆ ਪਰ ਐੱਸਆਈਟੀ ਦੀ ਰਿਪੋਰਟ ਨੇ ਇਨ੍ਹਾਂ ਦੀ ਬੇਗੁਨਾਹੀ ਸਾਬਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਨਾਲ ਬਣਾਈਆਂ ਵੱਖ-ਵੱਖ ਵਿਸ਼ੇਸ਼ ਜਾਂਚ ਟੀਮਾਂ ਦੀਆਂ ਰਿਪੋਰਟਾਂ ਨੇ ਸ਼ੋ੍ਮਣੀ ਅਕਾਲੀ ਦਲ ਦੇ ਕਿਸੇ ਵੀ ਲੀਡਰ ਨੂੰ ਦੋਸ਼ੀ ਨਹੀਂ ਬਣਾਇਆ। ਹਾਲਾਂਕਿ ਇਹ ਕਮਿਸ਼ਨ ਤੇ ਵਿਸ਼ੇਸ਼ ਜਾਂਚ ਟੀਮਾਂ ਦੀਆਂ ਰਿਪੋਰਟਾਂ ਕਾਂਗਰਸ ਤੇ ‘ਆਪ’ ਦੀਆਂ ਸਰਕਾਰਾਂ ਦੀ ਦੇਖ ਰੇਖ ਹੇਠ ਬਣੀਆਂ ਹਨ। ਜਥੇਦਾਰ ਵਡਾਲਾ ਨੇ ਕਿਹਾ ਕਿ ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਮਾੜੀ ਸੋਚ ਅਪਣਾਉਂਦੇ ਹੋਏ ਸਿੱਖ ਪੰਥ ਦੇ ਬਹੁਤ ਗੰਭੀਰ ਮਸਲੇ ਉੱਪਰ ਹਲਕੀ ਸਿਆਸਤ ਖੇਡੀ ਹੈ। ਇਸ ਤਰੀਕੇ ਨਾਲ ਕੋਈ ਵੀ ਧਾਰਮਿਕ ਸੋਚ ਰੱਖਣ ਵਾਲੀ ਜਥੇਬੰਦੀ ਜਾਂ ਵਿਅਕਤੀ ਧਰਮ ਦੀ ਆੜ ਥੱਲੇ ਝੂਠ ਬੋਲ ਕੇ ਧਰਮ ਦਾ ਨਿਰਾਦਰ ਨਹੀਂ ਕਰਦਾ ਜੋ ਇਨ੍ਹਾਂ ਪਾਰਟੀਆਂ ਨੇ ਕੀਤਾ ਹੈ। ਇਸ ਲਈ ਇਨ੍ਹਾਂ ਦੋਹਾਂ ਪਾਰਟੀਆਂ ਦੇ ਆਗੂਆਂ ਨੂੰ ਗੁਰੂ ਗੰ੍ਥ ਸਾਹਿਬ ਤੇ ਸਿੱਖ ਪੰਥ ਤੋਂ ਮਾਫੀ ਮੰਗਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐੱਸਆਈਟੀ ਦੀ ਰਿਪੋਰਟ ਜਨਤਕ ਕਰ ਦਿੱਤੀ ਹੈ ਜੋ ਇਹ ਸਾਰੀਆਂ ਗੱਲਾਂ ਦੀ ਪੋ੍ੜ੍ਹਤਾ ਕਰਦੀ ਹੈ। ਹੁਣ ਜਦੋਂ ਆਮ ਆਦਮੀ ਪਾਰਟੀ ਤੇ ਕਾਂਗਰਸ ਦਾ ਕੂੜ ਪ੍ਰਚਾਰ ਸਾਬਤ ਹੋ ਗਿਆ ਤੇ ਇਨ੍ਹਾਂ ਪਾਰਟੀਆਂ ਦੇ ਲੀਡਰਾਂ ਨੇ ਆਪਣੀ ਹੀ ਸਰਕਾਰ ਦੀ ਦੇਖ ਰੇਖ ਹੇਠ ਬਣਾਈ ਐੱਸਆਈਟੀ (ਸਿਟ) ਦੀ ਰਿਪੋਰਟ ‘ਤੇ ਨੁਕਤਾਚੀਨੀ ਸ਼ੁਰੂ ਕਰ ਦਿੱਤੀ। ਇੰਝ ਲੱਗ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਥ ਦੇ ਜਜ਼ਬਾਤਾਂ ਨਾਲ ਖੇਡਦੇ ਹੋਏ ਉਨ੍ਹਾਂ ਦੇ ਜ਼ਖ਼ਮਾਂ ਤੇ ਲੂਣ ਿਛੜਕਣਾ ਚਾਹੁੰਦੀ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕੁਲਵੰਤ ਸਿੰਘ ਮੰਨਣ, ਆਦਮਪਰੁ ਤੋਂ ਸਾਬਕਾ ਵਿਧਾਇਕ ਪਵਨ ਟੀਨੂੰ, ਫਿਲੌਰ ਤੋਂ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ, ਭਜਨ ਲਾਲ ਚੋਪੜਾ, ਗੁਰਪ੍ਰਰੀਤ ਸਿੰਘ ਖਾਲਸਾ ਤੇ ਹੋਰ ਮੌਜੂਦ ਸਨ।