Punjab

ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ – ਡੇਰਾ ਸੱਚਾ ਸੌਦਾ ਦੇ ਬੁਲਾਰੇ ਅਤੇ ਵਕੀਲਾਂ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਿਆਸਤ ਤੋਂ ਪ੍ਰੇਰਿਤ ਹੋ ਕੇ ਫਸਾਇਆ ਜਾ ਰਿਹਾ ਹੈ। ਇਸ ਦੌਰਾਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੇਰੇ ਦੇ ਬੁਲਾਰੇ ਜਤਿੰਦਰ ਖ਼ੁਰਾਣਾ, ਸੰਦੀਪ ਕੌਰ ਅਤੇ ਵਕੀਲ ਹਰੀਸ਼ ਛਾਬੜਾ ਤੇ ਕੇਵਲ ਬਰਾੜ ਨੇ ਦਾਅਵਾ ਕੀਤਾ ਕਿ ਬੇਅਦਬੀ ਮਾਮਲਿਆਂ ਦਾ ਡੇਰੇ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰ ਕੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ 2015 ’ਚ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ’ਚ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸਿਆਸਤ ਕਰਦੇ ਹੋਏ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਤੇ ਹੁਣ ਡੇਰਾ ਮੁਖੀ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿਛਲੀ ਕਾਂਗਰਸ ਸਰਕਾਰ ਨੇ ਸਾਜ਼ਿਸ਼ ਦੇ ਤਹਿਤ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ, ਸਗੋਂ ਡੇਰਾ ਸੱਚਾ ਸੌਦਾ ’ਤੇ ਝੂਠੇ ਦੋਸ਼ ਲਗਾ ਦਿੱਤੇ ਸਨ। ਖ਼ੁਰਾਣਾ ਨੇ ਕਿਹਾ ਕਿ ਸਾਬਕਾ ਡੀਆਈਜੀ ਰਣਬੀਰ ਖਟੜਾ ਪਹਿਲਾਂ ਕਹਿ ਚੁੱਕੇ ਹਨ ਕਿ ਮੁਆਫ਼ੀ ਨਾਮਾ ਕਬੂਲ ਹੋਣ ’ਤੇ ਡੇਰਾ ਅਜਿਹੀ ਘਿਣਾਉਣੀ ਘਟਨਾ ਨਹੀਂ ਕਰ ਸਕਦਾ ਪਰ ਬਾਅਦ ’ਚ ਕਾਂਗਰਸ ਸਰਕਾਰ ਦੇ ਇਸ਼ਾਰੇ ’ਤੇ ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਤੇ ਡੇਰਾ ਮੁਖੀ ’ਤੇ ਇਲਜ਼ਾਮ ਲਗਾ ਦਿੱਤਾ। ਖ਼ੁਰਾਣਾ ਨੇ ਕਿਹਾ ਕਿ ਮਹਿੰਦਪਾਲ ਬਿੱਟੂ ਨੂੰ ਗ੍ਰਿਫ਼ਤਾਰ ਕਰਨ ਸਮੇਂ ਸੀਬੀਆਈ ਮਾਮਲੇ ਦੀ ਜਾਂਚ ਕਰ ਰਹੀ ਸੀ ਤਾਂ ਪੰਜਾਬ ਪੁਲਿਸ ਨੇ ਬਿੱਟੂ ਤੇ ਹੋਰਨਾਂ ਨੂੰ ਸੀਬੀਆਈ ਦੇ ਹਵਾਲੇ ਕਰ ਦਿੱਤਾ। ਸੀਬੀਆਈ ਨੇ ਬਿੱਟੂ ਦਾ ਝੂਠ ਬੋਲਣ ਤੇ ਬੇ੍ਰਨ ਮੈਪਿੰਗ ਟੈਸਟ ਕਰਵਾਇਆ। ਸੀਬੀਆਈ ਦੇ ਹੱਥ ਕੁਝ ਨਹੀਂ ਲੱਗਿਆ ਤਾਂ ਬਿੱਟੂ ਤੇ ਹੋਰ ਦੋਸ਼ੀ ਬੇਗੁਨਾਹ ਪਾਏ ਗਏ। ਇਸ ਤਰ੍ਹਾਂ ਸੀਬੀਆਈ ਨੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ। ਵਕੀਲ ਹਰੀਸ਼ ਛਾਬੜਾ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਮਾਮਲੇ ’ਚ ਬਹੁਤ ਝੂਠ ਬੋਲ ਰਹੀ ਹੈ। ਪੁਲਿਸ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਥਾਂ ’ਤੇ ਡੇਰਾ ਸੱਚਾ ਸੌਦਾ ਨੂੰ ਫਸਾਉਣਾ ਚਾਹੁੰਦੀ ਹੈ, ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅਪੀਲ ਹੈ ਕਿ ਉਹ ਇਸ ਮਾਮਲੇ ਵਿਚ ਦੇਸ਼ ਦੀ ਕਿਸੇ ਵੀ ਵੱਡੀ ਏਜੰਸੀ ਤੋਂ ਜਾਂਚ ਕਰਵਾਏ ਤਾਂ ਕਿ ਬੇਅਦਬੀ ਦੀ ਘਟਨਾ ਕਰਨ ਵਾਲੇ ਅਸਲੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਵੀ ਬੇਅਦਬੀ ਕਰਨ ਵਾਲੇ ਅਸਲ ਦੋਸ਼ੀ ਬਾਹਰ ਖੁੱਲ੍ਹੇਆਮ ਘੁੰਮ ਰਹੇ ਹਨ, ਜਦੋਂ ਕਿ ਨਿਰਦੋਸ਼ ਹੋਣ ਦੇ ਬਾਵਜੂਦ ਡੇਰਾ ਸੱਚਾ ਸੌਦਾ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Related posts

ਪ੍ਰਭਾਵਿਤ ਦੇਸ਼ਾਂ ਤੋਂ ਪੰਜਾਬ ਆਉਣ ਵਾਲਿਆਂ ਲਈ ਸਰਕਾਰ ਨੇ ਵਧਾਈ ਸਖਤੀ

Bunty

ਪਟਿਆਲਵੀ ਹੈਰੀਟੇਜ ਸਮਾਰੋਹ ਨੇ ਕਿਲਾ ਮੁਬਾਰਕ ‘ਚ ਮੋਹੇ ਪਟਿਆਲਵੀ ,ਪਟਿਆਲਾ ਬਣੇਗਾ ਟੂਰਿਜ਼ਮ ਦੀ ਹੱਬ-ਹਰਜੋਤ ਸਿੰਘ ਬੈਂਸ

Bunty

ਕਾਂਗਰਸ ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਨਹੀਂ ਹੋਣ ਦੇਵੇਗੀ – ਰੰਧਾਵਾ

admin