Punjab

ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾਯਾਫ਼ਤਾ ਪਰਮਜੀਤ ਸਿੰਘ ਭਿਓਰਾ ਦੀ ਪੈਰੋਲ ਪਟੀਸ਼ਨ ਰੱਦ

ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਭਿਓਰਾ ਨੇ 29 ਅਕਤੂਬਰ ਨੂੰ ਦਿੱਲੀ ’ਚ ਹੋ ਰਹੇ ਆਪਣੀ ਭਤੀਜੀ ਦੇ ਵਿਆਹ ’ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ।
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਅਤੇ ਬੁੜੈਲ ਜੇਲ੍ਹ ਬ੍ਰੇਕ ਕੇਸ ’ਚ ਸਜ਼ਾਯਾਫ਼ਤਾ ਪਰਮਜੀਤ ਸਿੰਘ ਭਿਓਰਾ ਨੇ ਸੋਮਵਾਰ ਨੂੰ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਛੇ ਘੰਟੇ ਦੀ ਪੈਰੋਲ ਦੀ ਮੰਗ ਕੀਤੀ ਸੀ।ਭਿਓਰਾ ਨੇ ਆਪਣੀ ਪਟੀਸ਼ਨ ’ਚ ਕਿਹਾ ਕਿ ਉਸ ਦੀ ਭਤੀਜੀ ਦਾ ਵਿਆਹ 29 ਅਕਤੂਬਰ ਨੂੰ ਦਿੱਲੀ ’ਚ ਹੈ ਜਿਸ ਵਿਚ ਉਹ ਸ਼ਾਮਲ ਹੋਣਾ ਚਾਹੁੰਦਾ ਹੈ, ਇਸ ਲਈ ਉਸ ਨੂੰ 29 ਅਕਤੂਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤਕ ਇਨ੍ਹਾਂ ਛੇ ਘੰਟਿਆਂ ਲਈ ਪੈਰੋਲ ਦਿੱਤੀ ਜਾਵੇ। ਭਿਉਰਾ ਪਿਛਲੇ 27 ਸਾਲਾਂ ਤੋਂ ਜੇਲ੍ਹ ’ਚ ਬੰਦ ਹੈ ਅਤੇ ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਹੈ। ਉਸ ਨੂੰ ਉਮਰ ਕੈਦ ਦੀ ਸਜ਼ਾ ਮਿਲੀ ਹੋਈ ਹੈ।

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

admin

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

admin

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ

admin