Punjab

ਬੇਅੰਤ ਸਿੰਘ ਦੇ ਕਤਲ ਦਾ ਮਾਮਲਾ ਭਿਉਰਾ ਦੀ ਜੇਲ੍ਹ ਤੋਂ ਰਿਹਾਈ ਸਬੰਧੀ ਅਰਜ਼ੀ ਅਦਾਲਤ ਵੱਲੋਂ ਰੱਦ

ਚੰਡੀਗੜ੍ਹ – ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਪਰਮਜੀਤ ਸਿੰਘ ਭਿਉਰਾ ਦੀ ਸਜ਼ਾ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਜਿਹੇ ’ਚ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਭਿਉਰਾ ਤੇ ਉਸ ਦੇ ਸਾਥੀਆਂ ਨੇ ਸਾਬਕਾ ਮੁੱਖ ਮੰਤਰੀ ਦਾ ਬੰਬ ਧਮਾਕੇ ਨਾਲ ਕਤਲ ਕਰ ਦਿੱਤਾ ਸੀ। ਭਿਓਰਾ ਇਸ ਮਾਮਲੇ ਵਿੱਚ 1997 ਤੋਂ ਜੇਲ੍ਹ ਵਿੱਚ ਬੰਦ ਹੈ। ਉਸ ਨੇ ਜੇਲ੍ਹ ਤੋਂ ਰਿਹਾਈ ਲਈ ਅਰਜ਼ੀ ਦਾਖ਼ਲ ਕੀਤੀ ਸੀ। ਪਰ ਜਦੋਂ ਪ੍ਰਸ਼ਾਸਨ ਨੇ ਕਈ ਮਹੀਨਿਆਂ ਤਕ ਉਸ ਬਾਰੇ ਕੋਈ ਫੈਸਲਾ ਨਹੀਂ ਲਿਆ ਤਾਂ ਉਸ ਦੇ ਵਕੀਲ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਦੀ ਮੰਗ ਕੀਤੀ। ਪਰ ਹੁਣ ਬੁੜੈਲ ਜੇਲ੍ਹ ਦੇ ਵਧੀਕ ਸੁਪਰਡੈਂਟ ਨੇ ਅਦਾਲਤ ਵਿੱਚ ਪ੍ਰਸ਼ਾਸਨ ਦੇ ਫੈਸਲੇ ਦੀ ਕਾਪੀ ਪੇਸ਼ ਕੀਤੀ, ਜਿਸ ਵਿੱਚ ਦੱਸਿਆ ਗਿਆ ਕਿ ਪ੍ਰਸ਼ਾਸਨ ਨੇ ਭਿਉਰਾ ਦੀ ਜੇਲ੍ਹ ਵਿੱਚੋਂ ਰਿਹਾਈ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਅਜਿਹੇ ’ਚ ਅਦਾਲਤ ਨੇ ਦੋਸ਼ੀ ਦੇ ਜ਼ਮਾਨਤ ਬਾਂਡ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ।
ਜ਼ਿਕਰਯੋਗ ਹੈ ਕਿ 31 ਅਗਸਤ 1995 ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਬੰਬ ਧਮਾਕੇ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਨੂੰ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨੇ ਅੰਜਾਮ ਦਿੱਤਾ ਸੀ। ਪੁਲਿਸ ਨੇ ਭਿਉਰਾ ਸਮੇਤ ਉਸ ਦੇ ਸਾਥੀਆਂ ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ ਅਤੇ ਕਈ ਹੋਰਾਂ ਨੂੰ ਗਿ੍ਰਫ਼ਤਾਰ ਕਰ ਲਿਆ ਸੀ। ਇਹ ਸਾਰੇ ਇਸ ਸਮੇਂ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ।

Related posts

ਮੁੱਖ-ਮੰਤਰੀ ਵਲੋਂ ਪੰਜਾਬ ਵਿੱਚ ਐਲਪੀਜੀ ਗੈਸ ਦੀ ਜਮ੍ਹਾਖੋਰੀ ਵਿਰੁੱਧ ਚੇਤਾਵਨੀ

admin

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਮਾਰਚ ‘ਤੇ ਪੁਲਿਸ ਵਲੋਂ ਹੰਝੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਬੁਛਾੜਾਂ

admin

ਚਿੰਤਾਜਨਕ ਹੈ ਪੰਜਾਬ ‘ਚੋਂ ਖੇਤੀ ਵਾਲੀ ਉਪਜਾਉ ਜ਼ਮੀਨ ਦਾ ਹੌਲੀ-ਹੌਲੀ ਘੱਟਦੇ ਜਾਣਾ !

admin