International

ਬੈਂਜਾਮਿਨ ਨੇਤਨਯਾਹੂ ਨੇ ਪਹਿਲੀ ਵਾਰ ਮੰਨੀ ਗਲਤੀ

ਤਲਅਵੀਵ – ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਯੁੱਧ ਸ਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ਗਾਜ਼ਾ ਵਿੱਚ ਫਲਸਤੀਨੀਆਂ ਦੀਆਂ ਮੌਤਾਂ ਨੂੰ ਗਲਤ ਕਰਾਰ ਦਿੱਤਾ ਹੈ। ਨੇਤਨਯਾਹੂ ਨੇ ਇਜ਼ਰਾਈਲੀ ਸੰਸਦ, ਨੇਸੇਟ ਵਿੱਚ ਇੱਕ ਭਾਸ਼ਣ ਵਿੱਚ ਕਿਹਾ ਕਿ ਬੇਕਸੂਰ ਲੋਕਾਂ ਨੂੰ ਠੇਸ ਨਾ ਪਹੁੰਚਾਉਣ ਲਈ ਸਾਡੀਆਂ ਪੂਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਅਸੀਂ ਸ਼ਨੀਵਾਰ ਰਾਤ ਇੱਕ ਵੱਡੀ ਗਲਤੀ ਕੀਤੀ ਹੈ।ਦਰਅਸਲ, ਇਜ਼ਰਾਇਲੀ ਫੌਜ ਨੇ ਗਾਜ਼ਾ ਦੇ ਰਾਫਾ ‘’ਚ ਹਮਲਾ ਕੀਤਾ ਸੀ। ਇਸ ਵਿਚ 45 ਫਲਸਤੀਨੀ ਮਾਰੇ ਗਏ ਸਨ ਅਤੇ 200 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ। ਇਜ਼ਰਾਇਲੀ ਫੌਜ ਨੇ ਇਹ ਹਮਲਾ ਇੱਕ ਕੈਂਪ ‘’ਤੇ ਕੀਤਾ ਸੀ। ਗਾਜ਼ਾ ਦੇ ਬੇਘਰ ਲੋਕ ਇਸ ਵਿੱਚ ਰਹਿ ਰਹੇ ਸਨ। ਹਮਲੇ ਤੋਂ ਬਾਅਦ ਲੋਕਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।ਆਪਣੀ ਗਲਤੀ ਮੰਨਣ ਦੇ ਬਾਵਜੂਦ ਨੇਤਨਯਾਹੂ ਨੇ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦਾ ਉਦੇਸ਼ ਹਾਸਿਲ ਨਹੀਂ ਹੋ ਜਾਂਦਾ ਉਦੋਂ ਤੱਕ ਜੰਗ ਨਹੀਂ ਰੁਕੇਗੀ। ਇਸ ਦੇ ਨਾਲ ਹੀ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨੇ ਇਜ਼ਰਾਈਲ ਨੂੰ ਤੁਰੰਤ ਹਮਲੇ ਰੋਕਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗਾਜ਼ਾ ਵਿੱਚ ਕੋਈ ਵੀ ਅਜਿਹੀ ਥਾਂ ਨਹੀਂ ਬਚੀ ਹੈ ਜਿਸ ਨੂੰ ਸੁਰੱਖਿਅਤ ਕਿਹਾ ਜਾ ਸਕੇ। ਰਾਫਾ ‘ਚ ਪੈਦਾ ਹੋ ਰਹੇ ਹਾਲਾਤ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਬੈਠਕ ਵੀ ਬੁਲਾਈ ਗਈ ਹੈ।

Related posts

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

admin