Bollywood

ਬੋਲੀਵੁੱਡ ਸਟਾਰ ਕਰਿਸ਼ਮਾ ਕਪੂਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿਤਸਰ – ਬੋਲੀਵੁੱਡ ਫਿਲਮੀ ਅਦਾਕਾਰ ਕਰਿਸ਼ਮਾ ਕਪੂਰ ਗੁਰੂ ਨਗਰੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਦੇ ਲਈ ਪੁੱਜੀ ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੇ ਸਾਥੀ ਵੀ ਮੌਜੂਦ ਸਨ। ਜਿੱਥੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰਬਾਣੀ ਦਾ ਆਨੰਦ ਮਾਨਿਆ ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕ੍ਰਿਸ਼ਮਾ ਕਪੂਰ ਨੇ ਕਿਹਾ ਕਿ ਗੁਰੂ ਘਰ ਵਿੱਚ ਮੈਂ ਦੂਸਰੀ ਵਾਰ ਮੱਥਾ ਟੇਕਣ ਦੇ ਲਈ ਆਈ ਹਾਂ।ਉਹਨਾਂ ਕਿਹਾ ਕਿ ਇੱਥੇ ਆ ਕੇ ਜੋ ਮਨ ਨੂੰ ਸਕੂਨ ਮਿਲਦਾ ਹੈ ਹੋਰ ਦੁਨੀਆਂ ਵਿੱਚ ਕਿਤੇ ਨਹੀਂ ਮਿਲਦਾ ਇਹ ਜਗ੍ਹਾ ਸ਼ਾਂਤੀ ਤੇ ਭਾਈਚਾਰਕ ਦੀ ਪ੍ਰਤੀਕ ਹੈ।ਉਣਾ ਕਿਹਾ ਕਿ ਵਾਹਿਗੁਰੂ ਜੀ ਦੇ ਅਸ਼ੀਰਵਾਦ ਨਾਲ ਮੈਨੂੰ ਦੁਬਾਰਾ ਇੱਥੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਉਣਾ ਨੇ ਕਿਹਾ ਅੰਮ੍ਰਿਤਸਰ ਪੁਲੀਸ ਕਮਿਸ਼ਨਰ ਵੱਲੋ *ਦ ਹੋਪ ਇਨੀਸ਼ੀਏਟਿਵ* ਪ੍ਰੋਗਰਾਮ ਨੂੰ ਬਹੁਤ ਵਧੀਆ ਰਿਸਪਾਂਸ ਮਿਲ਼ਿਆ ਹੈ। ਉਹਨਾਂ ਵੱਲੋਂ ਨਸ਼ਿਆਂ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਖਾਸ ਕਰਕੇ ਨੌਜਵਾਨ ਪੀੜੀ ਨੂੰ ਇਹ ਬਹੁਤ ਹੀ ਵਧੀਆ ਪੰਜਾਬ ਪੁਲਿਸ ਦਾ ਉਪਰਾਲਾ ਹੈ

Related posts

ਐਕਟਿੰਗ ਦੀ ਥਾਂ ਵੱਖਰਾ ਰਸਤਾ ਚੁਣਨ ਵਾਲੀ ਮਨੋਰੰਜਨ ਜਗਤ ਦੀ ਧਾਕੜ ਪ੍ਰੋਡਿਊਸਰ !

admin

ਐਸ਼ਵਰਿਆ ਰਾਏ ਹਮੇਸ਼ਾ ਸਫ਼ਰ ਦੌਰਾਨ ਕਾਲੇ ਕੱਪੜੇ ਹੀ ਕਿਉਂਂ ਪਾਉਂਦੀ ਹੈ ?

admin

ਦਿਲਜੀਤ ਦੋਸਾਂਝ ਦੇ ਘਰ ਅਤੇ ਲੁਧਿਆਣਾ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

admin