India

ਬੰਗਲਾਦੇਸ਼ ’ਚ ਚੀਨੀ ਨਿਵੇਸ਼ ਚਿੰਤਾ ਦਾ ਵਿਸ਼ਾ ਨਹੀਂ : ਸ਼ਹਰਯਾਰ

ਕੋਲਕਾਤਾ – ਬੰਗਲਾਦੇਸ਼ ਦੇ ਵਿਦੇਸ਼ ਰਾਜ ਮੰਤਰੀ ਮੁਹੰਮਦ ਸ਼ਹਰਯਾਰ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ’ਚ ਚੀਨ ਦਾ ਨਿਵੇਸ਼ ਚਿੰਤਾ ਦਾ ਵਿਸ਼ਾ ਨਹੀਂ ਹੋਣਾ ਚਾਹੀਦਾ ਕਿਉਂਕਿ ਸਮੇਂ ਦੀ ਕਸੌਟੀ ’ਤੇ ਖਰੇ ਉਤਰੇ ਭਾਰਤ-ਬੰਗਲਾਦੇਸ਼ ਸਬੰਧਾਂ ਦੀ ਤੁਲਨਾ ਕੋਈ ਹੋਰ ਦੇਸ਼ ਨਾਲ ਨਹੀਂ ਕੀਤੀ ਜਾ ਸਕਦੀ। ਭਵਿੱਖ ’ਚ ਇਹ ਸਬੰਧ ਹੋਰ ਮਜ਼ਬੂਤ ਹੋਵੇਗੀ। ਪਾਕਿਸਤਾਨ ਵੱਲ ਇਸ਼ਾਰਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ਼ੇਖ ਮੁਜੀਬੁਰ ਰਹਿਮਾਨ ਦੀ ਹੱਤਿਆ ਲਈ ਜ਼ਿੰਮੇਵਾਰ ਰਹੇ ਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਜਾਨ ਲੈਣ ਦੀ ਕੋਸ਼ਿਸ਼ ਕਰਨ ਵਾਲਿਆਂ ਨੇ ਭਾਰਤ ਖ਼ਿਲਾਫ਼ ਜ਼ਹਿਰ ਉਗਲਿਆ ਪਰ ਹੁਣ ਉਹ ਕਮਜ਼ੋਰ ਹੋ ਗਏ ਹਨ। ਲੋਕਾਂ ਵਿਚਾਲੇ ਉਨ੍ਹਾਂ ਨੇ ਆਪਣੀ ਭਰੋਸੇਯੋਗਤਾ ਗੁਆ ਦਿੱਤੀ ਹੈ।

ਉਨ੍ਹਾਂ ਬੰਗਾਲ ਦੀ ਆਪਣੀ ਹਾਲੀਆ ਯਾਤਰਾ ਦੌਰਾਨ ਇਕ ਨਿਊਜ਼ ਏਜੰਸੀ ਨੂੰ ਦਿੱਤੀ ਇੰਟਰਵਿਊ ’ਚ ਇਸ ਗੱਲ ਦੇ ਖ਼ਦਸ਼ੇ ਤੋਂ ਇਨਕਾਰ ਨਹੀਂ ਕੀਤਾ ਕਿ ਉਨ੍ਹਾਂ ਦੇਸ਼ ’ਚ ਭਾਰਤ ਵਿਰੋਧੀ ਭਾਵਨਾਵਾਂ ਨੂੁੰ ਹਵਾ ਦੇਣ ’ਚ ਪਾਕਿਸਤਾਨ ਦੀ ਸ਼ਮੂਲੀਅਤ ਹੈ। ਉਨ੍ਹਾਂ ਕਿਸੇ ਸਿੱਟੇ ’ਤੇ ਪੁੱਜਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਭਾਰਤ-ਪਾਕਿਸਤਾਨ ਦੁਵੱਲੇ ਮੁੱਦਿਆਂ ਲਈ ਬੰਗਲਾਦੇਸ਼ ਇਕ ਸੰਭਾਵਿਤ ਜੰਗ ਦਾ ਮੈਦਾਨ ਬਣੇ।

Related posts

HAPPY DIWALI 2025 !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin