Sport

ਬੰਗਲਾਦੇਸ਼ੀ ਕ੍ਰਿਕਟਰ ਆਲਰਾਊਂਡਰ ਮਹਿਮੂਦੁੱਲਾ ਨੇ ਕੀਤਾ ਸੰਨਿਆਸ ਦਾ ਐਲਾਨ

ਨਵੀਂ ਦਿੱਲੀ – ਬੰਗਲਾਦੇਸ਼ ਦੀ ਟੀਮ ਇਨ੍ਹੀਂ ਦਿਨੀਂ ਭਾਰਤ ਦੌਰੇ ‘ਤੇ ਹੈ। ਇਸ ਦੌਰਾਨ ਦੋਵਾਂ ਟੀਮਾਂ ਵਿਚਾਲੇ 3 ਟੀ-20 ਅੰਤਰਰਾਸ਼ਟਰੀ ਮੈਚਾਂ ਦੀ ਲੜੀ ਖੇਡੀ ਜਾ ਰਹੀ ਹੈ। ਸੀਰੀਜ਼ ਦਾ ਦੂਜਾ ਟੀ-20 ਬੁੱਧਵਾਰ ਨੂੰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਬੰਗਲਾਦੇਸ਼ ਦੀ ਟੀਮ ਨੂੰ ਸੀਰੀਜ਼ ਦੌਰਾਨ ਵੱਡਾ ਝਟਕਾ ਲੱਗਾ ਹੈ। 38 ਸਾਲਾ ਬੰਗਲਾਦੇਸ਼ੀ ਕ੍ਰਿਕਟਰ ਨੇ ਟੀ-20 ਇੰਟਰਨੈਸ਼ਨਲ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।ਬੰਗਲਾਦੇਸ਼ ਦੇ ਆਲਰਾਊਂਡਰ ਮਹਿਮੂਦੁੱਲਾ ਨੇ ਦੂਜੇ ਟੀ-20 ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ‘ਚ ਆਯੋਜਿਤ ਪ੍ਰੈੱਸ ਕਾਨਫਰੰਸ ‘ਚ ਸੰਨਿਆਸ ਦਾ ਐਲਾਨ ਕੀਤਾ। ਉਸ ਨੇ ਦੱਸਿਆ ਕਿ ਭਾਰਤ ਖਿਲਾਫ ਟੀ-20 ਸੀਰੀਜ਼ ਤੋਂ ਬਾਅਦ ਉਹ ਇਸ ਫਾਰਮੈਟ ਨੂੰ ਅਲਵਿਦਾ ਕਹਿ ਦੇਣਗੇ। ਸੀਰੀਜ਼ ਦਾ ਆਖਰੀ ਟੀ-20 ਮੈਚ 12 ਅਕਤੂਬਰ ਨੂੰ ਹੈਦਰਾਬਾਦ ‘ਚ ਖੇਡਿਆ ਜਾਵੇਗਾ।

Related posts

ਨੀਤਾ ਅੰਬਾਨੀ ਵਲੋਂ ਪੈਰਿਸ ਓਲੰਪਿਕ ਤੇ ਪੈਰਾਲੰਪਿਕ ਦੇ ਖਿਡਾਰੀਆਂ ਦਾ ਸਨਮਾਨ

admin

ਬੀ.ਐੱਸ.ਐੱਫ. ਨੇ 32ਵਾਂ ਦਸ਼ਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਜਿੱਤਿਆ

Bunty

ਹਾਰਦਿਕ ਪਾਂਡਿਆ ਲਈ ਰੋਹਿਤ ਸ਼ਰਮਾ ਨੇ ਜਾਰੀ ਕੀਤੀ ਚਿਤਾਵਨੀ

Bunty