International

ਬੰਗਲਾਦੇਸ਼ੀ ਲੋਕਾਂ ਦਾ ਸਨਮਾਨ ਕਰਦੇ ਹੋਏ ਅੰਤਰਿਮ ਸਰਕਾਰ ਦਾ ਗਠਨਾ ਕੀਤਾ ਜਾਣਾ ਚਾਹੀਦਾ – ਮੈਥਿਊ ਮਿਲਰ

ਵਾਸ਼ਿੰਗਟਨ – ਅਮਰੀਕਾ ਨੇ ਕਿਹਾ ਹੈ ਕਿ ਬੰਗਲਾਦੇਸ਼ ਵਿੱਚ ਲੋਕਤੰਤਰੀ ਕੀਮਤਾਂ, ਕਾਨੂੰਨ ਦੇ ਸ਼ਾਸਨ ਅਤੇ ਬੰਗਲਾਦੇਸ਼ੀ ਲੋਕਾਂ ਦੀ ਇੱਛਾ ਦਾ ਸਨਮਾਨ ਕਰਦੇ ਹੋਏ ਅੰਤਰਿਮ ਸਰਕਾਰ ਦਾ ਗਠਨਾ ਕੀਤਾ ਜਾਣਾ ਚਾਹੀਦਾ ਹੈ। ਵਿਦੇਸ਼ ਵਿਭਾਗ ਦੇ ਤਰਜਮਾਨ ਮੈਥਿਊ ਮਿਲਰ ਨੇ ਸੋਮਵਾਰ ਨੂੰ ਵਾਸ਼ਿੰਗਟਨ ਵਿੱਚ ਆਪਣੀ ਰੋਜ਼ਾਨਾ ਪ੍ਰੈੱਸ ਮਿਲਣੀ ਦੌਰਾਨ ਕਿਹਾ, ‘‘ਅਸੀਂ ਬੰਗਲਾਦੇਸ਼ ਦੇ ਲੋਕਾਂ ਨੂੰ ਬੰਗਲਾਦੇਸ਼ ਦੀ ਸਰਕਾਰ ਦਾ ਭਵਿੱਖ ਨਿਰਧਾਰਤ ਕਰਦੇ ਹੋਏ ਦੇਖਣਾ ਚਾਹੁੰਦੇ ਹਾਂ।’’ ਮਿਲਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਮਰੀਕਾ ਬੰਗਲਾਦੇਸ਼ ਦੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਉਹ ਦੇਸ਼ ਵਿੱਚ ਹਿੰਸਾ ਖ਼ਤਮ ਕਰਨ ਤੇ ਪਿਛਲੇ ਕੁਝ ਹਫਤਿਆਂ ਵਿੱਚ ਹੋਈਆਂ ਮੌਤਾਂ ਲਈ ਜਵਾਬਦੇਹੀ ਤੈਅ ਕਰਨ ਦੀ ਅਪੀਲ ਕਰਦਾ ਹੈ। ਉਨ੍ਹਾਂ ਕਿਹਾ, ‘‘ਅੰਤਰਿਮ ਸਰਕਾਰ ਦੇ ਸਬੰਧ ਵਿੱਚ ਸਾਰੇ ਫੈਸਲੇ ਲੋਕਤੰਤਰੀ ਕੀਮਤਾਂ, ਕਾਨੂੰਨ ਦੇ ਸ਼ਾਸਨ ਅਤੇ ਬੰਗਲਾਦੇਸ਼ੀ ਲੋਕਾਂ ਦੀ ਇੱਛਾ ਦਾ ਸਨਮਾਨ ਕਰਦੇ ਹੋਏ ਕੀਤੇ ਜਾਣੇ ਚਾਹੀਦੇ ਹਨ।’’

Related posts

ਫੈੇਲ ਰਹੀ ਖਾੜੀ ਜੰਗ : ਟਰੰਪ ਨੂੰ ਹੁਣ ਕੰਬਲ ਨਹੀਂ ਛੱਡ ਰਿਹਾ !

admin

ਚੀਨ ਵਲੋਂ ਖਾੜੀ ਵਿੱਚ ਤੁਰੰਤ ਜੰਗਬੰਦੀ ਦੀ ਅਪੀਲ

admin

ਟਰੰਪ ਕੋਰਟ ਵਿੱਚ ਨਿੱਜੀ ਤੌਰ ‘ਤੇ ਹਾਜ਼ਰ ਹੋਣ ਵਾਲੇ ਪਹਿਲੇ ਅਮਰੀਕਨ ਰਾਸ਼ਟਰਪਤੀ ਬਣ ਗਏ !

admin