International

ਬੰਗਲਾਦੇਸ਼ ‘ਚ ਕੰਟੇਨਰ ਡਿਪੂ ‘ਚ ਅੱਗ ਲੱਗਣ ਕਾਰਨ 39 ਲੋਕਾਂ ਦੀ ਮੌਤ, 500 ਜ਼ਖਮੀ

ਢਾਕਾ – ਦੱਖਣੀ-ਪੂਰਬੀ ਬੰਗਲਾਦੇਸ਼ ਵਿੱਚ ਇੱਕ ਅੰਦਰੂਨੀ ਕੰਟੇਨਰ ਡਿਪੂ ਵਿੱਚ ਭਿਆਨਕ ਅੱਗ ਲੱਗ ਗਈ। ਇਸ ਕਾਰਨ 39 ਲੋਕਾਂ ਦੀ ਮੌਤ ਹੋ ਗਈ। ਜਦਕਿ 500 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਰਾਤ ਨੂੰ ਵਾਪਰਿਆ ਜਦੋਂ ਚਟਗਾਂਵ ਦੇ ਬੰਦਰਗਾਹ ਸ਼ਹਿਰ ਤੋਂ 40 ਕਿਲੋਮੀਟਰ (25 ਮੀਲ) ਦੂਰ ਸੀਤਾਕੁੰਡੂ ਵਿੱਚ ਇੱਕ ਕੰਟੇਨਰ ਨੂੰ ਅੱਗ ਲੱਗ ਗਈ। ਅੱਗ ਬੁਝਾਊ ਸੇਵਾ ਅਧਿਕਾਰੀ ਫਾਰੂਕ ਹੁਸੈਨ ਸ਼ਿਕਦਾਰ ਨੇ ਐਤਵਾਰ ਸਵੇਰੇ ਦੱਸਿਆ ਕਿ ਅੱਗ ਬੁਝਾਉਣ ਵਾਲੇ ਅਜੇ ਵੀ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਸਥਾਨਕ ਲੋਕਾਂ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਸ-ਪਾਸ ਦੇ ਘਰਾਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਚਟਗਾਂਵ ਦੇ ਸਿਵਲ ਸਰਜਨ ਮੁਹੰਮਦ ਇਲਿਆਸ ਹੁਸੈਨ ਨੇ ਕਿਹਾ ਕਿ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਨੇ ਕਿਹਾ ਕਿ ਜ਼ਖਮੀਆਂ ‘ਚ ਫਾਇਰਫਾਈਟਰ ਅਤੇ ਪੁਲਸ ਕਰਮਚਾਰੀ ਸ਼ਾਮਲ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਡਾਕਟਰਾਂ ਨੂੰ ਇਸ ਸਥਿਤੀ ਨਾਲ ਨਜਿੱਠਣ ਲਈ ਮਦਦ ਦੀ ਅਪੀਲ ਕੀਤੀ ਅਤੇ ਐਮਰਜੈਂਸੀ ਖੂਨਦਾਨ ਕਰਨ ਦਾ ਸੱਦਾ ਦਿੱਤਾ।

 

ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ। ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਅੱਗ ਹਾਈਡ੍ਰੋਜਨ ਪਰਆਕਸਾਈਡ ਦੇ ਕੰਟੇਨਰ ਤੋਂ ਸ਼ੁਰੂ ਹੋਈ ਹੋ ਸਕਦੀ ਹੈ ਅਤੇ ਜਲਦੀ ਹੀ ਹੋਰ ਕੰਟੇਨਰਾਂ ਵਿੱਚ ਫੈਲ ਗਈ। ਤੁਹਾਨੂੰ ਦੱਸ ਦੇਈਏ ਕਿ 2020 ਵਿੱਚ ਵੀ ਚਟਗਾਉਂ ਦੇ ਪਟੇਂਗਾ ਇਲਾਕੇ ਵਿੱਚ ਇੱਕ ਕੰਟੇਨਰ ਡਿਪੂ ਵਿੱਚ ਤੇਲ ਦੀ ਟੈਂਕੀ ਵਿੱਚ ਧਮਾਕਾ ਹੋਇਆ ਸੀ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ।

ਡੇਪੋ ‘ਚ ਅੱਗ ਅਤੇ ਉਸ ਤੋਂ ਬਾਅਦ ਹੋਏ ਧਮਾਕਿਆਂ ‘ਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ, ਜਦਕਿ ਪੁਲਿਸ ਅਤੇ ਫਾਇਰਫਾਈਟਰਾਂ ਸਮੇਤ ਸੈਂਕੜੇ ਲੋਕ ਜ਼ਖਮੀ ਹੋ ਗਏ। ਰੈੱਡ ਕ੍ਰੀਸੈਂਟ ਯੂਥ ਚਟਗਾਉਂ ਦੇ ਸਿਹਤ ਅਤੇ ਸੇਵਾਵਾਂ ਵਿਭਾਗ ਦੇ ਮੁਖੀ ਇਸਤਾਕੁਲ ਇਸਲਾਮ ਦੇ ਹਵਾਲੇ ਨਾਲ ਕਿਹਾ, “ਘਟਨਾ ਵਿੱਚ 450 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਘੱਟੋ-ਘੱਟ 350 ਸੀਐਮਸੀਐਚ ਵਿੱਚ ਹਨ।” “ਹੋਰ ਹਸਪਤਾਲਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਹੋ ਸਕਦੀ ਹੈ,” ਇਸਲਾਮ ਨੇ ਕਿਹਾ।

ਫਾਇਰ ਸਰਵਿਸ ਦੇ ਸੂਤਰਾਂ ਅਨੁਸਾਰ ਘਟਨਾ ਦੌਰਾਨ ਉਨ੍ਹਾਂ ਦੇ ਤਿੰਨ ਮੁਲਾਜ਼ਮਾਂ ਦੀ ਵੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਜੇ ਤਕ ਨਹੀਂ ਹੋ ਸਕੀ ਹੈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin