International

ਬੰਗਲਾਦੇਸ਼ ਚ ਫਿਰ ਭੜਕਿਆ ਅੰਦੋਲਨ: 9 ਹਜ਼ਾਰ ਵਿਰੋਧੀ ਨੇਤਾਵਾਂ ਨੂੰ ਜੇਲ੍ਹ, ਸੋਸ਼ਲ ਮੀਡੀਆ ਤੇ ਵੀ ਲੱਗੀ ਪਾਬੰਦੀ

ਢਾਕਾ – ਬੰਗਲਾਦੇਸ਼ ਵਿੱਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਉਨ੍ਹਾਂ ਦੀ ਸਰਕਾਰ ਖ਼ਿਲਾਫ਼ ਫਿਰ ਤੋਂ ਪ੍ਰਦਰਸ਼ਨ ਸ਼ੁਰੂ ਹੋ ਗਏ। ਇਹ ਪ੍ਰਦਰਸ਼ਨ ਜੁਲਾਈ ਵਿੱਚ ਨੌਕਰੀਆਂ ਵਿੱਚ ਰਾਖਵੇਂਕਰਨ ਦੇ ਵਿਰੋਧ ਵਿੱਚ ਹੋਏ ਹਿੰਸਕ ਪ੍ਰਦਰਸ਼ਨਾਂ ਦੌਰਾਨ 200 ਤੋਂ ਵੱਧ ਲੋਕਾਂ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਈ ਕੀਤੇ ਜਾ ਰਹੇ ਹਨ। ਰਾਜਧਾਨੀ ਢਾਕਾ ਦੇ ਵੱਖ-ਵੱਖ ਹਿੱਸਿਆਂ ਵਿੱਚ ਦੋ ਹਜ਼ਾਰ ਤੋਂ ਵੱਧ ਪ੍ਰਦਰਸ਼ਨਕਾਰੀ ਇਕੱਠੇ ਹੋਏ, ਜਿਨ੍ਹਾਂ ਵਿੱਚੋਂ ਕੁਝ ਨੇ “ਤਾਨਾਸ਼ਾਹ ਮੁਰਦਾਬਾਦ” ਦੇ ਨਾਅਰੇ ਲਾਏ।ਪੁਲਸ ਅਧਿਕਾਰੀ ਪ੍ਰਦਰਸ਼ਨਕਾਰੀਆਂ ਦੇ ਆਲੇ-ਦੁਆਲੇ ਘੇਰਾ ਬਣਾ ਕੇ ਖੜ੍ਹੇ ਸਨ। ਵਿਦਿਆਰਥੀਆਂ ਨੇ ਦੇਸ਼ ਵਿਆਪੀ ਸਿਵਲ ਨਾ ਫਰਮਾਨੀ ਦਾ ਸੱਦਾ ਦਿੱਤਾ ਹੈ। ਢਾਕਾ ਦੇ ਉੱਤਰਾ ਖੇਤਰ ਵਿਚ ਪੁਲਸ ਅਤੇ ਦਰਜਨਾਂ ਵਿਦਿਆਰਥੀਆਂ ਵਿੱਚ ਝੜਪ ਹੋਈ, ਜਦੋਂ ਕਿ ਸੁਰੱਖਿਆ ਅਧਿਕਾਰੀਆਂ ਨੇ ਪਥਰਾਅ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਅਤੇ ਸਟਨ ਗ੍ਰੇਨੇਡ ਛੱਡੇ। ਇਸ ਵਾਰ ਹਸੀਨਾ ਸਰਕਾਰ ਇਸ ਨੂੰ ਰੋਕਣ ਲਈ ਵਿਆਪਕ ਕਾਰਵਾਈ ਕਰ ਰਹੀ ਹੈ। ਇਕੱਲੇ ਪਿਛਲੇ ਤਿੰਨ ਦਿਨਾਂ ਵਿੱਚ ਹੀ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਮੁੱਖ ਵਿਰੋਧੀ ਪਾਰਟੀਆਂ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐਨਪੀ) ਅਤੇ ਜਮਾਤ-ਏ-ਇਸਲਾਮੀ ਦੇ 9200 ਆਗੂ ਅਤੇ ਵਰਕਰ ਸ਼ਾਮਲ ਹਨ। ਬਾਕੀ ਵਿਦਿਆਰਥੀ ਹਨ। ਜਮਾਤ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਸਰਕਾਰ ਸਿਆਸੀ ਉਦੇਸ਼ਾਂ ਦੀ ਪ੍ਰਾਪਤੀ ਲਈ ਵਿਰੋਧੀ ਧਿਰ ਦੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਰਹੀ ਹੈ। ।ਰਾਜਧਾਨੀ ਢਾਕਾ ਸਮੇਤ ਦੇਸ਼ ਭਰ ਦੇ ਵਿਦਿਅਕ ਅਦਾਰਿਆਂ ਵਿੱਚ ਕਾਫੀ ਹਿੰਸਾ ਹੋਈ। ਹਾਲਾਤ ਇੰਨੇ ਕਾਬੂ ਤੋਂ ਬਾਹਰ ਹੋ ਗਏ ਕਿ 18 ਜੁਲਾਈ ਤੋਂ ਦੇਸ਼ ਦੇ ਸਾਰੇ ਵਿਦਿਅਕ ਅਦਾਰੇ ਬੰਦ ਰਹੇ। ਸਥਿਤੀ ਨੂੰ ਸੰਭਾਲਣ ਲਈ, ਸਰਕਾਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਬੰਗਲਾਦੇਸ਼ ਸਰਕਾਰ ਨੇ ਵਿਰੋਧ ਪ੍ਰਦਰਸ਼ਨਾਂ ਨੂੰ ਮੁੜ ਭੜਕਣ ਤੋਂ ਰੋਕਣ ਲਈ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ,, ਫੇਸਬੁੱਕ,, ਟਿੱਕਟੋਕ ਅਤੇ ਯੂਟਿਊਬ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਦਾ ਮੰਨਣਾ ਹੈ ਕਿ ਪਿਛਲੀ ਵਾਰ ਅੰਦੋਲਨ ਨੂੰ ਭੜਕਾਉਣ ਵਿਚ ਇਨ੍ਹਾਂ ਪਲੇਟਫਾਰਮਾਂ ਦਾ ਵੱਡਾ ਯੋਗਦਾਨ ਸੀ।

Related posts

ਪ੍ਰਧਾਨ ਮੰਤਰੀ ਮੋਦੀ ਵਲੋਂ ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਦਾ ਸਵਾਗਤ ਕੀਤਾ

admin

ਅਮਰੀਕਨ ਫੌਜ ਦਾ ਕੇਸੀ-135 ਸਟ੍ਰੈਟੋਟੈਂਕਰ ਜਹਾਜ਼ ਕਤਰ ਦੇ ਉੱਪਰੋਂ ਗਾਇਬ

admin

ਅਮਰੀਕਾ ਵਲੋਂ ਹੋਰਮੁਜ਼ ਜਲਡਮਰੂ ਵਿੱਚ ‘ਪ੍ਰੋਜੈਕਟ ਫ੍ਰੀਡਮ’ ਦੀ ਸ਼ੁਰੂਆਤ

admin