International

ਬੰਗਲਾਦੇਸ਼ ’ਚ ਹਾਲ ਹੀ ’ਚ ਹੋਈ ਹਿੰਸਾ ’ਚ ਕਰੀਬ 650 ਲੋਕਾਂ ਦੀ ਮੌਤ: ਸੰਯੁਕਤ ਰਾਸ਼ਟਰ ਦੀ ਰੀਪੋਰਟ

ਢਾਕਾ/ਜਿਨੇਵਾ – ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦਫਤਰ (ਯੂ.ਐੱਨ.ਐੱਚ.ਸੀ.ਆਰ.) ਨੇ ਅਪਣੀ ਮੁੱਢਲੀ ਰੀਪੋਰਟ ’ਚ ਕਿਹਾ ਹੈ ਕਿ ਬੰਗਲਾਦੇਸ਼ ’ਚ 16 ਜੁਲਾਈ ਤੋਂ 11 ਅਗੱਸਤ ਦਰਮਿਆਨ ਹੋਈ ਹਿੰਸਾ ’ਚ ਕਰੀਬ 650 ਲੋਕ ਮਾਰੇ ਗਏ। ਰੀਪੋਰਟ ਵਿਚ ਗੈਰ-ਕਾਨੂੰਨੀ ਕਤਲਾਂ, ਮਨਮਰਜ਼ੀ ਨਾਲ ਗਿ੍ਰਫਤਾਰੀਆਂ ਅਤੇ ਨਜ਼ਰਬੰਦੀਆਂ ਦੀ ਪੂਰੀ, ਨਿਰਪੱਖ ਅਤੇ ਪਾਰਦਰਸ਼ੀ ਜਾਂਚ ਦਾ ਸੁਝਾਅ ਦਿਤਾ ਗਿਆ ਹੈ। ‘ਬੰਗਲਾਦੇਸ਼ ਵਿਚ ਹਾਲੀਆ ਵਿਰੋਧ ਪ੍ਰਦਰਸ਼ਨਾਂ ਅਤੇ ਅਸ਼ਾਂਤੀ ਦਾ ਸ਼ੁਰੂਆਤੀ ਵਿਸ਼ਲੇਸ਼ਣ’ ਸਿਰਲੇਖ ਵਾਲੀ 10 ਪੰਨਿਆਂ ਦੀ ਰੀਪੋਰਟ ਵਿਚ ਕਿਹਾ ਗਿਆ ਹੈ ਕਿ 16 ਜੁਲਾਈ ਤੋਂ 4 ਅਗੱਸਤ ਦੇ ਵਿਚਕਾਰ ਲਗਭਗ 400 ਮੌਤਾਂ ਹੋਈਆਂ, ਜਦਕਿ 5 ਤੋਂ 6 ਅਗੱਸਤ ਦੇ ਵਿਚਕਾਰ ਪ੍ਰਦਰਸ਼ਨਾਂ ਦੇ ਹਿੰਸਕ ਹੋਣ ਕਾਰਨ ਲਗਭਗ 250 ਲੋਕਾਂ ਦੀ ਮੌਤ ਹੋ ਗਈ। ਸ਼ੇਖ ਹਸੀਨਾ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ ਕਿਉਂਕਿ ਪ੍ਰਦਰਸ਼ਨ ਸਥਾਪਨਾ ਵਿਰੋਧੀ ਅੰਦੋਲਨ ’ਚ ਬਦਲ ਗਿਆ ਸੀ। ਮੀਡੀਆ ਅਤੇ ਅੰਦੋਲਨ ਸਮੂਹਾਂ ਵਲੋਂ ਉਪਲਬਧ ਜਨਤਕ ਰੀਪੋਰਟਾਂ ’ਚ ਦਾਅਵਾ ਕੀਤਾ ਗਿਆ ਹੈ ਕਿ 16 ਜੁਲਾਈ ਤੋਂ 11 ਅਗੱਸਤ ਦੇ ਵਿਚਕਾਰ ਭੇਦਭਾਵ ਵਿਰੋਧੀ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਤੋਂ ਬਾਅਦ ਹਿੰਸਾ ਦੀਆਂ ਘਟਨਾਵਾਂ ’ਚ 600 ਤੋਂ ਵੱਧ ਲੋਕ ਮਾਰੇ ਗਏ ਸਨ। ਜਿਨੇਵਾ ’ਚ ਸ਼ੁਕਰਵਾਰ ਨੂੰ ਜਾਰੀ ਰੀਪੋਰਟ ’ਚ ਕਿਹਾ ਗਿਆ ਹੈ ਕਿ ਉਸ ਸਮੇਂ ਤੋਂ ਲੈ ਕੇ ਹੁਣ ਤਕ ਜਵਾਬੀ ਕਾਰਵਾਈ ’ਚ ਹੋਈਆਂ ਹੱਤਿਆਵਾਂ ਦੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਯੂਐਨਐਚਸੀਆਰ ਦੀ ਰੀਪੋਰਟ ’ਚ ਕਿਹਾ ਗਿਆ ਹੈ ਕਿ 7 ਤੋਂ 11 ਅਗੱਸਤ ਦੇ ਵਿਚਕਾਰ ਕਈ ਮੌਤਾਂ ਹੋਈਆਂ, ਜਿਨ੍ਹਾਂ ’ਚ ਉਹ ਲੋਕ ਵੀ ਸ਼ਾਮਲ ਹਨ ਜੋ ਹਿੰਸਾ ’ਚ ਸੱਟਾਂ ਲੱਗਣ ਕਾਰਨ ਡਾਕਟਰੀ ਇਲਾਜ ਦੌਰਾਨ ਮਾਰੇ ਗਏ ਸਨ। ਰੀਪੋਰਟ ਵਿਚ ਕਿਹਾ ਗਿਆ ਹੈ ਕਿ ਮਰਨ ਵਾਲਿਆਂ ਵਿਚ ਪ੍ਰਦਰਸ਼ਨਕਾਰੀ, ਰਾਹਗੀਰ, ਪੱਤਰਕਾਰ ਅਤੇ ਸੁਰੱਖਿਆ ਬਲਾਂ ਦੇ ਕਈ ਜਵਾਨ ਸ਼ਾਮਲ ਹਨ। ਇਸ ਵਿਚ ਕਿਹਾ ਗਿਆ ਹੈ ਕਿ ਹਜ਼ਾਰਾਂ ਪ੍ਰਦਰਸ਼ਨਕਾਰੀ ਅਤੇ ਰਾਹਗੀਰ ਜ਼ਖਮੀ ਹੋਏ ਹਨ ਅਤੇ ਹਸਪਤਾਲਾਂ ਵਿਚ ਭੀੜ ਹੈ। ਸੰਯੁਕਤ ਰਾਸ਼ਟਰ ਦੀ ਰੀਪੋਰਟ ਵਿਚ ਜਾਨ-ਮਾਲ ਦੇ ਨੁਕਸਾਨ, ਹਿੰਸਾ ਅਤੇ ਬਦਲੇ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਜ਼ਰੂਰਤ ’ਤੇ ਵੀ ਜ਼ੋਰ ਦਿਤਾ ਗਿਆ ਹੈ ਅਤੇ ਕਾਨੂੰਨ ਵਿਵਸਥਾ ਨੂੰ ਤੇਜ਼ੀ ਨਾਲ ਬਹਾਲ ਕਰਨ ਦੀ ਮਹੱਤਤਾ ’ਤੇ ਜ਼ੋਰ ਦਿਤਾ ਗਿਆ ਹੈ।

Related posts

ਪ੍ਰਧਾਨ ਮੰਤਰੀ ਮੋਦੀ ਵਲੋਂ ਵੀਅਤਨਾਮ ਦੇ ਰਾਸ਼ਟਰਪਤੀ ਟੋ ਲਾਮ ਦਾ ਸਵਾਗਤ ਕੀਤਾ

admin

ਅਮਰੀਕਨ ਫੌਜ ਦਾ ਕੇਸੀ-135 ਸਟ੍ਰੈਟੋਟੈਂਕਰ ਜਹਾਜ਼ ਕਤਰ ਦੇ ਉੱਪਰੋਂ ਗਾਇਬ

admin

ਅਮਰੀਕਾ ਵਲੋਂ ਹੋਰਮੁਜ਼ ਜਲਡਮਰੂ ਵਿੱਚ ‘ਪ੍ਰੋਜੈਕਟ ਫ੍ਰੀਡਮ’ ਦੀ ਸ਼ੁਰੂਆਤ

admin