International

ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨਾਲ ਕੰਮ ਕਰਨ ਲਈ ਤਿਆਰ ਹਾਂ: ਚੀਨ

ਢਾਕਾ – ਚੀਨ ਅਤੇ ਬੰਗਲਾਦੇਸ਼ ਦਰਮਿਆਨ ‘ਲੰਮੀ ਅਤੇ ਡੂੰਘੀ’ ਦੋਸਤੀ ਹੋਣ ਦਾ ਹਵਾਲਾ ਦਿੰਦੇ ਹੋਏ ਬੀਜਿੰਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਕਾਰ ਦੁਵੱਲੇ ਸਬੰਧਾਂ ਨੂੰ ਉਤਸ਼ਾਹਿਤ ਕਰਨ ਲਈ ਬੰਗਲਾਦੇਸ਼ ਵਿੱਚ ਨਵੀਂ ਬਣੀ ਅੰਤਰਿਮ ਸਰਕਾਰ ਨਾਲ ਕੰਮ ਕਰਨ ਲਈ ਤਿਆਰ ਹੈ। ਚੀਨ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇ ਕਿਹਾ ਕਿ ਚੀਨ ਦੂਜੇ ਦੇਸ਼ਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਾ ਦੇਣ ਦੇ ਸਿਧਾਂਤ ਦੀ ਸਖ਼ਤੀ ਨਾਲ ਪਾਲਣਾ ਕਰਦਾ ਹੈ। ਬੁਲਾਰੇ ਨੇ ਕਿਹਾ ਕਿ ਅਸੀਂ ਬੰਗਲਾਦੇਸ਼ ਦੀ ਆਜ਼ਾਦੀ, ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਅਤੇ ਬੰਗਲਾਦੇਸ਼ੀਆਂ ਦੁਆਰਾ ਸੁਤੰਤਰ ਤੌਰ ‘ਤੇ ਚੁਣੇ ਗਏ ਵਿਕਾਸ ਦੇ ਰਾਹ ਦਾ ਸਨਮਾਨ ਕਰਦੇ ਹਾਂ।ਜ਼ਿਕਰਯੋਗ ਹੈ ਕਿ ਬੰਗਲਾਦੇਸ਼ ‘ਚ ਵੀਰਵਾਰ ਰਾਤ ਨੂੰ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੂੰ ਮੁੱਖ ਸਲਾਹਕਾਰ ਦੇ ਰੂਪ ‘ਚ ਅੰਤਰਿਮ ਸਰਕਾਰ ਨੇ ਸਹੁੰ ਚੁਕਾਈ ਹੈ। ਇਸ ਤੋਂ ਪਹਿਲਾਂ ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਸ਼ੇਖ ਹਸੀਨਾ ਦੇ ਅਸਤੀਫ਼ੇ ਤੋਂ ਬਾਅਦ ਮੰਗਲਵਾਰ ਨੂੰ ਸੰਸਦ ਨੂੰ ਭੰਗ ਕਰ ਦਿੱਤਾ।

Related posts

ਲੰਬੇ ਸਮੇਂ ਤਕ ਪ੍ਰਦੂਸ਼ਿਤ ਹਵਾ ਦੇ ਸੰਪਰਕ ‘ਚ ਰਹਿਣ ਨਾਲ ਵੱਧ ਜਾਂਦੈ ਕੋਰੋਨਾ ਦਾ ਖਤਰਾ

Bunty

ਰਾਜਨਾਥ ਸਿੰਘ ਨੇ ਮੋਰੋਕੋ ਵਿੱਚ ਟਾਟਾ ਐਡਵਾਂਸਡ ਸਿਸਟਮਜ਼ ਦੇ ਰੱਖਿਆ ਉਤਪਾਦਨ ਪਲਾਂਟ ਦਾ ਉਦਘਾਟਨ ਕੀਤਾ, ਭਾਰਤ-ਮੋਰੋਕੋ ਰੱਖਿਆ ਸਹਿਯੋਗ ਨੂੰ ਇੱਕ ਨਵਾਂ ਆਯਾਮ ਦਿੱਤਾ।

admin

ਯੂਕਰੇਨ ਦੀ ਸਰਹੱਦ ਨਾਲ ਲੱਗਦੇ ਰੂਸ ਦੇ ਬੇਲਗੋਰੋਡ ਖੇਤਰ ‘ਚ ਧਮਾਕਾ, ਤਿੰਨ ਦੀ ਮੌਤ

Bunty