India

ਬੰਗਾਲ ‘ਚ ਚਾਰ ਸੀਟਾਂ ‘ਤੇ ਜ਼ਿਮਨੀ ਚੋਣ ਲਈ ਕੇਂਦਰੀ ਬਲਾਂ ਦੀਆਂ 27 ਕੰਪਨੀਆਂ ਹੋਣਗੀਆਂ ਤਾਇਨਾਤ

ਕੋਲਕਾਤਾ – ਬੰਗਾਲ ‘ਚ ਸ਼ਾਂਤੀਪੁਰ, ਗੋਸਾਬਾ, ਖੜਦਹ ਤੇ ਦਿਨਹਾਟਾ ਵਿਧਾਨ ਸਭਾ ਸੀਟਾਂ ‘ਤੇ 30 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਕੇਂਦਰੀ ਬਲਾਂ ਦੀਆਂ 27 ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ। ਚੋਣ ਕਮਿਸ਼ਨ ਨੇ ਦੁਰਗਾ ਪੂਜਾ ਦੌਰਾਨ ਹੀ 13 ਅਕਤੂਬਰ ਨੂੰ ਕੇਂਦਰੀ ਬਲਾਂ ਦੀ ਤਾਇਨਾਤੀ ਦਾ ਫ਼ੈਸਲਾ ਕੀਤਾ ਹੈ।

ਜਾਣਕਾਰੀ ਮੁਤਾਬਕ ਬਾਰਡਰ ਸਕਿਓਰਿਟੀ ਫੋਰਸ (ਬੀਐੱਸਐੱਫ) ਦੀਆਂ ਨੌਂ, ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐੱਫ) ਦੀਆਂ ਅੱਠ, ਹਥਿਆਰਬੰਦ ਸੀਮਾ ਬਲ (ਐੱਸਐੱਸਬੀ) ਤੇ ਸੈਂਟਰਲ ਇੰਡਸਟਰੀਅਲ ਸਕਿਓਰਿਟੀ ਫੋਰਸ (ਸੀਆਈਐੱਸਐੱਫ) ਦੀਆਂ ਪੰਜ-ਪੰਜ ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ। ਹਾਲਾਂਕਿ, ਹਾਲੇ ਇਹ ਪਤਾ ਨਹੀਂ ਲੱਗਾ ਕਿ ਕਿਸ ਵਿਧਾਨ ਸਭਾ ਖੇਤਰ ‘ਚ ਕਿੰਨੀਆਂ ਕੰਪਨੀਆਂ ਤਾਇਨਾਤ ਹੋਣਗੀਆਂ। ਇਸ ਦੌਰਾਨ ਦੱਸਿਆ ਗਿਆ ਹੈ ਕਿ ਸਬੰਧਤ ਜ਼ਿਲ੍ਹਿਆਂ ਦੇ ਚੋਣ ਅਧਿਕਾਰੀਆਂ ਨਾਲ ਚਰਚਾ ਕਰਕੇ ਫ਼ੈਸਲਾ ਕੀਤਾ ਜਾਵੇਗਾ। ਲੋੜ ਪੈਣ ‘ਤੇ ਹੋਰ ਕੇਂਦਰੀ ਬਲਾਂ ਨੂੰ ਤਾਇਨਾਤ ਕੀਤਾ ਜਾ ਸਕਦਾ ਹੈ। ਦੱਸਣਯੋਗ ਹੈ ਕਿ 30 ਅਕਤੂਬਰ ਨੂੰ ਮਤਦਾਨ ਤੋਂ ਬਾਅਦ 2 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin