India

ਬੰਦ ਕਮਰਿਆਂ ‘ਚ ਚੱਲ ਰਹੀ ਹੈ DSGMC ਦੇ ਪ੍ਰਧਾਨ ਦੇ ਅਹੁਦੇ ਲਈ ਚੋਣ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਪ੍ਰਕਿਰਿਆ ਚੱਲ ਰਹੀ ਹੈ। ਰਕਾਬਗੰਜ ਗੁਰਦੁਆਰਾ ਕੰਪਲੈਕਸ ਸਥਿਤ ਡੀਐਸਜੀਐਮਸੀ ਦੇ ਦਫ਼ਤਰ ਵਿੱਚ ਚੁਣੇ ਗਏ ਮੈਂਬਰ ਵੋਟਿੰਗ ਕਰ ਰਹੇ ਹਨ। ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਿਚਾਲੇ ਮੁਕਾਬਲਾ ਹੈ।

ਜਾਣਕਾਰੀ ਮੁਤਾਬਕ ਬੰਦ ਕਮਰੇ ‘ਚ ਵੋਟਿੰਗ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਦੌਰਾਨ ਕਈ ਮੈਂਬਰਾਂ ਵਿਚਾਲੇ ਹੱਥੋਪਾਈ ਹੋਣ ਦੀਆਂ ਖਬਰਾਂ ਹਨ। ਹਾਲਾਂਕਿ ਮੀਡੀਆ ਨੂੰ ਵੀ ਪੋਲਿੰਗ ਬੂਥ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 51 ਮੈਂਬਰਾਂ ਵਿੱਚੋਂ ਸਿਰਫ਼ ਤਿੰਨ ਮੈਂਬਰਾਂ ਵੱਲੋਂ ਹੀ ਵੋਟ ਪਾਉਣ ਤੋਂ ਬਾਅਦ ਵੋਟਿੰਗ ਪ੍ਰਕਿਰਿਆ ਨੂੰ ਰੋਕ ਦਿੱਤਾ ਗਿਆ ਹੈ।

ਬਾਦਲ ਦਲ ਦੀ ਮੰਗ ਹੈ ਕਿ ਹੱਥ ਖੜੇ ਕਰਕੇ ਹੀ ਚੋਣ ਦਾ ਫੈਸਲਾ ਕੀਤਾ ਜਾਵੇ ਅਤੇ ਬਾਦਲ ਦਲ ਗੁਪਤ ਵੋਟਿੰਗ ਪ੍ਰਕਿਰਿਆ ਦਾ ਵਿਰੋਧ ਕਰ ਰਿਹਾ ਹੈ। DSGMC ਦੀ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਸੰਤਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਟਿਕਟ ‘ਤੇ ਚੁਣੀ ਗਈ ਰਣਜੀਤ ਕੌਰ ਨੇ ਵੋਟਿੰਗ ਦਾ ਬਾਈਕਾਟ ਕਰ ਦਿੱਤਾ। ਇਸ ਤੋਂ ਬਾਅਦ ਉਹ ਪੋਲਿੰਗ ਸਟੇਸ਼ਨ ਤੋਂ ਬਾਹਰ ਚਲੀ ਗਈ। ਕਿਹਾ, ਅੰਦਰੋਂ ਹਰ ਕੋਈ ਝਗੜਾ ਕਰ ਰਿਹਾ ਹੈ। ਗੁਰੂ ਦੀ ਸੇਵਾ ਕਰਨ ਵਾਲਿਆਂ ਦਾ ਇਹ ਵਿਹਾਰ ਠੀਕ ਨਹੀਂ ਹੈ। ਉਨ੍ਹਾਂ ਇਸ ਚੋਣ ਪ੍ਰਕਿਰਿਆ ਨੂੰ ਰੱਦ ਕਰਨ ਦੀ ਮੰਗ ਉਠਾਈ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin