Punjab

ਭਕਨਾ ਨੇੜੇ ਸੂਟਰਾਂ ਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ਵਿੱਚ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਢੇਰ – ਏਡੀਜੀਪੀ ਪ੍ਰਮੋਦ ਬਾਨ

ਅੰਮ੍ਰਿਤਸਰ – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਅੱਜ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਦੋ ਗੈਂਗਸਟਰਾਂ ਨੂੰ ਢੇਰ ਕਰ ਦਿੱਤਾ। ਇਹ ਮੁਕਾਬਲਾ ਭਾਰਤ-ਪਾਕਿਸਤਾਨ ਸਰਹੱਦ ਤੋਂ 10 ਕਿਲੋਮੀਟਰ ਦੂਰ ਭਕਨਾ ਪਿੰਡ ਵਿੱਚ ਕਰੀਬ 6 ਘੰਟੇ ਚੱਲਿਆ। ਜਿਸ ਦਾ ਖੁਲਾਸਾ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਸ੍ਰੀ ਪ੍ਰਮੋਦ ਬਾਨ ਨੇ ਇਥੇ ਇਕ ਪੱਤਰਕਾਰ ਸੰਮੇਲਨ ਦੌਰਾ ਕਰਦਿਆ ਦੱਸਿਆ ਕਿ ਮਰਨ ਵਾਲੇ ਗੈਂਗਸਟਰਾਂ ਦੇ ਨਾਮ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਹਨ। ਉਨਾਂ ਕਿਹਾ ਕਿ ਅਸੀਂ ਕੁਝ ਦਿਨਾਂ ਤੋਂ ਸਿੱਧੂ ਮੂਸੇਵਾਲਾ ਕਤਲ ਦੇ ਦੋਸ਼ੀਆਂ ਦਾ ਪਿੱਛਾ ਕਰ ਰਹੇ ਸੀ। ਸਾਡੀ ਟਾਸਕ ਫੋਰਸ ਨੇ ਇਸ ਖੇਤਰ ਵਿੱਚ ਕੁਝ ਹਿਲਜੁਲ ਦੇਖੀ।ਮੁਕਾਬਲੇ ਤੋਂ ਬਾਅਦ ਟਾਸਕ ਫੋਰਸ ਦੇ ਮੁਖੀ ਅਤੇ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਪ੍ਰਮੋਦ ਬਾਨ ਨੇ ਦੱਸਿਆ ਕਿ ਜਿਸ ਘਰ ਤੋਂ ਇਹ ਗੈਂਗਸਟਰ ਲੁਕੇ ਹੋਏ ਸਨ, ਉਸ ਤੋਂ ਏਕੇ-47 ਰਾਈਫ਼ਲ ਅਤੇ ਪਿਸਤੌਲ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਇਕ ਬੈਗ ਵੀ ਮਿਲਿਆ ਹੈ, ਜਿਸ ਨੂੰ ਫੋਰੈਂਸਿਕ ਜਾਂਚ ਤੋਂ ਬਾਅਦ ਖੋਲ੍ਹਿਆ ਜਾਵੇਗਾ। ਸਾਡੀ ਫੋਰੈਂਸਿਕ ਜਾਂਚ ਟੀਮ ਘਟਨਾ ਸਥਾਨ ਦਾ ਦੌਰਾ ਕਰੇਗੀ।

ਇਸ ਤੋਂ ਬਾਅਦ ਐਨਕਾਊਂਟਰ ਵਿੱਚ ਅਸੀਂ ਕਤਲ ਵਿੱਚ ਸ਼ਾਮਲ ਦੋ ਗੈਂਗਸਟਰਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਮੰਨੂਂ ਨੂੰ ਮਾਰ ਮੁਕਾਇਆ। ਟੀਮ ਨੇ ਇੱਕ ਏਕੇ-47 ਅਤੇ ਇੱਕ ਪਿਸਤੌਲ ਬਰਾਮਦ ਕੀਤਾ ਹੈ। ਐਨਕਾਊਂਟਰ ਵਿਚ ਮਾਰੇ ਗਏ ਗੈਂਗਸਟਰ ਜਗਰੂਪ ਰੂਪਾ ਦੀ ਤਸਵੀਰ ਵੀ ਸਾਹਮਣੇ ਆ ਗਈ ਹੈ।ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ। ਇਸ ਆਪਰੇਸ਼ਨ ‘ਚ 3 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ,ਜਦੋ ਕਿ ਇਕ ਮੀਡੀਆ ਕਰਮੀ ਵੀ ਜਖਮੀ ਹੋਇਆ ਹੈ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੂਸੇਵਾਲਾ ਨੂੰ ਮਾਰਨ ਤੋਂ ਬਾਅਦ ਇਹ ਸਾਰੇ ਪਾਕਿਸਤਾਨ ਵੱਲ ਭੱਜਣ ਦੀ ਫ਼ਿਰਾਕ ਵਿਚ ਹਨ, ਜਿਸ ਕਾਰਨ ਉਹ ਸਰਹੱਦ ਦੇ ਨੇੜੇ ਹੀ ਰਹਿ ਰਹੇ ਹਨ।ਇਹ ਸਾਰੇ ਭਕਨਾ ਪਿੰਡ ਵਿੱਚ ਖੇਤ ਵਿੱਚ ਬਣੇ ਮਕਾਨ ਵਿੱਚ ਲੁਕੇ ਹੋਏ ਸਨ। ਪਿੰਡ ਵਾਸੀਆਂ ਨੇ ਦੱਸਿਆ ਕਿ ਇੱਥੇ ਕੋਈ ਨਹੀਂ ਰਹਿੰਦਾ ਸੀ। ਪੁਲਿਸ ਟੀਮਾਂ 52 ਦਿਨਾਂ ਤੋਂ ਉਨ੍ਹਾਂ ਦੀ ਭਾਲ ਕਰ ਰਹੀਆਂ ਸਨ। ਦੱਸ ਦੇਈਏ ਕਿ ਮੁਕਾਬਲੇ ਦੌਰਾਨ 2 ਕਿਲੋਮੀਟਰ ਦਾ ਇਲਾਕਾ ਸੀਲ ਕੀਤਾ ਗਿਆ, ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਆਪ੍ਰੇਸ਼ਨ ਸੈੱਲ, ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਮੌਜੂਦ ਸੀ। ਇਸ ਤੋਂ ਇਲਾਵਾ ਪੁਲਿਸ ਦੀ ਬੈਸਟ ਸ਼ੂਟਰ ਅਤੇ ਕਵਿੱਕ ਰਿਐਕਸ਼ਨ ਟੀਮ ਵੀ ਪਹੁੰਚੀ ਹੋਈ ਸੀ। ਆਪਰੇਸ਼ਨ ਦੌਰਾਨ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਗਈ।ਦੱਸਣਯੋਗ ਹੈ ਕਿ ਪਹਿਲੇ ਦੋ ਘੰਟਿਆਂ ਵਿੱਚ ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋਈ। ਗੈਂਗਸਟਰਾਂ ਨੇ ਏਕੇ-47 ਨਾਲ ਪੁਲਿਸ ‘ਤੇ ਫਾਇਰਿੰਗ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਮੂਸੇਵਾਲਾ ਦੇ ਕਤਲ ਵਿੱਚ ਵਰਤੇ ਗਏ ਹਥਿਆਰ ਇਨ੍ਹਾਂ ਗੈਂਗਸਟਰਾਂ ਕੋਲ ਸੀ। ਉਹ ਇਨ੍ਹਾਂ ਹਥਿਆਰਾਂ ਨਾਲ ਪੁਲਿਸ ‘ਤੇ ਹਮਲਾ ਕਰ ਰਹੇ ਸਨ।ਇਸ ਸਮੇ ਪੁਲਿਸ ਕਮਿਸ਼ਨਰ ਸ: ਅਰੁਨਪਾਲ ਸਿੰਘ, ਐਸ.ਐਸ.ਪੀ ਸ: ਗੁਰਮੀਤ ਸਿੰਘ ਚੌਹਾਨ, ਸ੍ਰੀ ਗੌਰਵ ਤੂਰਾ, ਜਸਕਰਨ ਸਿੰਘ,ਸ੍ਰੀ ਮੋਹੀਸ਼ ਚਾਵਲਾ, ਸ੍ਰੀ ਜੁਗਰਾਜ ਸਿੰਘ, ਸ੍ਰੀ ਐਮ.ਐਸ ਭੁੱਲਰ,ਡੀ.ਸੀ.ਪੀ ਸ: ਪ੍ਰਮਿੰਦਰ ਸਿੰਘ ਭੰਡਾਲ ਵੀ ਹਾਜਰ ਸਨ।

Related posts

ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ-ਮੁੱਖ ਮੰਤਰੀ

Bunty

ਅੰਮ੍ਰਿਤਸਰ ਤੋਂ  ਰੋਮ ਵਿਚਕਾਰ ਸਿੱਧੀ ਉਡਾਣ 8 ਸਤੰਬਰ ਤੋਂ 

admin

ਆਧਿਆਤਮਿਕ ਗਿਆਨ ਨੂੰ ਬੜ੍ਹਾਵਾ ਦੇਣ ਲਈ ਸੈਮੀਨਾਰ ਕਰਵਾਇਆ

admin