Punjab

ਭਗਵੰਤ ਮਾਨ ਨੇ 26,754 ਅਸਾਮੀਆਂ ਭਰਨ ਲਈ ਵਿਆਪਕ ਪੱਧਰ ’ਤੇ ਭਰਤੀ ਮੁਹਿੰਮ ਸ਼ੁਰੂ ਕਰਨ ਤੋਂ ਤੁਰੰਤ ਬਾਅਦ 2373 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਸੂਬਾ ਸਰਕਾਰ ਦਾ ਸਾਥ ਦੇਣ ਲਈ ਆਖਿਆ ਕਿਉਂਕਿ ਉਨਾਂ ਦੀ ਸਰਕਾਰ ਭਰਤੀ ਪ੍ਰਕਿਰਿਆ ਸਬੰਧੀ ਲੋੜੀਂਦੇ ਕਾਰਜਾਂ ਨੂੰ ਪੂਰਾ ਕਰਨ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਰਤੀ ਪ੍ਰਕਿਰਿਆ ਮੁਕੰਮਲ ਹੋਣ ਵਿ ਕਿਸੇ ਤਰਾਂ ਦੀ ਕਾਨੂੰਨੀ ਅੜਣ ਪੈਦਾ ਨਾ ਹੋ ਸਕੇ।
ਇੱਥੇ ਮਿਉਂਸਪਲ ਭਵਨ ਵਿਖੇ 26754 ਅਸਾਮੀਆਂ ਨੂੰ ਭਰਨ ਲਈ ਵਿਸਾਲ ਭਰਤੀ ਮੁਹਿੰਮ ਸ਼ੁਰੂ ਕਰਨ ਤੋਂ ਤੁਰੰਤ ਬਾਅਦ 2373 ਨੌਜਵਾਨਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪਣ ਲਈ ਕੀਤੇ ਗਏ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਾਮਨਾ ਕੀਤੀ ਕਿ ਸਾਡੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਅਜਿਹੇ ਸਮਾਗਮ ਲਗਾਤਾਰ ਹੁੰਦੇ ਰਹਿਣੇ ਾਹੀਦੇ ਹਨ। ਉਨਾਂ ਨੇ ਰੋਸ ਪ੍ਰਗਟਾ ਰਹੇ ਨੌਜਵਾਨਾਂ ਨੂੰ ਕਿਹਾ ਕਿ ਉਹ ਸਬਰ ਰੱਖਣ ਅਤੇ ਕੁਝ ਸਮਾਂ ਉਡੀਕ ਕਰਨ ਤਾਂ ਜੋ ਸਰਕਾਰ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਲਈ ਲੋੜੀਂਦੀਆਂ ਰਸਮਾਂ ਪੂਰੀਆਂ ਕੀਤੀਆਂ ਜਾ ਸਕਣ। ਉਨਾਂ ਅੱਗੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਨੌਕਰੀ ਦੇ ਾਹਵਾਨ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਵਿੱ ਕਾਹਲੀ ਨਾਲ ਕੀਤੀ ਗਈ ਕਾਰਵਾਈ ਵਿ ਜੇਕਰ ਕੋਈ ਇਸ ਨੂੰ ਅਦਾਲਤ ਵਿੱ ੁਣੌਤੀ ਦਿੰਦਾ ਹੈ ਤਾਂ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱ ਹੋਰ ਮੁਸ਼ਕਲਾਂ ਖੜੀਆਂ ਹੋ ਸਕਦੀਆਂ ਹਨ।
ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਆਖਰੀ ਦੋ ਮਹੀਨਿਆਂ ਵਿੱ ਜੋ ਕੁਝ ਕਰਦੀਆਂ ਰਹੀਆਂ ਹਨ, ਉਹੀ ਸਾਡੀ ਸਰਕਾਰ ਨੇ ਸੁਰੂਆਤੀ ਦੋ ਮਹੀਨਿਆਂ ਵਿੱ ਕੀਤਾ ਹੈ ਜਿਸ ਨਾਲ ਉਮੀਦਵਾਰਾਂ ਨੂੰ ਨਿਰੋਲ ਮੈਰਿਟ ਅਤੇ ਉਨਾਂ ਦੀਆਂ ਵਿਦਿਅਕ ਯੋਗਤਾਵਾਂ ਦੇ ਅਧਾਰ ‘ਤੇ ਨੌਕਰੀਆਂ ਦੇਣ ਸਬੰਧੀ ਸਾਡੀ ਸਰਕਾਰ ਦੇ ਇਰਾਦੇ ਸਪੱਸ਼ਟ ਹੋ ਜਾਂਦੇ ਹਨ।
ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਭਗਵੰਤ ਮਾਨ ਨੇ ਸਬੰਧਤ ਮੰਤਰੀਆਂ ਨੂੰ ਨਵ-ਨਿਯੁਕਤ ਨੌਜਵਾਨਾਂ ਨੂੰ ਉਨਾਂ ਦੇ ਨਿਵਾਸ ਸਥਾਨ ਨੇੜੇ ਤਾਇਨਾਤ ਕਰਨ ਲਈ ਕਿਹਾ ਤਾਂ ਜੋ ਉਹ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣ। ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵੱਲੋਂ ਜਾਣਬੁੱਝ ਕੇ ਸਰਕਾਰੀ ਮੁਲਾਜਮਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਦੂਰ-ਦੁਰਾਡੇ ਦੀਆਂ ਥਾਵਾਂ ‘ਤੇ ਤਾਇਨਾਤ ਕੀਤਾ ਜਾਂਦਾ ਸੀ। ਹਾਲਾਂਕਿ, ਉਨਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਦੂਰ-ਦੁਰਾਡੇ ਵਾਲੀਆਂ ਥਾਵਾਂ ‘ਤੇ ਤਾਇਨਾਤੀ ਤੋਂ ਵੀ ਸੰਕੋ ਨਾ ਕਰਨ ਕਿਉਂਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ੋਟੀ ਦੇ ਫਿਲਮੀ ਸਿਤਾਰੇ ਅਮਿਤਾਭ ਬੱਨ ਅਤੇ ਸਾਹਰੁਖ ਖਾਨ ਵਰਗੀਆਂ ਮਹਾਨ ਹਸਤੀਆਂ ਨੇ ਆਪਣੇ ਕੈਰੀਅਰ ਵਿੱ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੇ ਘਰ-ਬਾਰ ਛੱਡੇ ਸਨ।
ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸਮਾਜ ਵਿੱ ਫੈਲੀ ਬੇਰੁਜਗਾਰੀ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਜਨਮ ਦਿੰਦੀ ਹੈ ਅਤੇ ਇਹ ਸਾਡੀ ਵਨਬੱਧਤਾ ਹੈ ਕਿ ਸਾਡੇ ਨੌਜਵਾਨਾਂ ਨੂੰ ਰੋਜਗਾਰ ਦੇ ਵੱਡੇ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਜੋ ਉਹ ਕੁਰਾਹੇ ਨਾ ਪੈਣ ਕਿਉਂਕਿ ‘ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ।‘ ਅੱਜ ਦੇ ਸਮਾਗਮ ਵਿੱ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਿੱ ਲੜਕੀਆਂ ਵੱਲੋਂ ਲੜਕਿਆਂ ਨੂੰ ਪਛਾੜਨ ‘ਤੇ ਤਸੱਲੀ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮਹਿਲਾਵਾਂ ਦੇ ਸਸ਼ਕਤੀਕਰਨ ਨੂੰ ਦਰਸਾਉਂਦਾ ਹੈ ਜੋ ਸਮਾਜ ਵਿੱ ਉਨਾਂ ਦਾ ਮਾਣ-ਸਨਮਾਨ ਵਧਾਉਣ ਦੇ ਨਾਲ-ਨਾਲ ਦਾਜ, ਲਿੰਗ ਭੇਦ, ਕੰਨਿਆ ਭਰੂਣ ਹੱਤਿਆ ਆਦਿ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਵਿੱ ਵੀ ਸਹਾਈ ਹੋਵੇਗਾ।
ਦੱਸਣਯੋਗ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਵਿੱ ਕਮਿਊਨਿਟੀ ਹੈਲਥ ਅਫਸਰਾਂ, ਸਟਾਫ ਨਰਸਾਂ, ਵਾਰਡ ਅਟੈਂਡੈਂਟਾਂ ਆਦਿ ਤੋਂ ਇਲਾਵਾ ਜਲ ਸਰੋਤ ਵਿਭਾਗ ਵਿੱ ਐਸ.ਡੀ.ਈਜ. ਅਤੇ ਪੰਪ ਆਪਰੇਟਰਾਂ ਦੀਆਂ ਅਸਾਮੀਆਂ ਲਈ 2373 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ, ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਹੁਸਨ ਲਾਲ, ਪ੍ਰਮੁੱਖ ਸਕੱਤਰ ਜਲ ਸਰੋਤ ਕਿ੍ਰਸ਼ਨ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅਜੋਏ ਸ਼ਰਮਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਪੁਨੀਤ ਗੋਇਲ ਹਾਜ਼ਰ ਸਨ।

Related posts

US ਇਮੀਗ੍ਰੇਸ਼ਨ ਕੋਰਟ ‘ਚ 3.38 ਮਿਲੀਅਨ ਕੇਸ ਫੈਸਲੇ ਦੀ ਉਡੀਕ ‘ਚ : ਪ੍ਰਵਾਸੀ ਕਾਨੂੰਨ ਦੀ ਪਾਲਣਾ ਕਰਦੇ, ਨਾ ਕਿ ਕ੍ਰਿਮੀਨਲ !

admin

ਪੰਜਾਬ ਵਿੱਚ ਨਸ਼ੇ ਦੀ ‘ਹੋਮ ਡਿਲੀਵਰੀ’ ਹੋ ਰਹੀ ਹੈ – ਅਸ਼ਵਨੀ ਸ਼ਰਮਾ

admin

‘ਮੈਂਟਰਿੰਗ, ਐਡਵਾਈਜ਼ਿੰਗ ਤੇ ਪੀਅਰ ਲਰਨਿੰਗ ’ਚ AI ਦੀ ਭੂਮਿਕਾ’ ਵਿਸ਼ੇ ’ਤੇ ਵਰਕਸ਼ਾਪ

admin