PunjabReligion

ਭਗਵੰਤ ਸਿੰਘ ਮਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਅਤੇ ਚਰਨ-ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਪੰਜਾਬ, ਪੰਜਾਬੀਆਂ ਅਤੇ ਸਮੁੱਚੀ ਸਿੱਖ ਸੰਗਤ ਦੀ ਚੜ੍ਹਦੀ ਕਲਾ, ਖੁਸ਼ਹਾਲੀ ਅਤੇ ਭਲੇ ਲਈ ਅਰਦਾਸ ਕਰਦਿਆਂ ਪਾਵਨ ਸ਼ਬਦ ਗੁਰੂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਪੰਜਾਬ ਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਸੁਭਾਗ ਬਖਸ਼ਣ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਵਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ, “ਅੱ”ਜ ਮੈਨੂੰ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਜਨਮ ਭੂਮੀ ਅਤੇ ਚਰਨ ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਮੈਂ ਗੁਰੂ ਸਾਹਿਬ ਅੱਗੇ ਮੱਥਾ ਟੇਕਿਆ ਅਤੇ ਪੰਜਾਬ, ਪੰਜਾਬੀਆਂ ਤੇ ਸਮੁੱਚੀ ਸਿੱਖ ਸੰਗਤ ਦੀ ਖੁਸ਼ਹਾਲੀ, ਤੰਦਰੁਸਤੀ ਤੇ ਸਦਾ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਗੁਰੂ ਚਰਨਾਂ ‘ਚ ਮੱਥਾ ਟੇਕ ਕੇ ਪੰਜਾਬ, ਪੰਜਾਬੀਆਂ ਅਤੇ ਸਮੁੱਚੀ ਸਿੱਖ ਸੰਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ। ਮੈਂ ਗੁਰੂ ਸਾਹਿਬ ਦਾ ਦਿਲੋਂ ਧੰਨਵਾਦ ਵੀ ਕੀਤਾ ਕਿ ਉਨ੍ਹਾਂ ਨੇ ਸਾਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਮੌਕਾ ਦੇ ਕੇ ਪਵਿੱਤਰ ਸ਼ਬਦ ਗੁਰੂ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਦਾ ਸੁਭਾਗ ਬਖਸ਼ਿਆ। ਗੁਰੂ ਸਾਹਿਬ ਸਭਨਾਂ ‘ਤੇ ਆਪਣੀ ਮਿਹਰ ਤੇ ਆਸ਼ੀਰਵਾਦ ਬਣਾ ਕੇ ਰੱਖਣ। ਪਵਿੱਤਰ ਸ਼ਬਦ ਗੁਰੂ ਦੀ ਮਰਿਆਦਾ ਬਣਾਏ ਰੱਖਣ ਖ਼ਾਤਰ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਬਖ਼ਸ਼ਣ ਲਈ ਗੁਰੂ ਸਾਹਿਬ ਦਾ ਕੋਟਾਨਿ-ਕੋਟ ਸ਼ੁਕਰਾਨਾ ਕੀਤਾ। ਗੁਰੂ ਸਾਹਿਬ ਸਭਨਾਂ ‘ਤੇ ਅਪਾਰ ਬਖ਼ਸ਼ਿਸ਼ਾਂ ਬਣਾਈ ਰੱਖਣ।”

Related posts

ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਸ਼ਨੀਵਾਰ 13 ਜੂਨ ਨੂੰ

admin

13 ਜੂਨ ਨੂੰ ਕਾਕਰੋਚ ਜਨਤਾ ਪਾਰਟੀ ਅੰਮ੍ਰਿਤਸਰ ‘ਚ  ਵਿਰੋਧ ਪ੍ਰਦਰਸ਼ਨ ਕਰੇਗੀ

admin

ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਵਾਲੇ ਮਾਮਲੇ ਪਿੱਛੇ ਛੁਪੀ ਸਾਜਿਸ਼ ਦਾ ਪਰਦਾਫਾਸ਼ ਹੋਵੇ – ਸਿੰਘ ਸਾਹਿਬ

admin