Punjab

ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਵਲੋਂ 6 ਫੈਸਲਿਆਂ ਨੂੰ ਪ੍ਰਵਾਨਗੀ !

ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਹੋਈ ਜਿਸ ਵਿੱਚ ਰਾਜ ਹਿੱਤ ਨਾਲ ਸਬੰਧਤ 6 ਵੱਡੇ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਹੋਈ ਜਿਸ ਵਿੱਚ ਰਾਜ ਹਿੱਤ ਨਾਲ ਸਬੰਧਤ 6 ਵੱਡੇ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਮੀਟਿੰਗ ਵਿੱਚ ਅਨੁਸੂਚਿਤ ਜਾਤੀ (SC) ਭਾਈਚਾਰੇ ਨਾਲ ਸਬੰਧਤ ਵਕੀਲਾਂ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਖਾਸ ਤੌਰ ‘ਤੇ ਐਡਵੋਕੇਟ ਜਨਰਲ (ਏਜੀ) ਦਫ਼ਤਰ ਵਿੱਚ ਕਾਨੂੰਨ ਅਧਿਕਾਰੀਆਂ ਦੀਆਂ ਨਿਯੁਕਤੀਆਂ ਵਿੱਚ ਐਸਸੀ ਭਾਈਚਾਰੇ ਦੇ ਵਕੀਲਾਂ ਲਈ ਰਾਖਵਾਂਕਰਨ ਜਾਂ ਵਿਸ਼ੇਸ਼ ਛੋਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਦੇ ਪ੍ਰੋਫੈਸਰਾਂ ਦੀ ਸੇਵਾਮੁਕਤੀ ਦੀ ਉਮਰ 62 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਅਗਲੇ ਤਿੰਨ ਸਾਲਾਂ ਵਿੱਚ ਲਗਭਗ 48 ਪ੍ਰੋਫੈਸਰਾਂ ਦੇ ਸੇਵਾਮੁਕਤ ਹੋਣ ਦੀ ਉਮੀਦ ਸੀ ਪਰ ਹੁਣ ਉਹ ਸੇਵਾਵਾਂ ਜਾਰੀ ਰੱਖ ਸਕਣਗੇ।

ਮੈਡੀਕਲ ਅਫ਼ਸਰਾਂ (ਸਪੈਸ਼ਲਿਸਟਾਂ) ਦੀ ਸੇਵਾਮੁਕਤੀ ਦੀ ਉਮਰ ਵੀ 58 ਤੋਂ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ। ਹਾਲਾਂਕਿ, 58 ਸਾਲਾਂ ਬਾਅਦ ਉਨ੍ਹਾਂ ਨੂੰ ਆਖਰੀ ਤਨਖਾਹ ‘ਤੇ ਆਧਾਰ ‘ਤੇ ਕੰਟਰੈਕਟ ‘ਤੇ ਨਿਯੁਕਤ ਕੀਤਾ ਜਾਵੇਗਾ।

ਪੇਂਡੂ ਵਿਕਾਸ ਵਿਭਾਗ ਵਿੱਚ ਬਲਾਕਾਂ ਦਾ ਪੁਨਰਗਠਨ ਕੀਤਾ ਜਾਵੇਗਾ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਬਲਾਕਾਂ ਦੇ ਪੁਨਰਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਹੁਣ ਤੱਕ ਪੰਜਾਬ ਦੀ OTS (ਵਨ ਟਾਈਮ ਸੈਟਲਮੈਂਟ) ਸਕੀਮ ਨਗਰ ਸੁਧਾਰ ਟਰੱਸਟ ‘ਤੇ ਲਾਗੂ ਨਹੀਂ ਹੁੰਦੀ ਸੀ ਪਰ ਹੁਣ ਇਸਨੂੰ ਵੀ ਸ਼ਾਮਲ ਕਰ ਲਿਆ ਗਿਆ ਹੈ। ਇਸ ਤਹਿਤ ਜੁਰਮਾਨਾ ਵਿਆਜ ਮੁਆਫ਼ ਕਰ ਦਿੱਤਾ ਗਿਆ ਹੈ ਅਤੇ ਗੈਰ-ਉਸਾਰੀ ਫੀਸਾਂ ਅਤੇ ਜੁਰਮਾਨਿਆਂ ‘ਤੇ 50% ਛੋਟ ਦਿੱਤੀ ਗਈ ਹੈ। ਇਸ ਤੋਂ ਹਜ਼ਾਰਾਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ।

ਰਾਜ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇੱਕ ਹਲਫ਼ਨਾਮਾ ਦਾਇਰ ਕਰਕੇ ਸਪੱਸ਼ਟ ਕੀਤਾ ਸੀ ਕਿ ਜੰਗਲੀ ਖੇਤਰਾਂ ਲਈ ਈਕੋ-ਸੈਂਸਟਿਵ ਜ਼ੋਨ ਦੇ ਤਹਿਤ 100 ਮੀਟਰ ਦਾ ਘੇਰਾ ਨਿਰਧਾਰਤ ਕੀਤਾ ਗਿਆ ਹੈ। ਹੁਣ ਪੰਜਾਬ ਸਰਕਾਰ ਨੇ ਕੈਬਨਿਟ ਵਿੱਚ ਇਸ ਨੂੰ ਨਵੇਂ ਸਿਰੇ ਤੋਂ ਪ੍ਰਵਾਨਗੀ ਦੇ ਦਿੱਤੀ ਹੈ।

ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀ ਸ਼੍ਰੇਣੀ ਦੇ ਵਕੀਲਾਂ ਲਈ ਸਰਕਾਰੀ ਨਿਯੁਕਤੀਆਂ ਵਿੱਚ ਰਾਖਵੇਂਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਐਡਵੋਕੇਟ ਜਨਰਲ (ਏਜੀ) ਦਫ਼ਤਰ ਵਿੱਚ ਐਸਸੀ ਸ਼੍ਰੇਣੀ ਦੇ ਕਾਨੂੰਨ ਅਧਿਕਾਰੀਆਂ ਦੀ ਭਰਤੀ ਵਿੱਚ ਢਿੱਲ ਅਤੇ ਵਿਸ਼ੇਸ਼ ਪ੍ਰਬੰਧ ਲਾਗੂ ਹੋਣਗੇ। ਇਸ ਨੂੰ ਸਮਾਜਿਕ ਨਿਆਂ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

Related posts

ਐੱਸਐੱਸਪੀ ਨੇ ਕੀਤੀ ਸਰਹੱਦੀ ਚੌਕੀਆਂ ਦੀ ਚੈਕਿੰਗ

Bunty

ਆਪ ਸਰਕਾਰ ਨੇ ਪੰਜਾਬ ’ਚ ਅਣਐਲਾਨੀ ਐਮਰਜੰਸੀ ਲਾਗੂ ਕੀਤੀ: ਅਕਾਲੀ ਦਲ

Bunty

ਬਲਯੂ.ਐੱਫ.ਪੀ. ਅਫ਼ਗਾਨਿਸਤਾਨ ਨੂੰ ਸਪਲਾਈ ਕੀਤੀ ਕਣਕ ਨਾਲ “ਬਹੁਤ ਜ਼ਿਆਦਾ ਸੰਤੁਸ਼ਟ“

Bunty