NewsBreaking NewsLatest NewsPunjab

ਭਗੌੜੇ ਚੱਲ ਰਹੇ 3 ਡੇਰਾ ਪ੍ਰੇਮੀਆਂ ਨੂੰ ਫ਼ਰੀਦਕੋਟ ਅਦਾਲਤ ਨੇ ਐਲਾਨਿਆ PO

ਮੋਹਾਲੀ – ਫ਼ਰੀਦਕੋਟ ਅਦਾਲਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿਲਾਰਨ ਤੇ ਪੋਸਟਰ ਲਗਾਉਣ ਦੇ ਮਾਮਲਿਆਂ ‘ਚ ਭਗੌੜੇ ਚੱਲ ਰਹੇ 3 ਡੇਰਾ ਪ੍ਰੇਮੀਆਂ ਨੂੰ ਪੀਓ ਐਲਾਨ ਦਿੱਤਾ ਹੈ। ਮੁਲਜ਼ਮ ਹਰਸ਼ ਧੂਰੀ, ਸੰਦੀਪ ਬਰੇਟਾ ਤੇ ਪ੍ਰਦੀਪ ਕਲੇਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੋਸਟਰ ਪਾੜਨ ਅਤੇ ਅੰਗ ਖਿਲਾਰਨ ਮਾਮਲਿਆਂ ‘ਚ ਨਾਮਜ਼ਦ ਸਨ। ਇਨ੍ਹਾਂ ਦੇ ਖਿਲਾਫ਼ ਐੱਫਆਈਆਰ ਨੰਬਰ 117, 128 ਥਾਣਾ ਬਾਜਾਖਾਨਾ ਵਿਖੇ ਦਰਜ ਕੀਤੀ ਗਈ ਸੀ।

ਦੱਸਣਾ ਬਣਦਾ ਹੈ ਕਿ ਇਨ੍ਹਾਂ ਕੇਸਾਂ ਦੀ ਪੈਰਵਾਈ ਏਡੀਜੀਪੀ ਪਰਮਾਰ ਦੀ ਅਗਵਾਈ ਵਾਲੀ ਐੱਸਆਈਟੀ ਕਰ ਰਹੀ ਹੈ ਜਿਸ ਵਿਚ ਏਆਈਜੀ ਰਜਿੰਦਰ ਸਿੰਘ ਸੋਹਲ ਵੱਡੇ ਪੱਧਰ ‘ਤੇ ਜਾਂਚ-ਪੜਤਾਲ ਕਰ ਰਹੇ ਹਨ। ਪੱਤਰਕਾਰ ਨਾਲ ਗੱਲਬਾਤ ਕਰਦਿਆਂ ਰਜਿੰਦਰ ਸਿੰਘ ਸੋਹਰ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀਆਂ ਜਾਇਦਾਦਾਂ ਦੀ ਪਛਾਣ ਕਰਨ ਵਾਸਤੇ ਮਾਲੀਆ ਵਿਭਾਗ ਨੂੰ ਲਿਖਿਆ ਗਿਆ ਹੈ। ਜਲਦ ਹੀ ਇਨ੍ਹਾਂ ਦੀਆਂ ਜਾਇਦਾਦਾਂ ਨੂੰ ਕੁਰਕ ਕਰਨ ਦਾ ਰਾਹ ਪੱਧਰਾ ਕਰ ਲਿਆ ਜਾਵੇਗਾ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

admin

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

admin

ਇੰਡੀਗੋ ਵਲੋਂ ਕੋਲਕਾਤਾ-ਸ਼ੰਘਾਈ ਰੋਜ਼ਾਨਾ ਨਾਨ-ਸਟਾਪ ਉਡਾਣਾਂ ਨਾਲ ਭਾਰਤ-ਚੀਨ ਸਬੰਧ ਮਜ਼ਬੂਤ

admin