Punjab

ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ

ਚੰਡੀਗੜ੍ਹ – ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਕੱਲ੍ਹ ਯਾਨੀ ਬੁੱਧਵਾਰ ਨੂੰ ਤਿੰਨ ਘੰਟੇ ਦੀ ਪੈਰੋਲ ਮਿਲੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਨੂੰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਦਿੱਤੀ ਹੈ। ਇਹ ਪੈਰੋਲ ਉਸ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਇਸ ਦੌਰਾਨ ਉਹ ਲੁਧਿਆਣਾ ਸਥਿਤ ਆਪਣੇ ਪਿੰਡ ਜਾਣਗੇ। ਇਸ ਤੋਂ ਪਹਿਲਾਂ 2021 ਵਿੱਚ, ਉਸਨੂੰ ਆਪਣੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਇੱਕ ਘੰਟੇ ਲਈ ਪੈਰੋਲ ਮਿਲੀ ਸੀ।ਬਲਵੰਤ ਸਿੰਘ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ 4 ਨਵੰਬਰ ਨੂੰ ਮੌਤ ਹੋ ਗਈ ਸੀ। ਉਸ ਦੀ ਕੈਨੇਡਾ ਵਿੱਚ ਮੌਤ ਹੋ ਗਈ। ਇਸ ਤੋਂ ਬਾਅਦ ਹੁਣ ਉਨ੍ਹਾਂ ਦੀ ਅੰਤਿਸ ਅਰਦਾਸ ਲੁਧਿਆਣਾ ਨੇੜੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਰੋਜ਼ਾਣਾ ਕਲਾਂ ਵਿੱਚ ਹੋਵੇਗੀ। ਇਸ ਲਈ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ।

Related posts

ਸ੍ਰੀ ਗੁਰੂ ਨਾਨਕ ਦੇਵ ਜੀ ਦਾ 537 ਵਾਂ ਵਿਆਹ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ।

Bunty

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਝੋਨੇ ਦੇ ਖਰੀਦ ਕਾਰਜਾਂ ਦਾ ਮਸਲਾ ਚੁੱਕਿਆ

Bunty

ਕਾਮਰੇਡ ਜਸਵੰਤ ਸਿੰਘ ਸਮਰਾ ਦੀ 21 ਵੀਂ ਬਰਸੀ ਸਬੰਧੀ ਤਿਆਰੀਆਂ ਮੁਕੰਮਲ

admin