Punjab

ਭਾਈ ਬਲਵੰਤ ਸਿੰਘ ਰਾਜੋਵਾਣਾ ਦੀ ਭੈਣ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਕੀਤੀ ਮੁਲਾਕਾਤ

ਅਮ੍ਰਿਤਸਰ – ਲੰਬੇ ਸਮੇਂ ਤੋਂ ਜੇਲ ਵਿੱਚ ਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਵਾਣਾ ਦੀ ਭੈਣ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚੇ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਉਹਨਾਂ ਨੇ ਮੁਲਾਕਾਤ ਕੀਤੀ ਇਸ ਦੌਰਾਨ ਜੇਲ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਵਾਣਾ ਵੱਲੋਂ ਲਿਖੀ ਚਿੱਠੀ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਬਲਵੰਤ ਸਿੰਘ ਰਾਜੋਵਾਣਾ ਦੀ ਭੈਣ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ ਵਿੱਚ 28 ਸਾਲ ਹੋ ਚੁੱਕੇ ਹਨ ਉਹਨਾਂ ਦੀ ਰਿਹਾਈ ਲਈ ਕੋਈ ਵਿਸ਼ੇਸ਼ ਹੀਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਜਿਹੜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਕ ਮੁਹਿੰਮ ਚਲਾ ਕੇ ਦਸਤਕ ਕਰਵਾਏ ਗਏ ਸਨ ਉਸ ਦਸਤਕ ਨੂੰ ਰਾਸ਼ਟਰਪਤੀ ਨੂੰ ਸੌਂਪਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮਾਂ ਵੀ ਨਹੀਂ ਦਿੱਤਾ ਜਾ ਰਿਹਾ ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਹੁਣ ਆਪਣੇ ਹੱਥ ਖੜੇ ਕਰ ਚੁੱਕੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ ਉੱਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2012 ਨੂੰ ਪਾਈ ਗਈ ਅਪੀਲ ਨੂੰ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਨਾ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ਵੱਲ ਧਿਆਨ ਦੇ ਰਹੀ ਹੈ ਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਇਸ ਪਾਸੇ ਕੋਈ ਧਿਆਨ ਦੇ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਹੈ ਕਿ ਉਹ ਜਲਦ ਹੀ ਜੇਲ ਵਿੱਚ ਜਾ ਕੇ ਬਲਵੰਤ ਸਿੰਘ ਰਾਜੋਆਣਾ ਨਾਲ ਖੁਦ ਮੁਲਾਕਾਤ ਕਰਨਗੇ।

Related posts

ਮਿਡਲ-ਈਸਟ ਤਣਾਅ : ਭਾਰਤੀਆਂ ਨੂੰ FRRO ਨਾਲ ਸੰਪਰਕ ਕਰਨ ਦੀ ਸਲਾਹ !

admin

ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧਾਂ ਖਿਲਾਫ ਦੋਸ਼ਾਂ ਦੇ ਸਾਰੇ ਸਬੂਤ ਸੰਗਤ ਸ੍ਹਾਮਣੇ ਰੱਖਾਂਗਾ – ਗਿਆਨੀ ਰਘਬੀਰ ਸਿੰਘ

admin

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਦੀ ਬਦਨਾਮੀ ਕੀਤੀ – ਐਡਵੋਕੇਟ ਹਰਜਿੰਦਰ ਸਿੰਘ ਧਾਮੀ

admin